Home » ਪੰਜਾਬ » ਪੁਲਿਸ ਥਾਣੇ ਨੇੜੇ ਧਮਾਕਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਲੋਕਾਂ ਦੇ ਘਰਾਂ ਦੀਆਂ ਕੰਧਾਂ ‘ਚ ਪਈਆਂ ਦਰਾਰਾਂ –

ਪੁਲਿਸ ਥਾਣੇ ਨੇੜੇ ਧਮਾਕਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਲੋਕਾਂ ਦੇ ਘਰਾਂ ਦੀਆਂ ਕੰਧਾਂ ‘ਚ ਪਈਆਂ ਦਰਾਰਾਂ –

SHARE ARTICLE

243 Views

ਪੁਲਿਸ ਥਾਣੇ ਨੇੜੇ ਧਮਾਕਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਲੋਕਾਂ ਦੇ ਘਰਾਂ ਦੀਆਂ ਕੰਧਾਂ ‘ਚ ਪਈਆਂ ਦਰਾਰਾਂ –

 

 

ਅੰਮ੍ਰਿਤਸਰ: ਇਕ ਵਾਰ ਫਿਰ ਤੋਂ ਅੰਮ੍ਰਿਤਸਰ ਦੇ ਇੱਕ ਹੋਰ ਪੁਲਿਸ ਥਾਣੇ ਇਸਲਾਮਾਬਾਦ ਕੋਲ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਸਥਾਨਕ ਕਿ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਉਨ੍ਹਾਂ ਦੇ ਘਰਾਂ ਦੀਆਂ ਕੰਧਾਂ ਨੁਕਸਾਨੀਆਂ ਗਈਆਂ। ਦੂਜੇ ਪਾਸੇ, ਮੌਕੇ ਉੱਤੇ ਉਸ ਸਮੇ ਮੌਜੂਦ ਪੁਲਿਸ ਅਧਿਕਾਰੀ ਪਹਿਲਾਂ ਇਸ ਧਮਾਕੇ ਹੋਣ ਦੇ ਮਾਮਲੇ ਤੋਂ ਭੱਜਦੇ ਨਜ਼ਰ ਆਏ। ਅੰਮ੍ਰਿਤਸਰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੂਚਨਾ ਮਿਲਣ ਮਗਰੋਂ ਥਾਣੇ ਪਹੁੰਚ ਕੇ ਮਾਮਲੇ ਬਾਰੇ ਪੂਰੀ ਜਾਣਕਾਰੀ ਦਿੱਤੀ।

 

 

 

 

ਧਮਾਕਾ ਹੋਇਆ ਕਿੱਥੇ, ਇਸ ਦੀ ਜਾਂਚ ਜਾਰੀ

 

 

ਸਥਾਨਕ ਵਾਸੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਦੱਸਿਆ ਕਿ ਸਾਡਾ ਥਾਣਾ ਇਸਲਾਮਾਬਾਦ ਇਲਾਕਾ ਹੈ। ਰਾਤ ਕਰੀਬ 3 ਕੁ ਵਜੇ ਦੇ ਕਰੀਬ ਜ਼ਬਰਦਸਤ ਧਮਾਕਾ ਹੋਇਆ ਜਿਸ ਨੂੰ ਸੁਣ ਕੇ ਸਾਰੇ ਲੋਕ ਬਾਹਰ ਇੱਕਠੇ ਹੋ ਗਏ। ਲੋਕਾਂ ਨੇ ਦੱਸਿਆ ਕਿ ਅਸੀ ਬਾਹਰ ਆ ਕੇ ਦੇਖਿਆ, ਤਾਂ ਸਾਨੂੰ ਕੁਝ ਸਮਝ ਨਹੀ ਆਇਆ। ਇਹ ਬੰਬਨੁਮਾ ਧਮਾਕੇ ਵਰਗੀ ਜ਼ੋਰਦਾਰ ਆਵਾਜ਼ ਸੀ ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ।

 

 

ਇਸ ਗੈਂਗ ਨੇ ਲਈ ਜ਼ਿੰਮੇਵਾਰੀ

 

 

ਥਾਣਾ ਇਸਲਾਮਾਬਾਦ ਧਮਾਕੇ ਦੀ ਜਿੰਮੇਵਾਰੀ ਗੈਂਗਸਟਰ ਜੀਵਨ ਫੌਜੀ ਨੇ ਲਈ ਹੈ। ਉਸ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਇਸ ਸਬੰਧੀ ਪੋਸਟ ਵੀ ਪਾਈ ਗਈ ਹੈ।

 

 

ਅੱਜ ਅੰਮ੍ਰਿਤਸਰ ਦੇ ਇਸਲਾਮਾਬਾਦ ਪੁਲਿਸ ਠਾਣੇ ਵਿੱਚ ਸੁੱਟੇ ਗਏ ਗ੍ਰਨੇਡ ਦੀ ਜ਼ਿੰਮੇਵਾਰੀ ਮੈਂ ਜੀਵਨ ਫੌਜੀ ਲੈਂਦਾ ਆ। ਇਹ ਸਭ ਕੁਝ ਪੁਲਿਸ ਨੂੰ ਦੱਸਣ ਲਈ ਕੀਤਾ ਗਿਆ ਜੋ ਇਹਨਾ ਨੇ ਸਰਕਾਰਾਂ ਨਾਲ ਮਿਲ ਕੇ 1984 ਤੋਂ ਲੈ ਕੇ ਹੁਣ ਤੱਕ ਸਿੱਖਾਂ ਨਾਲ ਤੇ ਉਹਨਾਂ ਦੇ ਪਰਿਵਾਰਾਂ ਨਾਲ ਕੀਤਾ ਤੇ ਜੋ ਇਹ ਅੱਗੇ ਕਰਨਗੇ ਉਸ ਦਾ ਜਵਾਬ ਏਦਾ ਮਿਲੂ। ਜੇ ਇਸ ਵਰਦੀ ਨੇ ਸਿੱਖਾਂ ਦੇ ਘਰ ਛਡਵਾਏ ਤਾਂ ਘਰ ਇਹਨਾ ਦੇ ਵੀ ਨਹੀਂ ਰਹਿਣੇ। ਜਿੰਨਾ ਠਾਣਿਆਂ ਦੀਆਂ ਕੱਧਾਂ ਉੱਚੀਆਂ ਕਰਵਾਈਆਂ ਗਈਆਂ ਉਹ ਵੀ ਤਿਆਰ ਰਹਿਣ ਜਵਾਬ ਮਿਲੂਗਾ। ਬਾਕੀ ਰਹੀ ਗੱਲ ਪੱਗਾਂ ਨੂੰ ਲਾਹੁਣ ਦਾ ਸ਼ੋਕ ਇਹਨਾਂ ਨੂੰ, ਜਿਹੜਾ ਪੁਲਿਸ ਵਾਲਾ ਹੁਣ ਸਿੱਖ ਦੀ ਪੱਗ ਨੂੰ ਹੱਥ ਪਾਵੇਗਾ ਉਸ ਉੱਤੇ ਵਿਸ਼ੇਸ਼ ਧਿਆਨ ਰੱਖਿਆ ਜਾਊ। ਉਸ ਦੀ ਆਪਣੀ ਤੇ ਆਪਣੇ ਪਰਿਵਾਰ ਦੀ ਜ਼ਿੰਮੇਵਾਰੀ ਖੁਦ ਦੀ ਹੋਵੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ