ਭਿਖੀਵਿੰਡ 10 ਦਸੰਬਰ (ਖਿੜਿਆ ਪੰਜਾਬ) ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਨੇ ਨੈਸ਼ਨਲ ਕਲਚਰਲ ਅਚੀਵਮੈਂਟ ਵਿੱਚ ਢਾਡੀ ਕਵੀਸ਼ਰੀ ਵਾਰਾਂ ਕੈਟੇਗਰੀ ਵਿੱਚ ਮਾਣਯੋਗ ਪਹਿਲਾ ਸਥਾਨ ਹਾਸਿਲ ਕਰਕੇ ਆਪਣਾ ਨਾਮ ਰੋਸ਼ਨ ਕੀਤਾ। ਇਹ ਪ੍ਰਤੀਯੋਗਤਾ FAP (ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼) ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਆਯੋਜਿਤ ਕੀਤੀ ਗਈ, ਜਿਸ ਵਿੱਚ 600 ਤੋਂ ਵੱਧ ਸਕੂਲਾਂ ਨੇ ਭਾਗ ਲਿਆ।
ਗ੍ਰੈਂਡ ਫਿਨਾਲੇ ਵਿੱਚ, ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੇ ਵਿਦਿਆਰਥੀਆਂ ਨੇ ਢਾਡੀ ਵਾਰਾਂ ਦਾ ਬਾਖੂਬੀ ਗਾਇਨ ਕੀਤਾ। ਇਸ ਪ੍ਰੋਗਰਾਮ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ , ਪੰਜਾਬੀ ਫਿਲਮ ਇੰਡਸਟਰੀ ਦੇ ਯੋਗਰਾਜ ਸਿੰਘ ਅਤੇ ਪੰਜਾਬੀ ਫਿਲਮ ਇੰਡਸਟਰੀ ਦੇ ਸੁਨੀਤਾ ਧੂਰੀ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਕਲਗੀਧਰ ਪਬਲਿਕ ਸਕੂਲ ਦੇ ਵਿਦਿਆਰਥੀਆਂ, ਵਿਦਿਆਰਥੀਆਂ ਦੇ ਉਸਤਾਦ ਕਰਮਜੀਤ ਸਿੰਘ ਮਾਨ ਅਤੇ ਚੀਫ ਡਾਇਰੈਕਟਰ ਬੁੱਢਾ ਸਿੰਘ ਨੂੰ ਮੁੱਖ ਮਹਿਮਾਨਾਂ ਵੱਲੋਂ ਨੈਸ਼ਨਲ ਕਲਚਰਲ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯੋਗਰਾਜ ਸਿੰਘ ਨੇ ਵਿਦਿਆਰਥੀਆਂ ਦੇ ਅਦਭੁਤ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ।
ਸਕੂਲ ਦੇ ਚੀਫ ਡਾਇਰੈਕਟਰ, ਬੁੱਢਾ ਸਿੰਘ , ਮੈਨੇਜਿੰਗ ਡਾਇਰੈਕਟਰ ਮਨਦੀਪ ਕੌਰ ਅਤੇ ਪ੍ਰਿੰਸੀਪਲ ਅਜੀਤ ਕੌਰ ਨੇ ਇਸ ਪ੍ਰਾਪਤੀ ਨੂੰ ਸਕੂਲ ਦੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਯਤਨਾਂ, ਅਤੇ ਵਿਦਿਆਰਥੀਆਂ ਦੀ ਕਲਾ ਪ੍ਰਤੀ ਸਮਰਪਿਤ ਭਾਵਨਾ ਦਾ ਨਤੀਜਾ ਕਰਾਰ ਦਿੰਦੇ ਹੋਏ ਆਪਣਾ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਬੁੱਢਾ ਸਿੰਘ ਨੇ ਕਿਹਾ , “ਇਹ ਸਿਰਫ ਸਾਡੀ ਤਰੱਕੀ ਹੀ ਨਹੀਂ, ਸਗੋਂ ਪੰਜਾਬ ਦੇ ਅਸਲ ਸੱਭਿਆਚਾਰ ਦੀ ਪ੍ਰਗਟਾਵਾ ਹੈ, ਜੋ ਸਾਡੀ ਦੌਲਤ ਹੈ।”
ਕਲਗੀਧਰ ਪਬਲਿਕ ਸਕੂਲ ਭਿੱਖੀਵਿੰਡ ਦੀ ਇਸ ਅਵਾਰਡ ਜਿੱਤ ਨਾਲ ਸਾਰੇ ਸਕੂਲ ਵਿੱਚ ਖੁਸ਼ੀ ਦੀ ਲਹਿਰ ਹੈ। ਇਹ ਪ੍ਰਾਪਤੀ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰੇਗੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।