20 Views
ਪੱਟੀ ਵਿਚ 2 ਵਿਅਕਤੀਆਂ ਦੀ ਮੌਤ ਪਰਿਵਾਰ ਨੇ ਦੱਸਿਆ ਲੁੱਟ ਦੀ ਨੀਅਤ ਨਾਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਕਤਲ
ਪੁਲੀਸ ਨੇ ਕਿਹਾ ਕਿ ਪੋਸਟ ਮਾਰਟਮ ਰਿਪੋਟ ਤੋਂ ਬਾਅਦ ਸਪੱਸ਼ਟ ਹੋਵੇਗੀ ਮੌਤ ਦੀ ਵਜ੍ਹਾ ਕਿ ਕਤਲ ਹੋਇਆ ਜਾ ਐਕਸੀਡੈਂਟ
ਪੱਟੀ 16 ਦਸੰਬਰ ( ਹੈਪੀ ਸਭਰਾ) ਪੱਟੀ ਵਿਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ ਜਿਸ ਕੰਮ ਤੋਂ ਪਰਤ ਰਹੇ 2 ਵਿਅਕਤੀਆ ਨੂੰ ਮੌਤ ਹੋਣ ਤੇ ਪਰਿਵਾਰ ਨੇ ਇਸਨੂੰ ਲੁੱਟ ਦੀ ਨੀਅਤ ਨਾਲ ਕਤਲ ਕੀਤੇ ਜਾਣ ਦੀ ਗੱਲ ਕਹੀ
ਦੱਸਿਆ ਜਾ ਰਿਹਾ ਕਿ ਇਹ 2 ਵਿਅਕਤੀ ਪੱਟੀ ਦੇ ਨੇੜਲੇ ਪਿੰਡ ਸਭਰਾ ਤੋਂ ਕੰਮ ਕਰਕੇ ਵਾਪਿਸ ਆ ਰਹੇ ਕਿ ਪੱਟੀ ਤੋਂ ਕੁੱਝ ਦੂਰੀ ਪਿੰਡ ਆਸਲ ਕੋਲ ਇਹ ਘਟਨਾ ਵਾਪਰੀ ਜਿਸ ਵਿਚ 2 ਵਿਅਕਤੀਆਂ ਦੀ ਮੌਤ ਹੋਈ ਹੈ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਨ੍ਹਾਂ ਨੂੰ ਰੋਕ ਕੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਜਿਸ ਵਿਚ ਲੁਟੇਰੇ ਸਫਲ ਨਹੀਂ ਹੋਈ ਪਰ ਉਨ੍ਹਾਂ ਵਲੋਂ ਤੇਜ਼ਧਾਰ ਹਥਿਆਰ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਮੌਕੇ ਤੇ ਦਮ ਤੋੜ ਗਿਆ ਜਦ ਕਿ ਦੂਸਰੇ ਨੂੰ ਇਲਾਜ ਲਈ ਤਰਨਤਾਰਨ ਰੈਫਰ ਕੀਤਾ ਗਿਆ ਸੀ ਅਤੇ ਉਸਦੀ ਵੀ ਰਸਤੇ ਵਿਚ ਮੌਤ ਹੋ ਗਈ ਮਰਨ ਵਾਲਿਆਂ ਵਿਚ ਇਕ ਵਿਅਕਤੀ ਗੁਲਜ਼ਾਰ ਸਿੰਘ ਹੈ ਜਦ ਦੁਜੇ ਦਾ ਗੁਰਦਿਆਲ ਸਿੰਘ ਹੈ
ਇਸ ਬਾਰੇ ਮੌਕੇ ਤੇ ਪੁਜੇ ਐੱਸ ਪੀ ਡੀ ਅਜੇ ਰਾਜ ਸਿੰਘ ਨੇ ਦੱਸਿਆ ਕਿ ਹਾਲੇ ਤੱਕ ਮੌਤ ਦੇ ਅਸਲ ਕਾਰਨ ਸਾਹਮਣੇ ਨਹੀਂ ਆਏ ਉਨ੍ਹਾਂ ਕਿਹਾ ਕਿ ਪਰਿਵਾਰ ਨੇ ਪੈਨਲ ਬਣਾਕੇ ਪੋਸਟ ਮਾਰਟਮ ਕਰਵਾਉਣ ਲਈ ਕਿਹਾ ਕਿ ਜਿਸ ਵਿਚ ਸਭ ਕੁਝ ਸਾਹਮਣੇ ਆ ਜਾਵੇਗਾ ਅਤੇ ਜੋ ਕੁਝ ਵੀ ਸਾਹਮਣੇ ਆਵੇਗਾ ਉਸੇ ਤਰਾਂ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।