Home » ਮਾਝਾ » ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣ ਤੋਂ ਪਹਿਲਾਂ mp ਦੇ ਪਿਤਾ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣ ਤੋਂ ਪਹਿਲਾਂ mp ਦੇ ਪਿਤਾ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

SHARE ARTICLE

235 Views

ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣ ਤੋਂ ਪਹਿਲਾਂ mp ਦੇ ਪਿਤਾ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ

 

 

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਪੰਜਾਬ ਪੁਲਿਸ ਨੇ ਘਰ ਵਿੱਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਅੱਜ ਉਨ੍ਹਾਂ ਨੇ ਮੋਹਾਲੀ ਜਾਣਾ ਸੀ, ਜਿੱਥੇ ਉਨ੍ਹਾਂ ਨੇ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਣਾ ਸੀ ਪ੍ਰੰਤੂ ਪੁਲਿਸ ਨੇ ਪਹਿਲਾਂ ਹੀ ਉਨ੍ਹਾਂ ਨੂੰ ਨਜ਼ਰਬੰਦ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਸਵੇਰ ਤੋਂ ਹੀ ਪਿੰਡ ਵਿਚ ਨਾਕੇਬੰਦੀ ਕੀਤੀ ਗਈ ਸੀ। MP ਅੰਮ੍ਰਿਤਪਾਲ ਸਿੰਘ ਦੇ ਘਰ ਦੇ ਨੇੜੇ ਵੀ ਸਵੇਰ ਤੋਂ ਹੀ ਪੁਲਿਸ ਫ਼ੋਰਸ ਤਾਇਨਾਤ ਸੀ।

 

ਸੰਸਦ ਮੈਂਬਰ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ

 

ਮੁੱਖ ਮੰਤਰੀ ਭਗਵੰਤ ਮਾਨ ‘ਤੇ ਲੋਕਤੰਤਰ ਦੀ ਉਲੰਘਣਾ

 

ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ

 

ਸ਼ਾਂਤੀਮਈ ਢੰਗ ਨਾਲ ਮੋਰਚੇ ‘ਚ ਜਾਣਾ ਚਾਹੁੰਦੇ ਸੀ ਪਰ

 

ਸਾਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।

 

ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਲਈ ਲੱਗੇ ਕੌਮੀ ਇਨਸਾਫ਼ ਮੋਰਚੇ ਨੂੰ ਅੱਜ 2 ਸਾਲ ਪੂਰੇ ਹੋ ਗਏ ਹਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਗੁਰੂ ਸਾਹਿਬ ਨੇ ਸਮਾਜ ਵਿੱਚੋਂ ਵੰਡਾਂ ਮਿਟਾਈਆਂ, ਪਰ ਅੱਜ ਕੁਝ ਡੇਰੇਦਾਰੀ ਪ੍ਰਥਾ ਨੇ ਖੰਡੇ ਦੀ ਪਾਹੁਲ ਵਿੱਚ ਵੀ ਵੰਡ ਪਾ ਦਿੱਤੀ: ਭਾਈ ਸਰਬਜੀਤ ਸਿੰਘ ਧੂੰਦਾ। ਮੋਇਤਾ ਪੁਰਤਗਾਲ ਦੀ ਸੰਗਤ ਵੱਲੋਂ ਭਾਈ ਸਰਬਜੀਤ ਸਿੰਘ ਧੁੰਦਾ ਦਾ ਵਿਸ਼ੇਸ਼ ਸਨਮਾਨ।