ਚੰਡੀਗੜ੍ਹ 18 ਦਸੰਬਰ (ਖਿੜਿਆ ਪੰਜਾਬ) ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਦੀਆਂ ਇਤਰਾਜਯੋਗ ਟਿੱਪਣੀਆਂ ਵਿਰੁੱਧ ਅੱਜ ਪੰਜਾਬ ਮੇਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਸਾਹਮਣੇ ਆਪਣਾ ਭਾਖ ਰੱਖਿਆ ਇਸ ਤੋਂ ਪਹਿਲਾਂ ਪਿਛਲੇ ਦਿਨੀ ਐਡਵੋਕੇਟ ਧਾਮੀ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਮਾਫੀ ਮੰਗ ਚੁੱਕੇ ਹਨ। ਬੀਬੀ ਜਗੀਰ ਕੌਰ ਨੇ ਆਪਣੇ ਵਿਰੋਧ ਕੀਤੀਆਂ ਅਪਮਾਨਜਨਕ ਟਿੱਪਣੀਆਂ ਲਈ ਐਡਵੋਕੇਟ ਰਜਿੰਦਰ ਸਿੰਘ ਧਾਮੀ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ ਉਹਨਾਂ ਕਿਹਾ ਕਿ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ ਹੈ ਜਿਸ ਲਈ ਇਸ ਨੂੰ ਛੱਡਿਆ ਨਹੀਂ ਜਾ ਸਕਦਾ ਕਮਿਸ਼ਨ ਦੀ ਚੇਅਰ ਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਹ ਕਾਨੂੰਨੀ ਸਲਾਹ ਮਸ਼ਵਰਾ ਲੈਣ ਮਗਰੋਂ ਇਸ ਮਾਮਲੇ ਵਿੱਚ ਅਗਲੀ ਲੋੜਨ ਦੀ ਬਣਦੀ ਕਾਰਵਾਈ ਕਰਨਗੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਬਹੁਤ ਦੁੱਖ ਹੈ ਕਿ ਇਸ ਜੀਪੀਸੀ ਪ੍ਰਧਾਨ ਦੇ ਅਹੁਦੇ ਦਾ ਅਪਮਾਨ ਹੋਇਆ ਹੈ ਇਹ ਵੀ ਪਹਿਲੀ ਵਾਰ ਹੈ ਜਦੋਂ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਕਿਸੇ ਕਮਿਸ਼ਨ ਸਾਹਮਣੇ ਪੇਸ਼ ਹੋਇਆ ਤੇ ਮਾਫੀ ਮੰਗਣੀ ਪਈ ਪਰ ਇਹ ਮਾਫੀ ਕਾਫੀ ਨਹੀਂ ਹੈ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।