ਜਰਮਨ 26 ਦਸੰਬਰ (ਖਿੜਿਆ ਪੰਜਾਬ) ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਨਿਉਨਕਿਰਚਨ ਜਰਮਨੀ ਵਿਖੇ ਚਾਰ ਸਾਹਿਬਜ਼ਾਦੇ ਮਾਤਾ ਗੁਜਰ ਕੌਰ ਜੀ ਅਤੇ ਹੋਰ ਸਮੂਹ ਸ਼ਹੀਦਾਂ ਦੇ ਸ਼ਹੀਦੀ ਦਿਹਾੜੇ ਨੂੰ ਸਾਰੀਆਂ ਸੰਗਤਾਂ ਨੇ ਬੜੀਆਂ ਸ਼ਰਧਾ ਭਾਵਨਾ ਦੇ ਨਾਲ ਮਨਾਇਆ । ਇਸ ਸਮੇਂ ਪਿਛਲੇ ਦਿਨਾਂ ਤੋਂ ਆਰੰਭ ਕੀਤੇ ਗਏ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਬੱਚਿਆਂ , ਬੀਬੀਆਂ ਅਤੇ ਵੀਰਾਂ ਦੇ ਵੱਲੋਂ ਧਾਰਮਿਕ ਕਵਿਤਾਵਾਂ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਇਸ ਮੌਕੇ ਗੁਰਮਤ ਕਲਾਸਾਂ ਦੇ ਬੱਚਿਆਂ ਦੇ ਵੱਲੋਂ ਸਾਹਿਬਜ਼ਾਦਿਆਂ ਦੇ ਜੀਵਨ ਦੇ ਨਾਲ ਸੰਬੰਧਿਤ ਸਵਾਲ ਜਵਾਬ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਭਾਗ ਲੈ ਕੇ ਬਹੁਤ ਹੀ ਸੁਚੱਜੇ ਢੰਗ ਤਰੀਕੇ ਦੇ ਨਾਲ ਉਹਨਾਂ ਸਵਾਲਾਂ ਦੇ ਜਵਾਬ ਦਿੱਤੇ ਗਏ ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੰਦੀਪ ਸਿੰਘ ਖਾਲੜਾ ਹੋਣਾ ਨੇ ਆਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤ ਵਿਚਾਰਾਂ ਦੇ ਰਾਹੀਂ ਨਿਹਾਲ ਕੀਤਾ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਸਾਰੇ ਸਾਰ ਲੈਣ ਦੇ ਵਿੱਚੋਂ ਹੀ ਸੰਗਤਾਂ ਨੇ ਦੂਰੋਂ ਨੇੜਿਓਂ ਪਹੁੰਚ ਕੇ ਗੁਰੂ ਚਰਨਾਂ ਦੇ ਵਿੱਚ ਹਾਜਰੀ ਭਰੀ। ਅਰਦਾਸ ਤੋਂ ਬਾਅਦ ਹੁਕਮਨਾਮਾ ਲੈ ਨੂੰ ਉਪਰੰਤ ਆ ਰਹੇ ਧੰਨ ਸਤਿਗੁਰੂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਗੁਰਪੁਰਬ ਦਿਹਾੜੇ ਨੂੰ ਸਮਰਪਿਤ ਸਹਜ ਪਾਠ ਦੀ ਆਰੰਭਤਾ ਕੀਤੀ ਗਈ ਜਿਸਦੇ ਭੋਗ 11 ਜਨਵਰੀ ਦਿਨ ਸ਼ਨੀਵਾਰ ਨੂੰ ਪਾਏ ਜਾਣਗੇ ਅਤੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਦਿਹਾੜਾ ਮਨਾਇਆ ਜਾਵੇਗਾ । ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









