Home » ਮਾਝਾ » ਖਾਲੜਾ ਪੁਲਿਸ ਅਤੇ ਬੀ.ਐਸ.ਐਫ ਨੇ ਸਾਂਝੇ ਸਰਚ ਅਪਰੇਸ਼ਨ ਦੌਰਾਨ 511 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਦਰਜ਼ ਕੀਤਾ

ਖਾਲੜਾ ਪੁਲਿਸ ਅਤੇ ਬੀ.ਐਸ.ਐਫ ਨੇ ਸਾਂਝੇ ਸਰਚ ਅਪਰੇਸ਼ਨ ਦੌਰਾਨ 511 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਦਰਜ਼ ਕੀਤਾ 

SHARE ARTICLE

198 Views

ਖਾਲੜਾ ਪੁਲਿਸ ਅਤੇ ਬੀ.ਐਸ.ਐਫ ਨੇ ਸਾਂਝੇ ਸਰਚ ਅਪਰੇਸ਼ਨ ਦੌਰਾਨ 511 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁਕੱਦਮਾ ਦਰਜ਼ ਕੀਤਾ

 

 

 

ਜਿਲ੍ਹਾ ਪੁਲਿਸ ਮੁਖੀ ਮਾਨਯੋਗ ਸ੍ਰੀ ਅਭਿਮੰਨਿਊ ਰਾਣਾ ਐਸ.ਐਸ.ਪੀ ਤਰਨ ਤਾਰਨ ਜੀ ਦੀ ਨਿਗਰਾਨੀ ਹੇਂਠ ਤਰਨ ਤਾਰਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਸ੍ਰੀ ਅਜੇਰਾਜ ਸਿੰਘ ਐਸ.ਪੀ(ਡੀ) ਤਰਨ ਤਾਰਨ ਜੀ ਵੱਲੋਂ ਨਸ਼ੇ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕੀਤੀਆਂ ਗਈਆਂ ਸਨ । ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਤਸਕਰਾਂ ਦੇ ਵਿਰੁੱਧ ਵਿਸ਼ੇਸ਼ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਤਰਨ ਤਾਰਨ ਪੁਲਿਸ ਅਤੇ ਬੀ.ਐਸ.ਐਫ ਨੇ ਇੱਕ ਸਾਂਝੇ ਸਰਚ ਅਪਰੇਸ਼ਨ ਦੌਰਾਨ ਪਿੰਡ ਡੱਲ ਦੇ ਖੇਤਾਂ ਵਿੱਚੋਂ 511 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ। ਥਾਣਾ ਖਾਲੜਾ ਦੀ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਡੱਲ ਦੇ ਖੇਤਾਂ ਵਿੱਚ ਹੈਰੋਇਨ ਪਈ ਹੈ। ਜਿਸਤੇ ਥਾਣਾ ਖਾਲੜਾ ਅਤੇ ਬੀ.ਐਸ.ਐਫ ਨੇ ਮੌਕੇ ਤੇ ਪਹੁੰਚਕੇ ਇੱਕ 511 ਗ੍ਰਾਮ ਹੈਰੋਇਨ ਨੂੰ ਆਪਣੇ ਕਬਜ਼ੇ ਵਿੱਚ ਲੈਕੇ ਮੁਕਦਮਾ ਨੰਬਰ 208 21-ਸੀ/61/85 ਐਨ ਡੀ ਪੀ ਸੀ ਐਸ ਐਕਟ 10,11,12 ਏਅਰ ਕਰਾਫਟ ਐਕਟ ਥਾਣਾ ਖਾਲੜਾ ਦਰਜ਼ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਬ੍ਰਾਮਦ ਕੀਤੀ ਗਈ ਹੈਰੋਇਨ, ਜੋ ਕਥਿਤ ਤੌਰ ਤੇ ਪਾਕਿਸਤਾਨ ਪਾਸੋਂ ਭੇਜੀ ਗਈ ਹੈ। ਹੈਰੋਇਨ ਮੰਗਵਾਉਣ ਵਾਲੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਜਿਹਨਾਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਾਦਗੀ ਤੋਂ ਦਿਖਾਵੇ ਤੱਕ: ਕਿਵੇਂ ਬਦਲ ਰਿਹਾ ਹੈ ਸ਼ਹੀਦੀ ਦਿਹਾੜੇ ਦਾ ਸਰੂਪ: ਭਾਈ ਸਰਬਜੀਤ ਸਿੰਘ ਪਟਨਾ ਸਾਹਿਬ 👉 ਸ਼ਹੀਦੀ ਦਿਹਾੜਾ ਜਾਂ ਮੇਲਾ..? ਛਬੀਲਾਂ ਅਤੇ ਲੰਗਰਾਂ ਦੇ ਬਦਲਦੇ ਰੂਪ ‘ਤੇ ਉੱਠੇ ਸਵਾਲ 👉 “ਤੇਰਾ ਕੀਆ ਮੀਠਾ ਲਾਗੈ” ਦੇ ਸੰਦੇਸ਼ ਤੋਂ ਦੂਰ ਹੁੰਦੀ ਸ਼ਹੀਦੀ ਦਿਹਾੜੇ ਦੀ ਪਰੰਪਰਾ

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ