Home » ਪੰਜਾਬ » ਪੰਜਾਬ ਦੀ ਅੰਡਰ 23 ਕ੍ਰਿਕਟ ਟੀਮ ਵਿੱਚ ਚੁਣੇ ਗਏ ਪਟਿਆਲਾ ਦੇ ਦੋ ਖਿਡਾਰੀ

ਪੰਜਾਬ ਦੀ ਅੰਡਰ 23 ਕ੍ਰਿਕਟ ਟੀਮ ਵਿੱਚ ਚੁਣੇ ਗਏ ਪਟਿਆਲਾ ਦੇ ਦੋ ਖਿਡਾਰੀ

SHARE ARTICLE

170 Views

ਪੰਜਾਬ ਦੀ ਅੰਡਰ 23 ਕ੍ਰਿਕਟ ਟੀਮ ਵਿੱਚ ਚੁਣੇ ਗਏ ਪਟਿਆਲਾ ਦੇ ਦੋ ਖਿਡਾਰੀ

ਬੀਤੇ ਦਿਨੀ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਭਾਰਤੀ ਕ੍ਰਿਕਟ ਕੰਟਰੋਲ ( ਬੀਸੀਸੀਆਈ) ਵੱਲੋਂ ਕਰਵਾਈ ਜਾਂਦੀ ਮਰਦਾਂ ਦੀ ਅੰਡਰ 23 ਟੀਮ ਦੀ ਚੋਣ ਕੀਤੀ ਗਈ। ਇਸ ਟੀਮ ਵਿੱਚ ਕੁੱਲ 15 ਖਿਡਾਰੀ ਚੁਣੇ ਗਏ ਜਿਨਾਂ ਵਿੱਚੋਂ ਪਟਿਆਲਾ ਸ਼ਹਿਰ ਦੇ ਦੋ ਖਿਡਾਰੀ ਹਰਜਸ ਸਿੰਘ ਤੇ ਆਰੀਆਮਾਨ ਧਾਲੀਵਲ ਦੀ ਚੋਣ ਹੋਈ। ਇਹ ਦੋਵੇਂ ਖਿਡਾਰੀ ਜੋ ਪਟਿਆਲਾ ਦੀ ਕ੍ਰਿਕਟ ਹੱਬ ਅਕਾਦਮੀ ਵਿੱਚ ਪ੍ਰੈਕਟਿਸ ਕਰਦੇ ਹਨ ਦੀ ਚੋਣ ਪ੍ਰਤੀ ਖੁਸ਼ੀ ਪ੍ਰਗਟ ਕਰਦਿਆਂ ਕ੍ਰਿਕਟ ਹੱਬ ਦੇ ਕੋਚ ਕਮਲ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਭਾਰਤੀ ਕ੍ਰਿਕਟ ਕੰਟਰੋਲ ਵੱਲੋਂ ਕਰਵਾਏ ਜਾਂਦੇ ਅੰਡਰ 23 ਬਹੁਤ ਦਿਨੀ ਮੈਚ ਵਿੱਚ ਵੀ ਇਹਨਾਂ ਦੋਨਾਂ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ । ਹਰਜਸ ਸਿੰਘ ਜੋ ਕਿ ਇੱਕ ਆਫ ਸਪਿਨਰ ਹੋਣ ਦੇ ਨਾਲ ਨਾਲ ਇੱਕ ਚੰਗਾ ਬੱਲੇਬਾਜ਼ ਵੀ ਹੈ। ਬੀ ਸੀ ਸੀ ਆਈ ਦੇ ਟੂਰਨਾਮੈਂਟ ਸੀ ਕੇ ਨਾਇਡੂ ਵਿੱਚ ਹਰਜਸ ਸਿੰਘ ਦੀਆਂ ਪੰਜ ਮੈਚਾਂ ਵਿੱਚ 21 ਵਿਕਟਾਂ ਸਨ।ਕੋਚ ਸੰਧੂ ਨੇ ਅੱਗੇ ਦੱਸਿਆ ਕਿ ਇਹ ਦੋਵੇਂ ਖਿਡਾਰੀ ਬਹੁਤ ਮਿਹਨਤੀ ਹਨ ਤੇ ਉਹਨਾਂ ਨੇ ਉਮੀਦ ਪ੍ਰਗਟ ਕੀਤੀ ਕਿ ਦੋਵੇਂ ਖਿਡਾਰੀ ਜਲਦੀ ਹੀ ਭਾਰਤੀ ਕ੍ਰਿਕਟ ਟੀਮ ਵਿੱਚ ਸ਼ਾਮਿਲ ਹੋਣ ਕੇ ਪਟਿਆਲਾ ਸ਼ਹਿਰ ਤੇ ਸੂਬੇ ਦਾ ਨਾਂ ਰੋਸ਼ਨ ਕਰਨਗੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ