ਤਰਨ ਤਾਰਨ 4 ਦਸੰਬਰ (ਖਿੜਿਆ ਪੰਜਾਬ) ਬੀਤੀ ਸ਼ਾਮ 4: 30 ਦੇ ਕਰੀਬ ਪਿੰਡ ਜਾਮਾਰਾਏ ਪੈਟਰੋਲ ਪੰਪ ਦੇ ਨੇੜੇ ਇਕ ਤੇਜ ਰਫਤਾਰ ਕਾਰ ਐਟੀਉਸ ਨੰਬਰ PB02 EE 1716 ਨੇ ਰੋੰਗ ਸਾਈਡ ਤੋੰ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਬੁਰੀ ਤਰਾ ਟੱਕਰ ਮਾਰੀ। ਟੱਕਰ ਇਨੀ ਜਬਰਦਸਤ ਸੀ ਕਿ ਨੌਜਵਾਨ ਹਵਾ ਵਿਚ ਉਡਦਾ ਹੋਇਆ ਸੜਕ ਕਿਨਾਰੇ ਲੱਗੇ ਲੋਹੇ ਦੇ ਬੋਰਡ ਵਿਚ ਵੱਜਾ। ਜਿਸ ਨਾਲ ਨੌਜਵਾਨ ਦੇ ਸਿਰ ਗੰਭੀਰ ਸੱਟ ਲੱਗੀ ਅਤੇ ਮੂੰਹ ਦਾ ਹੇਠਲਾ ਜੁਬਾੜਾ ਪੂਰੀ ਤਰਾਂ ਟੁੱਟ ਗਿਆ। ਜਿਸ ਨੂੰ ਗੰਭੀਰ ਹਾਲਤ ਵਿਚ ਪ੍ਰਾਈਵੇਟ ਹਸਪਤਾਲ ਤਰਨਤਾਰਨ ਵਿਚ ਦਾਖਲ ਕਰਵਾਇਆ ਗਿਆ। ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਨੌਜਵਾਨ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਅਜੈਬ ਸਿੰਘ ਪਿੰਡ ਰਾਹਲ ਚਾਹਲ ਥਾਣਾ ਗੋਇੰਦਵਾਲ ਸਾਹਿਬ ਦੱਸਿਆ ਜਾ ਰਿਹਾ ਹੈ। ਕਾਰ ਚਾਲਕ ਮੌਕੇ ਤੋੰ ਫਰਾਰ ਹੋ ਗਿਆ ਹੈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।