Home » ਪੰਜਾਬ » ASI ਜਸਬੀਰ ਸਿੰਘ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ ।

ASI ਜਸਬੀਰ ਸਿੰਘ ਦੀ ਮੁਸ਼ਤੈਦੀ ਨਾਲ ਸੁਖਬੀਰ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ ।

SHARE ARTICLE

352 Views

ਅਮ੍ਰਿਤਸਰ 4 ਦਸੰਬਰ (ਖਿੜਿਆ ਪੰਜਾਬ) ASI ਜਸਬੀਰ ਸਿੰਘ ਨੇ ਕਿਹਾ- ਮੈਂ ਅੰਮਿਤਸਰ ਸਿਟੀ ਵਲੋਂ ਡਿਊਟੀ ਕਰ ਰਿਹਾ ਸੀ, ਜਿਥੇ ਅਫ਼ਸਰਾਂ ਵਲੋਂ ਪਹਿਲਾਂ ਹੀ ਸੂਚਿਤ ਕੀਤਾ ਗਿਆ ਸੀ ਕਿ ਗ਼ਲਤ ਅਨਸਰਾਂ ਦੁਆਰਾ ਕੁਝ ਕੀਤਾ ਜਾ ਸਕਦਾ ਹੈ।
ਇਸ ਲਈ ਸਾਨੂੰ ਚੌਕਸ ਹੋ ਕੇ ਤਾਇਨਾਤ ਕੀਤਾ ਗਿਆ ਸੀ । ਸ੍ਰੀ ਦਰਬਾਰ ਸਾਹਿਬ ਮਰਿਆਦਾ ਕਾਰਨ ਪੁਲਿਸ ਕਿਸੇ ਦੀ ਤਲਾਸ਼ੀ ਤਾਂ ਨਹੀਂ ਲੈ ਸਕਦੀ, ਕਿਸੇ ਨੂੰ ਰੋਕ ਨਹੀਂ ਸਕਦੀ ।
ਪਰ ਜਦੋਂ ਨਾਰਾਇਣ ਸਿੰਘ ਚੌੜਾ ਹਮਲਾ ਕਰਨ ਲੱਗਾ ਮੈਂ ਮੁਸਤੈਦੀ ਨਾਲ ਖੜ੍ਹਾ ਸੀ, ਉਹ ਜਦੋਂ ਹੀ ਉਹ ਆਪਣੀ ਡੱਬ ਵਿਚੋਂ ਪਿਸਤੌਲ ਕੱਢਣ ਲੱਗਿਆ ਤਾਂ ਅਸੀਂ ਰਾਊਂਡ ਅਪ ਕਰ ਉਸ ਦੀ ਪਿਸਤੌਲ ਵੀ ਖੋਹ ਲਈ ਅਤੇ ਉਸ ਨੂੰ ਕਾਬੂ ਕਰ ਲਿਆ ਗਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।