Home » ਪੰਜਾਬ » ਸੁਖਬੀਰ ਬਾਦਲ ਤੇ ਜਾਨਲੇਵਾ ਹਮਲਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ

ਸੁਖਬੀਰ ਬਾਦਲ ਤੇ ਜਾਨਲੇਵਾ ਹਮਲਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ ਜਾਣਕਾਰੀ

SHARE ARTICLE

263 Views

ਅਮ੍ਰਿਤਸਰ 4 ਦਸੰਬਰ (ਖਿੜਿਆ ਪੰਜਾਬ) ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ‘ਚ ਹਮਲਾਵਰ ਨੇ ਗੋਲੀ ਚਲਾਈ ਇਸ ਘਟਨਾ ਵਿਚ ਸੁਖਬੀਰ ਬਾਦਲ ਵਾਲ – ਵਾਲ ਬਚ ਗਏ। ਇਸ ਘਟਨਾ ਦੀ ਲਾਈਵ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣੀ ਸ਼ੁਰੂ ਕੀਤੀ ਤਾਂ ਪੀਲੀ ਪੱਗ ਵਾਲੇ ਵਿਅਕਤੀ ਨੇ ਤੁਰੰਤ ਹਮਲਾਵਰ ਦਾ ਹੱਥ ਫੜ ਲਿਆ ਅਤੇ ਗੋਲੀ ਹਵਾ ‘ਚ ਚਲੀ ਗਈ।
ਇਸ ਮਾਮਲੇ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਸੁਖਬੀਰ ਬਾਦਲ ਤੇ ਅੱਜ ਨਰਾਇਣ ਸਿੰਘ ਚੌੜਾ ਵੱਲੋਂ ਫਾਇਰਿੰਗ ਕੀਤੀ ਗਈ। ਉਥੇ ਹੀ ਪੁਲਿਸ ਮੁਲਾਜ਼ਮ ਰਛਪਾਲ ਸਿੰਘ ਨੇ ਪਹਿਲਾ
ਵਿਅਕਤੀ ਨੂੰ ਰੁਕਿਆ ਹੋਇਆ ਦੇਖਿਆ ਸੀ । ਵਿਅਕਤੀ ਨਰਾਇਣ ਸਿੰਘ ਚੌੜਾ ਹੈ, ਪੁਰਾਣੇ ਅਪਰਾਧਿਕ ਰਿਕਾਰਡ ਦੇ ਨਾਲ ਵੀ ਹੈ। ਸੀਪੀ ਨੇ ਦੱਸਿਆ ਕਿ ਜਸਬੀਰ ਅਤੇ ਪਰਮਿੰਦਰ ਨੇ ਨਰਾਇਣ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਦੌਰਾਨ ਕਾਬੂ ਕੀਤਾ ਗਿਆ। ਜਿਸ ਦੋਰਾਨ ਨਰੈਣ ਸਿੰਘ ਆਪਣੀ ਪੈਂਟ ਵਿਚੋਂ ਪਿਸਟਲ ਕੱਢ ਕੇ ਗੋਲੀ ਚਲਾਉਣ ਲੱਗਾ ਤਾਂ ਉਸ ਨੂੰ ਕਾਬੂ ਕੀਤਾ ਗਿਆ।ਇਸ ਦੌਰਾਨ ਦੋਸ਼ੀ ਦੇ
ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ
। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹਥਿਆਰ ਬਰਾਮਦ ਕਰ ਲਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਐਸਐਸਪੀ ਪੱਧਰ ਦੇ ਅਧਿਕਾਰੀ, 2 ਐਸਐਸਪੀ ਅਤੇ 175 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਕਾਰਨ ਜ਼ਿਆਦਾ ਪੁਲੀਸ ਤਾਇਨਾਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਡੀਜੀਪੀ ਗੌਰਵ ਯਾਦਵ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੋਲੀਬਾਰੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ