Home » ਸੰਸਾਰ » ਜਰਮਨੀ » ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਊਨਕਿਰਚਨ ਵਿਖੇ ਸਜਾਏ ਗਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਦੀਵਾਨ

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਊਨਕਿਰਚਨ ਵਿਖੇ ਸਜਾਏ ਗਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਦੀਵਾਨ

SHARE ARTICLE

100 Views

ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਊਕਿਰਚਨ ਵਿਖੇ ਸਜਾਏ ਗਏ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਦੀਵਾਨ । ਨਿਊਨਕਿਰਚਨ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਜਾਏ ਗਏ ਧਾਰਮਿਕ ਦੀਵਾਨ ਇਸ ਵਕਤ ਪਿਛਲੇ ਦਿਨਾਂ ਤੋਂ ਆਰੰਭ ਕੀਤੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ ਉਪਰੰਤ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ, ਕਵਿਤਾਵਾਂ, ਕਵੀਸ਼ਰੀ ਆਦਿ ਦੀ ਪੇਸ਼ਕਾਰੀ ਕੀਤੀ ਗਈ ,ਇਸ ਮੌਕੇ ਗੁਰਮਤ ਕਲਾਸ ਦੇ ਬੱਚਿਆਂ ਨੇ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਨਾਲ ਸਬੰਧਤ ਪ੍ਰਸ਼ਨੋਤਰੀ ਮੁਕਾਬਲੇ ਦੇ ਵਿੱਚ ਭਾਗ ਲਿਆ ਅਤੇ ਵਧੀਆ ਪੇਸ਼ਕਾਰੀ ਕੀਤੀ , ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਨੂੰ ਉਤਸ਼ਾਹ ਵਧਾਊ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ, ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੰਦੀਪ ਸਿੰਘ ਹੋਣਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸੰਗਤਾਂ ਦੇ ਨਾਲ ਸਾਂਝ ਪਾਈ ਗਈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਵੱਲੋਂ ਕਰਵਾਇਆ ਗਿਆ “ਊੜਾ ਜੂੜਾ ਸਿੱਖੀ ਸੰਭਾਲ ਪ੍ਰੋਗਰਾਮ” ਇਤਿਹਾਸਿਕ ਹੋ ਨਿਬੜਿਆ। ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਸਿਖਾਉਣ ਤੇ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਮਾਤਾ ਪਿਤਾ ਨਿਭਾਉਣ ਆਪਣਾ ਅਹਿਮ ਰੋਲ : ਪ੍ਰੋ: ਦਦੇਹਰ।

ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਦੇ ਖ਼ਿਲਾਫ਼ ਬਿਆਨਬਾਜ਼ੀ ਕਰਨ ਤੋਂ ਬਾਜ ਆਉਣ ਬਾਦਲ ਦਲੀਏ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਪੁਲਿਸ ਕਾਰਵਾਈ ‘ਤੇ ਸ਼੍ਰੋਮਣੀ ਕਮੇਟੀ ਤੇ ਪੁਰਾਣੇ ਫੈਡਰੇਸ਼ਨ ਆਗੂਆਂ ਦੀ ਚੁੱਪੀ ਨਮੋਸ਼ੀਜਨਕ ਗੱਲ