Home » ਮਾਝਾ » ਐੱਸਜੀਪੀਸੀ ਪ੍ਰਧਾਨ ਧਾਮੀ ਨੇ ਔਰਤਾਂ ਲਈ ਵਰਤੇ ਅਪਸ਼ਬਦਾਂ ਲਈ ਮੁਆਫ਼ੀ ਮੰਗੀ

ਐੱਸਜੀਪੀਸੀ ਪ੍ਰਧਾਨ ਧਾਮੀ ਨੇ ਔਰਤਾਂ ਲਈ ਵਰਤੇ ਅਪਸ਼ਬਦਾਂ ਲਈ ਮੁਆਫ਼ੀ ਮੰਗੀ

SHARE ARTICLE

45 Views

ਪੀਸੀ ਪ੍ਰਧਾਨ ਧਾਮੀ ਨੇ ਔਰਤਾਂ ਲਈ ਵਰਤੇ ਅਪਸ਼ਬਦਾਂ ਲਈ ਮੁ
ਅੰਮ੍ਰਿਤਸਰ, 13 ਦਸੰਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਵਿਖੇ ਇੱਕ ਪੱਤਰ ਦੇ ਕੇ ਉਹਨਾਂ ਕੋਲੋਂ ਜਾਣੇ ਅਨਜਾਣੇ ਵਿੱਚ ਹੋਈ ਗਲਤੀ ਲਈ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਸ਼੍ਰੇਣੀ ਕੋਲੋਂ ਮੁਆਫ਼ੀ ਮੰਗੀ ਹੈ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਦਿੱਤੇ ਆਪਣੇ ਇਸ ਪੱਤਰ ਵਿੱਚ ਉਹਨਾਂ ਕਿਹਾ ਕਿ ਜਾਣੇ ਅਣਜਾਣੇ ਵਿੱਚ ਅਪਸ਼ਬਦ ਬੋਲੇ ਗਏ ਹਨ, ਜਿਸ ਦੀ ਉਹ ਖਿਮਾ ਯਾਚਨਾ ਕਰਦੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਇੱਕ ਵਿਅਕਤੀ ਨਾਲ ਮੋਬਾਈਲ ਫੋਨ ਉੱਤੇ ਗੱਲ ਕਰਦਿਆਂ ਉਹਨਾਂ ਕੋਲੋਂ ਕੁਝ ਇਤਰਾਯੋਗ ਸ਼ਬਦਾਵਲੀ ਵਰਤੀ ਗਈ ਸੀ। ਉਹਨਾਂ ਕਿਹਾ ਕਿ ਇਹ ਸਭ ਕੁਝ ਜਾਣੇ ਅਣਜਾਣੇ ਵਿੱਚ ਹੋਇਆ ਹੈ ਅਤੇ ਉਹ ਮਹਿਸੂਸ ਕਰਦੇ ਹਨ ਕਿ ਇੱਕ ਜਿੰਮੇਵਾਰ ਪੰਥਕ ਅਹੁਦੇ ’ਤੇ ਹੁੰਦੇ ਹੋਇਆਂ ਉਹਨਾਂ ਨੂੰ ਅਜਿਹੀ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇੱਕ ਔਰਤ ਪ੍ਰਤੀ ਜੋ ਕੁਝ ਬੋਲਿਆ ਹੈ, ਉਸ ਦੀ ਉਹ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਸ਼੍ਰੇਣੀ ਕੋਲੋਂ ਨਿਮਰਤਾ ਸਹਿਤ ਮੁਆਫ਼ੀ ਮੰਗਦੇ ਹਨ। ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਇਸ ਸਬੰਧੀ ਉਨ੍ਹਾਂ ਨੂੰ ਜੋ ਵੀ ਆਦੇਸ਼ ਹੋਵੇਗਾ, ਉਹ ਸਿਰ ਮੱਥੇ ਪ੍ਰਵਾਨ ਕਰਨਗੇ।ਐੱਸਜੀਪੀਸੀ ਪ੍ਰਧਾਨ ਨੇ ਪੱਤਰ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਮੈਨੇਜਰ ਜਸਪਾਲ ਸਿੰਘ ਨੂੰ ਸੌਂਪਿਆ ਹੈ। ਉਹਨਾਂ ਇਸ ਸੰਬੰਧ ਵਿੱਚ ਇੱਕ ਵੀਡੀਓ ਵੀ ਜਾਰੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਖੁਲਾਸਾ ਕੀਤਾ ਕਿ ਉਹ ਇਕ ਵਿਅਕਤੀ ਨਾਲ ਗੱਲਬਾਤ ਕਰਦਿਆਂ ਜਦੋਂ ਉਹਨਾਂ ਬੀਬੀ ਜਗੀਰ ਕੌਰ ਦੇ ਹਵਾਲੇ ਨਾਲ ਕੋਈ ਗੱਲ ਕੀਤੀ ਤਾਂ ਉਹ ਉਤੇਜਿਤ ਹੋ ਗਏ ਸਨ ਅਤੇ ਉਹਨਾਂ ਕੋਲੋਂ ਕੁਝ ਅਪਸ਼ਬਦ ਵਰਤੇ ਗਏ ਹਨ। ਜਿਸ ਲਈ ਉਹ ਮੁਆਫੀ ਮੰਗਦੇ ਹਨ । ਉਹਨਾਂ ਕਿਹਾ ਕਿ ਬੀਬੀ ਜਗੀਰ ਕੌਰ ਅਤੇ ਸਾਰੀਆਂ ਔਰਤਾਂ ਉਨ੍ਹਾਂ ਲਈ ਸਤਿਕਾਰਯੋਗ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ