ਅੰਮ੍ਰਿਤਸਰ 4 ਦਸੰਬਰ ਅੱਜ ਜਦੋਂ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਡਸਾ ਅਕਾਲ ਤਖਤ ਸਾਹਿਬ ਵੱਲੋਂ ਲੱਗੀ ਤਨਖਾਹ ਤਹਿਤ ਘੰਟਾ ਘਰਵਾਲੀ ਡਿਊਟੀ ਦੇ ਬਾਹਰ ਬੈਠ ਕੇ ਸੇਵਾ ਨਿਭਾ ਰਹੇ ਸਨ। ਤਾਂ ਅਚਾਨਕ ਇੱਕ ਵਿਅਕਤੀ ਨੇ ਗੋਲੀ ਚਲਾ ਦਿੱਤੀ ਜਿਸ ਨੂੰ ਮੌਕੇ ਤੇ ਕਾਬੂ ਕਰ ਲਿਆ ਗਿਆ ਇਸ ਵਿਅਕਤੀ ਦੀ ਪਛਾਣ ਨਰੈਣ ਸਿੰਘ ਚੋੜਾ ਵਜੋਂ ਹੋਈ ਹੈ ਜੋ ਕਿ ਗਰਮ ਖਿਆਲੀ ਆਗੂ ਦੱਸਿਆ ਜਾ ਰਿਹਾ ਹੈ ਇਸ ਵਿਅਕਤੀ ਨੇ ਸੁਖਬੀਰ ਸਿੰਘ ਬਾਦਲ ਵੱਲ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਪੁਲਿਸ ਵੱਲੋਂ ਉਕਤ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।