ਸਰਹੱਦੀ ਕਸਬਾ ਖਾਲੜਾ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵਲੋਂ ਮੁੱਫਤ ਚੈੱਕਅਪ ਕੈਂਪ ਲਗਾਇਆ ਖਾਲੜਾ 5 ਦਸੰਬਰ (ਖਿੜਿਆ ਪੰਜਾਬ) ਸਰਹੱਦੀ ਪਿੰਡ ਖਾਲੜਾ ਦੇ ਸਰਕਾਰੀ ਹਸਪਤਾਲ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵੱਲੋਂ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ।ਜਿਸ ਵਿੱਚ ਪਿੰਡ ਖਾਲੜਾ ਤੋਂ ਇਲਾਵਾ ਆਸ ਪਾਸ ਦੇ ਪਿੰਡਾਂ ਤੋਂ ਆਏ ਕਰੀਬ 300 ਵਿਅਕਤੀਆਂ ਦਾ ਚੈੱਕਅਪ ਕੀਤਾ ਗਿਆ। ਇਸ ਮੌਕੇ ਟੀਮ ਇੰਚਾਰਜ ਡਾ ਧਰਮਿੰਦਰ ਸਿੰਘ ਢਿੱਲੋਂ ਦੀ ਅਗਵਾਈ ‘ਚ ਡਾ ਜਸਪ੍ਰੀਤ ਸਿੰਘ , ਡਾ ਅਮਨ , ਅਸ਼ਕਾਂਤ ਦੀ ਟੀਮ ਨੇ ਜਾਂਚ ਕੀਤੀ । ਇਸ ਤੋਂ ਇਲਾਵਾ ਕੈਂਪ ਦੌਰਾਨ ਸ਼ੂਗਰ, ਬਲੱਡ ਪ੍ਰੈਸ਼ਰ ,ਹੱਡੀਆਂ ਆਦਿ ਕਈ ਤਰ੍ਹਾਂ ਦੇ ਮੁਫ਼ਤ ਟੈਸਟ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਵੀ ਦਿਤੀਆਂ ਗਈਆਂ।ਕੈਂਪ ਦੌਰਾਨ ਸ਼ਾਮਲ ਸੰਸਥਾ ਦੀਆਂ ਲੜਕੀਆਂ ਦੀ ਟੀਮ ਵੱਲੋਂ ਬਾਖੂਬੀ ਸੇਵਾ ਨਿਭਾਈ ਗਈ l ਇਸ ਮੌਕੇ ਡਾਕਟਰਾਂ ਦੀ ਟੀਮ ਨੇ ਆਏ ਹੋਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਪ੍ਰਵਾਸੀ ਪੰਜਾਬੀਆਂ ਅਤੇ ਸਮਾਜਸੇਵੀਆਂ ਦੁਆਰਾ ਲਗਾਏ ਜਾਂਦੇ ਅਜਿਹੇ ਕੈਂਪਾਂ ਦਾ ਭਰਪੂਰ ਫਾਇਦਾ ਲੈਣਾ ਚਾਹੀਦਾ ਹੈ ਤਾਂ ਜੋ ਅੱਗੇ ਤੋਂ ਹੋਰ ਵੀ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾ ਸਕੇ। ਡਾ ਧਰਮਿੰਦਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇੰਗਲੈਂਡ ਤੋਂ ਸ੍ਰ ਕੁਲਵੰਤ ਸਿੰਘ ਧਾਲੀਵਾਲ ਗਲੋਬਲ ਅੰਬੈਸਡਰ ਵੱਲੋਂ ਚਲਾਈ ਜਾ ਰਹੀ ਸਾਡੀ ਸੰਸਥਾ ਵੱਲੋਂ ਇਕ ਸਾਲ ਵਿੱਚ 100 ਕੈਂਪ ਲਗਾਉਣ ਦਾ ਟੀਚਾ ਹੈ l ਹੁਣ ਤੱਕ ਸਾਡੀ ਸੰਸਥਾ 12,000 ਤੋਂ ਵੱਧ ਪਿੰਡਾਂ ਨੂੰ ਕਵਰ ਕਰਦੀ ਹੋਈ ਕਰੀਬ ਦੋ ਕਰੋੜ ਲੋਕਾਂ ਤੱਕ ਪਹੁੰਚ ਕਰ ਚੁੱਕੀ ਹੈ। ਜਿਸ ਵਿੱਚ ਕੈਂਸਰ ਅਤੇ ਹੋਰ ਲੋੜੀਂਦੇ ਟੈਸਟ ਫਰੀ ਮੁਹਈਆ ਕੀਤੇ ਜਾ ਰਹੇ ਹਨ।
ਇਸ ਮੌਕੇ ਸਰਪੰਚ ਗੁਰਜੀਤ ਸਿੰਘ ਜੰਡ ਖਾਲੜਾ , ਸਰਪੰਚ ਸੁਖਦੇਵ ਸਿੰਘ ਸੰਧੂ ਸੋਨੀ ਖਾਲੜਾ ,ਬਲਰਾਜ ਸਿੰਘ ਗਿੱਲ, ,ਵਰਿੰਦਰ ਸਿੰਘ ਧਾਮੀ ਆਦਿ ਪਤਵੰਤੇ ਹਾਜ਼ਰ ਸਨ ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।