47 Views
ਨਗਰ ਪੰਚਾਇਤ ਖੇਮਕਰਨ ਆਮ ਚੋਣਾਂ ਅਤੇ ਜ਼ਿਮਨੀ ਚੋਣ ਵਾਰਡ ਨੰਬਰ 13 ਭਿੱਖੀਵਿੰਡ /21 ਦਸੰਬਰ ਨੂੰ
ਚੋਣਾਂ ਦੌਰਾਨ ਵੋਟਰਾਂ ਦੀ ਸਹੂਲਤ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸ਼ਨਾਖਤੀ ਕਾਰਡ ਨਾ ਹੋਣ ਦੀ ਸੂਰਤ ਵਿੱਚ ਵੋਟ ਪਾਉਣ ਲਈ ਵਰਤੇ ਜਾ ਸਕਣ ਵਾਲੇ ਦਸਤਾਵੇਜ਼ਾਂ ਦੀ ਸੂਚੀ ਜਾਰੀ
ਵੋਟਰ ਸ਼ਨਾਖਤੀ ਕਾਰਡ ਨਾ ਹੋਣ ’ਤੇ ਬਦਲਵੇਂ ਦਸਤਾਵੇਜ਼ਾਂ ਨਾਲ ਪਾਈ ਜਾ ਸਕੇਗੀ ਵੋਟ-ਜ਼ਿਲਾ ਚੋਣ ਅਫ਼ਸਰ
ਤਰਨ ਤਾਰਨ 18 ਦਸੰਬਰ (ਗੁਰਪ੍ਰੀਤ ਸਿੰਘ ਸੈਡੀ)
ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੌਰਾਨ ਵੋਟਰਾਂ ਦੀ ਸਹੂਲਤ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਸ਼ਨਾਖਤੀ ਕਾਰਡ ਨਾ ਹੋਣ ਦੀ ਸੂਰਤ ਵਿੱਚ ਵੋਟ ਪਾਉਣ ਲਈ ਵਰਤੇ ਜਾ ਸਕਣ ਵਾਲੇ ਦਸਤਾਵੇਜ਼ਾਂ ਦੀ ਸੂਚੀ ਜਾਰੀ ਕੀਤੀ ਹੈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਹੁਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਦਸੰਬਰ 2024 ਨੂੰ ਵੋਟ ਪਾਉਣ ਲਈ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਵੋਟਰ ਪਛਾਣ ਪੱਤਰ ਤੋਂ ਇਲਾਵਾ ਹੋਰ ਬਦਲਵੇਂ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਕੋਲ ਫੋਟੋ ਵੋਟਰ ਕਾਰਡ ਨਹੀਂ ਹਨ ਪਰ ਵਾਰਡ ਵਾਈਜ਼ ਵੋਟਰ ਸੂਚੀ ਵਿੱਚ ਨਾਮ ਦਰਜ ਹੈ, ਉਹ ਬਦਲਵੇਂ ਦਸਤਾਵੇਜ਼ ਦਿਖਾਕੇ ਵੋਟ ਪਾ ਸਕਦੇ ਹਨ। ਇਨ੍ਹਾਂ ਦਸਤਾਵੇਜ਼ਾਂ ਵਿਚ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਫੋਟੋ ਵਾਲਾ ਅਸਲਾ ਲਾਇਸੈਂਸ, ਪੈਨਸ਼ਨ ਦਸਤਾਵੇਜ਼ ਜਿਸ ਵਿੱਚ ਤਸਵੀਰ ਹੋਵੇ, ਆਜ਼ਾਦੀ ਘੁਲਾਟੀਏ ਹੋਣ ਸਬੰਧੀ ਜਾਰੀ ਫੋਟੋ ਵਾਲਾ ਸ਼ਨਾਖਤੀ ਕਾਰਡ, ਬੈਂਕ ਜਾਂ ਡਾਕਘਰ ਵੱਲੋਂ ਜਾਰੀ ਪਾਸਬੁੱਕ ਜਿਸ ਵਿੱਚ ਫੋਟੋ ਹੋਵੇ, ਕਿਰਤ ਮੰਤਰਾਲੇ ਵੱਲੋਂ ਜਾਰੀ ਸਿਹਤ ਬੀਮਾ ਕਾਰਡ, ਵਿਧਾਇਕ ਜਾਂ ਸੰਸਦ ਮੈਂਬਰ ਨੂੰ ਜਾਰੀ ਅਧਿਕਾਰਤ ਕਾਰਡ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਵਲੋਂ ਜਾਰੀ ਯੂਨਿਕ ਡਿਸਏਬਿਲਟੀ ਆਈ.ਡੀ. (ਯੂ.ਡੀ.ਆਈ.ਡੀ.) ਕਾਰਡ ਅਤੇ ਰਾਜ ਸਰਕਾਰ/ਕੇਂਦਰ ਸਰਕਾਰ /ਪੀ.ਐਸ.ਯੂ/ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਆਪਣੇ ਕਰਮਚਾਰੀਆਂ ਨੂੰ ਜਾਰੀ ਸਰਵਿਸ ਸ਼ਨਾਖਤੀ ਕਾਰਡ (ਫੋਟੋ ਨਾਲ) ਸ਼ਾਮਲ ਹਨ।
ਉਨਾਂ ਕਿਹਾ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ ਅਤੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੁਖ਼ਤਾ ਪ੍ਰਬੰਧ ਯਕੀਨੀ ਕੀਤੇ ਗਏ ਹਨ। ਉਨ੍ਹਾਂ ਨਗਰ ਪੰਚਾਇਤ ਖੇਮਕਰਨ ਆਮ ਚੋਣਾਂ ਅਤੇ ਜ਼ਿਮਨੀ ਚੋਣ ਵਾਰਡ ਨੰਬਰ 13 (ਔਰਤਾਂ ਲਈ ਰਾਖਵਾਂ) ਭਿੱਖੀਵਿੰਡ ਦੇ ਵੋਟਰਾਂ ਨੂੰ 21 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਵਿੱਚ ਵੱਧ ਚੜ੍ਹ ਕੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।