Home » ਸੰਸਾਰ » ਕੈਨੇਡਾ ‘ਚ ਤਰਨਤਾਰਨ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਭਰਾ ਜ਼ਖਮੀ

ਕੈਨੇਡਾ ‘ਚ ਤਰਨਤਾਰਨ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਭਰਾ ਜ਼ਖਮੀ

SHARE ARTICLE

341 Views

ਤਰਨ ਤਾਰਨ 6 ਦਸੰਬਰ (ਖਿੜਿਆ ਪੰਜਾਬ) ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ ਨਾਂ ਦੇ ਨੌਜਵਾਨ ਦੀ ਉਸ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦੋਂ ਉਹ ਨੌਕਰੀ ‘ਤੇ ਜਾਣ ਲਈ ਆਪਣੀ ਕਾਰ ਸਟਾਰਟ ਕਰ ਰਿਹਾ ਸੀ। ਗੋਲੀਬਾਰੀ ਵਿੱਚ ਪ੍ਰਿਤਪਾਲ ਸਿੰਘ ਦਾ ਵੱਡਾ ਭਰਾ ਖੁਸ਼ਵੰਤ ਸਿੰਘ ਜ਼ਖ਼ਮੀ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ। ਇਸ ਮੌਕੇ ਮਿਤਰਕ ਨੌਜਵਾਨ ਦੇ ਪਿਤਾ ਨੇ ਮੀਡੀਆ ਦੇ ਸਾਮ੍ਹਣੇ ਬੋਲਦਿਆਂ ਕਿਹਾ ਮੇਰੇ ਪੁੱਤਰਾਂ ਦੇ ਉੱਪਰ ਗੈਂਗਸਟਰਾਂ ਨੇ ਗੋਲੀਆਂ ਚਲਾ ਕਿ ਇੱਕ ਪੁੱਤਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਦੂਜੇ ਨੂੰ ਗੰਭੀਰ ਜਖਮੀ ਕਰ ਦਿੱਤਾ ਮਿਤਰਕ ਨੌਜਵਾਨ ਦੇ ਪਿਤਾ ਨੇ ਆਪਣੇ ਆਪਣੇ ਪੁੱਤਰ ਦੀ ਡੈਡਬੋਡੀ ਆਪਣੇ ਘਰ ਵਿੱਚ ਲਿਆਉਣ ਦੀ ਸਰਕਾਰ ਦੇ ਕੋਲੋਂ ਮੰਗ ਕੀਤੀ ਹੈ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ