ਕਸਬਾ ਖਾਲੜਾ ਵਿਖੇ ਸਥਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਕਲਗੀਧਰ ਪਾਤਸ਼ਾਹ ਵੱਲੋਂ ਰੰਗਰੇਟਾ ਗੁਰੂ ਕਾ ਬੇਟਾ ਖਿਤਾਬ ਹਾਸਲ ਕਰਨ ਵਾਲੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਅਤੇ ਸਮੂਹ ਚਮਕੌਰ ਸਾਹਿਬ ਜੀ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮਾਂ ਸੰਪੂਰਨ ਹੋਏ l ਜਿਸ ਵਿੱਚ ਬੀਤੇ ਤਿੰਨ ਦਿਨ ਤੋਂ ਆਰੰਭ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਗਏ ਜਿਸ ਵਿੱਚ ਪੰਥ ਪ੍ਰਸਿੱਧ ਕਵੀਸ਼ਰੀ ਜਥੇ ਬਗੀਚਾ ਸਿੰਘ, ਅਤੇ ਕਵੀਸ਼ਰ ਭਾਈ ਕਾਬਲ ਸਿੰਘ ਨਾਰਲੀ , ਪ੍ਰਸਿੱਧ ਕਥਾਵਾਚਕ ਭਾਈ ਨਿਰਮਲ ਸਿੰਘ ਸੁਰ ਸਿੰਘ , ਅਤੇ ਬੱਚਿਆਂ ਵੱਲੋਂ ਸ਼ਹੀਦੀ ਵਾਰਾਂ ਰਾਹੀਂ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਉਨਾਂ ਦੇ ਜੀਵਨ ਤੇ ਚਾਨਣਾ ਪਾਇਆ ਗਿਆ l ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ l ਇਸ ਗੁਰੂਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਪੱਤਰਕਾਰ ਭਾਈਚਾਰੇ ਅਤੇ ਪ੍ਰਭਾਤ ਫੇਰੀਆਂ ਤੋਂ ਹੁਣ ਤਕ ਸਮਾਗਮਾਂ ਵਿੱਚ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ l ਇਸ ਮੌਕੇ ਹੈੱਡ ਗ੍ਰੰਥੀ ਸਾਹਿਬ ਸਿੰਘ,ਪ੍ਰਧਾਨ ਜਸਵੰਤ ਸਿੰਘ ਜੋਧਪੁਰੀ,ਪ੍ਰਧਾਨ ਹਰਦੇਵ ਸਿੰਘ , ਪਲਵਿੰਦਰ ਸਿੰਘ ਕੰਡਾ,ਜੋਗਿੰਦਰ ਸਿੰਘ ਕੰਡਾ, ਕਸ਼ਮੀਰ ਸਿੰਘ,ਨਿਰਮਲ ਸਿੰਘ , ਹੈੱਡ ਗ੍ਰੰਥੀ ਜੁਗਰਾਜ ਸਿੰਘ,ਰਣਜੀਤ ਸਿੰਘ ਰਾਣਾ ਨਾਰਲੀ,ਰਾਜਿੰਦਰ ਸਿੰਘ,ਬੀਬੀ ਗੁਰਸ਼ਰਨ ਕੌਰ,ਦੀਪਕ ਸਿੰਘ ਆਦਿ ਵੱਡੀ ਗਿਣਤੀ ਵਿੱਚ ਸੰਗਤਾਂ ਪੁੱਜੀਆਂ l
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।