Home » ਮਾਝਾ » ਗੁਰਬਾਣੀ ਅਤੇ ਕੀਰਤਨ ਮੁਕਾਬਲਿਆਂ ਵਿੱਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ

ਗੁਰਬਾਣੀ ਅਤੇ ਕੀਰਤਨ ਮੁਕਾਬਲਿਆਂ ਵਿੱਚ ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ

SHARE ARTICLE

7 Views

 

 

ਭਾਈ ਮਰਦਾਨਾ ਜੀ ਸੰਗੀਤ ਅਕੈਡਮੀ ਅਮੀਸ਼ਾਹ ਵਲੋਂ ਪਿਛਲੇ ਦਿਨੀ ਕੁਟੀਆ ਸੰਤ ਰਾਮ ਸਿੰਘ ਜੀ ਅਮੀਸ਼ਾਹ ਵਿਖੇ ਗੁਰਬਾਣੀ ਸ਼ੁੱਧ ਉਚਾਰਣ, ਗੁਰਬਾਣੀ ਕੰਠ ਮੁਕਾਬਲੇ ਅਤੇ ਕੀਰਤਨ ਮੁਕਾਬਲੇ ਕਰਵਾਏ ਗਏ। ਇਸ ਮੁਹਿੰਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਗੁਰਮਤ ਸਿੱਖਿਆ ਦੇ ਪ੍ਰਚਾਰ ਅਤੇ ਸੰਗੀਤਕ ਕਲਾ ਦੇ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ।

ਇਨ੍ਹਾਂ ਮੁਕਾਬਲਿਆਂ ਵਿੱਚ ਇਲਾਕੇ ਦੇ ਨਾਮਵਰ ਸਕੂਲਾਂ ਦੇ ਸੈਂਕੜੇ ਹੋਣਹਾਰ ਵਿਦਿਆਰਥੀਆਂ ਨੇ ਭਾਗ ਲਿਆ। ਕਲਗੀਧਰ ਪਬਲਿਕ ਸਕੂਲ, ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲੇ, ਦੂਜੇ ਅਤੇ ਤੀਜੇ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ।

ਗੁਰਬਾਣੀ ਕੰਠ ਮੁਕਾਬਲਾ ਨਤੀਜੇ:

– ਪਹਿਲਾ ਸਥਾਨ: ਯਸ਼ਰਾਜ ਸਿੰਘ

– ਦੂਸਰਾ ਸਥਾਨ: ਤਰਨਜੀਤ ਕੌਰ, ਨਾਮਕੀਰਤ ਸਿੰਘ

– ਤੀਸਰਾ ਸਥਾਨ: ਨਿਰਬਾਨ ਸਿੰਘ

ਸ਼ਬਦ ਕੀਰਤਨ ਮੁਕਾਬਲਾ ਨਤੀਜੇ:

– ਪਹਿਲਾ ਸਥਾਨ: ਐਸ਼ਮੀਤ ਕੌਰ, ਹਰਮਨਦੀਪ ਕੌਰ

– ਦੂਸਰਾ ਸਥਾਨ: ਨਵਰੀਤ ਕੌਰ, ਗੁਰਕੀਰਤ ਸਿੰਘ

– ਤੀਸਰਾ ਸਥਾਨ: ਇਸ਼ਮੀਤ ਸਿੰਘ, ਨਵਜੋਤ ਕੌਰ

ਇਸ ਮੌਕੇ ਸਕੂਲ ਦੇ ਚੀਫ ਡਰੈਕਟਰ ਬੁੱਢਾ ਸਿੰਘ, ਮੈਨੇਜਿੰਗ ਡਾਇਰੈਕਟਰ ਮਨਦੀਪ ਕੌਰ, ਅਤੇ ਪ੍ਰਿੰਸੀਪਲ ਅਜੀਤ ਕੌਰ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਸਕੂਲ ਦੀ ਸਫਲ ਗੁਰਮਤ ਸਿੱਖਿਆ ਦਾ ਨਤੀਜਾ ਦੱਸਿਆ।

ਵਿਸ਼ੇਸ਼ ਤੌਰ ਤੇ ਸ਼ਲਾਘਾਯੋਗ ਹਨ ਵਿਦਿਆਰਥੀਆਂ ਦੇ ਗੁਰਮਤ ਸਿੱਖਿਆ ਦੇ ਅਧਿਆਪਕ ਰਾਜਨਬੀਰ ਸਿੰਘ, ਕੀਰਤਨ ਅਧਿਆਪਕ ਮਨਪ੍ਰੀਤ ਕੌਰ ਅਤੇ ਗੁਰਜੀਤ ਸਿੰਘ ਜਿਨਾਂ ਦੀ ਸਿਖਲਾਈ ਸਦਕਾ ਵਿਦਿਆਰਥੀਆਂ ਨੇ ਇਹ ਸਫਲਤਾਵਾਂ ਹਾਸਿਲ ਕੀਤੀਆਂ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ