Home » ਮਾਝਾ » ਯੂ.ਪੀ. ਦੇ ਪੀਲੀਭੀਤ ‘ਚ ਪੁਲਿਸ ਮੁਕਾਬਲੇ ‘ਚ ਮਾਰੇ ਤਿੰਨ ਨੌਜਵਾਨਾਂ ਦੇ ਨਮਿੱਤ ਹੋਇਆ ਪੰਥਕ ਸਮਾਗਮ, ਪਰਿਵਾਰਾਂ ਦਾ ਕੀਤਾ ਸਨਮਾਨ ਪੰਥਕ/ਖ਼ਾਲਿਸਤਾਨੀ ਜਥੇਬੰਦੀਆਂ ਦੇ ਆਗੂਆਂ ਨੇ ਪੁਲਿਸ ਅਤੇ ਸਰਕਾਰ ਦੀ ਕੀਤੀ ਘੋਰ ਨਿਖੇਧੀ, ਖ਼ਾਲਿਸਤਾਨ ਦੀ ਸਥਾਪਨਾ ਜ਼ਰੂਰੀ

ਯੂ.ਪੀ. ਦੇ ਪੀਲੀਭੀਤ ‘ਚ ਪੁਲਿਸ ਮੁਕਾਬਲੇ ‘ਚ ਮਾਰੇ ਤਿੰਨ ਨੌਜਵਾਨਾਂ ਦੇ ਨਮਿੱਤ ਹੋਇਆ ਪੰਥਕ ਸਮਾਗਮ, ਪਰਿਵਾਰਾਂ ਦਾ ਕੀਤਾ ਸਨਮਾਨ ਪੰਥਕ/ਖ਼ਾਲਿਸਤਾਨੀ ਜਥੇਬੰਦੀਆਂ ਦੇ ਆਗੂਆਂ ਨੇ ਪੁਲਿਸ ਅਤੇ ਸਰਕਾਰ ਦੀ ਕੀਤੀ ਘੋਰ ਨਿਖੇਧੀ, ਖ਼ਾਲਿਸਤਾਨ ਦੀ ਸਥਾਪਨਾ ਜ਼ਰੂਰੀ

SHARE ARTICLE

195 Views

ਗੁਰਦਾਸਪੁਰ, 3 ਜਨਵਰੀ (ਖਿੜਿਆ ਪੰਜਾਬ): ਪਿਛਲੇ ਦਿਨੀਂ ਪੰਜਾਬ ਪੁਲਿਸ ਅਤੇ ਉੱਤਰ ਪ੍ਰਦੇਸ਼ ਦੀ ਪੁਲਿਸ ਦੁਆਰਾ ਯੂ.ਪੀ. ਦੇ ਪੀਲੀਭੀਤ ‘ਚ ਪੁਲਿਸ ਮੁਕਾਬਲੇ ਵਿੱਚ ਮਾਰੇ ਪੰਜਾਬ ਦੇ ਤਿੰਨ ਸਿੱਖ ਨੌਜਵਾਨਾਂ ਭਾਈ ਵਰਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ ਤੇ ਭਾਈ ਜਸ਼ਨਪ੍ਰੀਤ ਸਿੰਘ ਦੇ ਨਮਿੱਤ ਅਰਦਾਸ ਸਮਾਗਮ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕਲਾਨੌਰ ਦੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਜੱਥਾ ਠੀਕਰੀਵਾਲਾ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਹਾਜ਼ਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਜੱਥਿਆਂ ਵੱਲੋਂ ਕੀਰਤਨ ਹੋਇਆ। ਇਸ ਮੌਕੇ ਖ਼ਾਲਿਸਤਾਨੀ ਜਰਨੈਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਾਬਕਾ ਪਰਲੀਮੈਂਟ ਸਰਦਾਰ ਸਿਮਰਨਜੀਤ ਸਿੰਘ ਮਾਨ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਅਤੇ ਪੰਥਕ ਲੇਖਕ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਦਲ ਖ਼ਾਲਸਾ ਦੇ ਕਾਰਜਕਾਰੀ ਪ੍ਰਧਾਨ ਪ੍ਰੋਫੈਸਰ ਪਰਮਜੀਤ ਸਿੰਘ ਮੰਡ, ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਸਪੁੱਤਰ ਸ਼ਹੀਦ ਭਾਈ ਬੇਅੰਤ ਸਿੰਘ (ਇੰਦਰਾ ਗਾਂਧੀ ਸੋਧਕ ਕਾਂਡ), ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੈੜਾ ਦੇ ਪਿਤਾ ਭਾਈ ਤਰਸੇਮ ਸਿੰਘ, ਯੂਨਾਈਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਜੁਗਰਾਜ ਸਿੰਘ ਮਝੈਲ, ਭਾਈ ਦਲਜੀਤ ਸਿੰਘ ਬਿੱਟੂ ਗਰੁੱਪ ਦੇ ਭਾਈ ਸੁਖਦੀਪ ਸਿੰਘ ਮੀਕੇ, ਪੰਥਕ ਵਕੀਲ ਭਾਈ ਸਿਮਰਨਜੀਤ ਸਿੰਘ ਚੰਡੀਗੜ੍ਹ, ਪੰਥਕ ਆਗੂ ਭਾਈ ਗੁਰਿੰਦਰ ਸਿੰਘ ਬਾਜਵਾ ਅਤੇ ਕਥਾਵਾਚਕ ਭਾਈ ਜਸਵਿੰਦਰ ਸਿੰਘ ਕਾਹਨੂੰਵਾਨ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਪੰਥਕ ਆਗੂਆਂ ਨੇ ਇਸ ਮੁਕਾਬਲੇ ਨੂੰ ਝੂਠਾ ਪੁਲਿਸ ਮੁਕਾਬਲਾ ਕਰਾਰ ਦਿੱਤਾ ਅਤੇ ਸਰਕਾਰ ਦੇ ਘਟੀਆ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸਰਕਾਰ ਨੇ ਜਾਣਬੁੱਝ ਕੇ ਇਹਨਾਂ ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰਿਆ ਹੈ। ਜੇ ਇਹ ਨੌਜਵਾਨ ਪੁਲਿਸ ਥਾਣਿਆਂ ਉੱਤੇ ਗਰਨੇਡ ਸੁੱਟਣ ਦੇ ਦੋਸ਼ੀ ਹਨ ਤਾਂ ਇਹਨਾਂ ਨੂੰ ਮਾਰਨ ਦੀ ਬਜਾਏ ਭਾਰਤੀ ਕਾਨੂੰਨ ਅਨੁਸਾਰ ਕੇਸ ਚਲਾਇਆ ਜਾਂਦਾ ਅਤੇ ਅਦਾਲਤਾਂ ਸਜ਼ਾ ਤੈਅ ਕਰਦੀਆਂ ਪਰ ਸਰਕਾਰ ਨੇ ਇਹਨਾਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਤਸ਼ੱਦਦ ਕਰ-ਕਰ ਕੇ ਮਾਰਿਆ ਹੈ ਤੇ ਫਿਰ ਮੁਕਾਬਲੇ ਦੀ ਕਹਾਣੀ ਘੜ ਦਿੱਤੀ ਗਈ। ਆਗੂਆਂ ਨੇ ਕਿਹਾ ਕਿ ਪੁਲਿਸ ਨੇ ਪਹਿਲਾਂ ਵੀ ਸਿੱਖ ਨੌਜਵਾਨੀ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰ ਕੇ ਸਾਡੀ ਨਸਲਕੁਸ਼ੀ ਕੀਤੀ ਸੀ ਤੇ ਹੁਣ ਫਿਰ ਮੁਕਾਬਲੇ ਬਣਾ ਕੇ ਸਰਕਾਰ ਨੇ ਦਹਿਸ਼ਤ ਦਾ ਮਾਹੌਲ ਬਣਾਉਣਾ ਚਾਹਿਆ ਹੈ। ਪਰ ਸਰਕਾਰ ਦੇ ਇਸ ਜ਼ੁਲਮ ਖ਼ਿਲਾਫ਼ ਸਮੁੱਚੇ ਖ਼ਾਲਸਾ ਪੰਥ, ਪੰਥਕ ਜਥੇਬੰਦੀਆਂ, ਰਾਜਨੀਤਕ ਪਾਰਟੀਆਂ ਅਤੇ ਮਨੁੱਖੀ ਅਧਿਕਾਰ ਸੰਸਥਾਵਾਂ ਨੂੰ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਇਸ ਵਿੱਚ ਦੋਸ਼ੀ ਅਫ਼ਸਰਾਂ ਨੂੰ ਕਟਹਿਰੇ ਵਿੱਚ ਖੜ੍ਹਾ ਕਰਨ ਦੀ ਲੋੜ ਹੈ। ਜਥੇਬੰਦੀਆਂ ਨੇ ਕਿਹਾ ਕਿ ਇੱਕ ਸਾਂਝੀ ਕਮੇਟੀ ਬਣਾ ਕੇ ਖ਼ਾਲਸਾ ਪੰਥ ਵੱਲੋਂ ਵੀ ਆਜ਼ਾਦਾਨਾ ਤੌਰ ‘ਤੇ ਪੜਤਾਲ ਕਰਵਾਈ ਜਾਣੀ ਚਾਹੀਦੀ ਹੈ, ਇਹ ਮਾਮਲਾ ਵਿਦੇਸ਼ੀ ਸਰਕਾਰਾਂ ਤੱਕ ਵੀ ਪਹੁੰਚਾਉਣਾ ਚਾਹੀਦਾ ਹੈ। ਜਥੇਬੰਦੀਆਂ ਦੇ ਆਗੂਆਂ ਨੇ ਆਜ਼ਾਦ ਖ਼ਾਲਸਾ ਰਾਜ ਖ਼ਾਲਿਸਤਾਨ ਦੇ ਹੱਕ ਵਿੱਚ ਵੀ ਆਵਾਜ਼ ਬੁਲੰਦ ਕੀਤੀ। ਸਮਾਪਤੀ ਉੱਤੇ ਜਥੇਬੰਦੀਆਂ ਵੱਲੋਂ ਸਾਂਝੇ ਤੌਰ ‘ਤੇ ਇਹਨਾਂ ਤਿੰਨਾਂ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਸਮਾਗਮ ਦਾ ਪ੍ਰਬੰਧ ਭਾਈ ਸੁਰਿੰਦਰ ਸਿੰਘ ਠੀਕਰੀਵਾਲਾ ਯੂ.ਐਸ.ਏ. ਵੱਲੋਂ ਕੀਤਾ ਗਿਆ। ਇਸ ਮੌਕੇ ਸ਼ਹੀਦ ਭਾਈ ਸਤਵੰਤ ਸਿੰਘ (ਇੰਦਰਾ ਗਾਂਧੀ ਸੋਧਕ ਕਾਂਡ) ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ, ਮਾਨ ਦਲ ਦੇ ਜਨਰਲ ਸਕੱਤਰ ਭਾਈ ਹਰਪਾਲ ਸਿੰਘ ਬਲੇਰ, ਜ਼ਿਲ੍ਹਾ ਪ੍ਰਧਾਨ ਭਾਈ ਗੁਰਬਚਨ ਸਿੰਘ ਪਵਾਰ, ਭਾਈ ਹਰਜੀਤ ਸਿੰਘ ਮੀਆਂਵਿੰਡ, ਭਾਈ ਬਲਵਿੰਦਰ ਸਿੰਘ ਕਾਲਾ, ਭਾਈ ਲਵਪ੍ਰੀਤ ਸਿੰਘ ਤੂਫਾਨ, ਬੀਬੀ ਕੁਲਵਿੰਦਰ ਕੌਰ ਖਾਲਸਾ, ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਗੁਰਨਾਮ ਸਿੰਘ ਮੂਨਕਾਂ, ਭਾਈ ਗੁਰਪ੍ਰੀਤ ਸਿੰਘ ਖੁੱਡਾ, ਭਾਈ ਬਲਵਿੰਦਰ ਸਿੰਘ ਪੱਖੋਕੇ, ਸਤਿਕਾਰ ਕਮੇਟੀ ਦੇ ਆਗੂ ਭਾਈ ਰਵਿੰਦਰ ਸਿੰਘ ਟਾਂਡਾ, ਹੁਸਨਦੀਪ ਸਿੰਘ ਆਦਿ ਹਾਜ਼ਰ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ