ਸੁਖਬੀਰ ਸਿੰਘ ਬਾਦਲ ਤੇ ਹੋਇਆ ਜਾਨਲੇਵਾ ਹਮਲਾ ਚੱਲੀ ਗੋਲੀ
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਦਿੱਤੀ ਗਈ ਸਜ਼ਾ ਭੁਗਤ ਰਹੇ
ਸੁਖਬੀਰ ਸਿੰਘ ਬਾਦਲ ਉੱਪਰ ਦਰਬਾਰ ਸਾਹਿਬ
ਕੰਪਲੈਕਸ ਦੇ ਅੰਦਰ ਜਾਨਲੇਵਾ ਹਮਲਾ ਹੋਣ ਦੀ ਖਬਰ
ਹੈ। ਹਮਲੇ ਵਿੱਚ ਸੁਖਬੀਰ ਸਿੰਘ ਬਾਦਲ ਵਾਲ ਵਾਲ ਬਚੇ
ਹਨ| ਹਮਲਾਵਰ ਨੇ ਸੁਖਬੀਰ ਸਿੰਘ ਬਾਦਲ ਦੇ
ਬਿਲਕੁਲ ਨੇੜੇ ਆ ਕਿ ਆਪਣੀ ਪੈਂਟ ਦੀ ਜੇਬ ਦੇ ਵਿੱਚੋਂ
ਪਿਸਤੌਲ ਕੱਢੀ ਤੇ ਗੋਲੀ ਚਲਾ ਦਿੱਤੀ ਪ੍ਰੰਤੂ ਸੁਰੱਖਿਆ
ਕਰਮੀਆਂ ਨੇ ਦੂਜੀ ਗੋਲੀ ਚਲਾਉਣ ਤੋਂ ਪਹਿਲਾਂ ਹੀ
ਹਮਲਾਵਰ ਨੂੰ ਕਾਬੂ ਕਰ ਲਿਆ। ਪ੍ਰਾਪਤ ਜਾਣਕਾਰੀ
ਅਨੁਸਾਰ ਸੁਖਬੀਰ ਸਿੰਘ ਬਾਦਲ ਬੁੱਧਵਾਰ ਸਵੇਰੇ ਸ਼੍ਰੀ
ਅਕਾਲ ਤਖਤ ਸਾਹਿਬ ਵੱਲੋਂ ਲਗਾਈ ਸਜ਼ਾ ਅਨੁਸਾਰ
ਸੇਵਾਦਾਰਾਂ ਵਾਲਾ ਪਹਿਰਾਵਾ ਪਾ ਕੇ ਹੱਥ ‘ਚ ਬਰਛਾ ਫੜ
ਕੇ ਡਿਊਟੀ ਸਾਹਿਬ ਦੇ ਬਾਹਰ ਪੁੱਜੇ ਸਨ, ਜਿੱਥੇ
ਨਰੈਣ ਸਿੰਘ ਚੌੜਾ ਵਿਅਕਤੀ ਵੱਲੋਂ ਉਹਨਾਂ ਉਪਰ ਫਾਇਰਿੰਗ
ਕਰ ਦਿੱਤੀ ਗਈ। ਇਸ ਤੋਂ ਤੁਰੰਤ ਬਾਅਦ ਸੁਖਬੀਰ ਸਿੰਘ
ਬਾਦਲ ਦੇ ਸੁਰੱਖਿਆ ਕਰਮੀਆਂ ਤੇ ਹੋਰ ਲੋਕਾਂ ਨੇ
ਸੁਖਬੀਰ ਸਿੰਘ ਬਾਦਲ ਨੂੰ ਘੇਰੇ ਚ ਲੈ ਲਿਆ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।