Home » ਮਾਝਾ » ਗੁਰਦੁਆਰਾ ਬਾਬਾ ਜਗਤਾ ਜੀ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਖਾਲੜਾ ਦੀ ਸੰਗਤ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਗੁਰਦੁਆਰਾ ਬਾਬਾ ਜਗਤਾ ਜੀ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਖਾਲੜਾ ਦੀ ਸੰਗਤ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

SHARE ARTICLE

198 Views

ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਬਾਬਾ ਜਗਤਾ ਜੀ ਖਾਲੜਾ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਖਾਲੜਾ ਦੀ ਸੰਗਤ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਸ਼ੁਰੂ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ। ਰਸਤੇ ਵਿੱਚ ਗੁਰੂਦਆਰਾ ਪਹਿਲੀ ਪਾਤਸ਼ਾਹੀ ਖਾਲੜਾ, ਕਲਗ਼ੀਧਰ ਸਿੰਘ ਸਭਾ ਖਾਲੜਾ ਅਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੀ ਪ੍ਰਬੰਧਕ ਕਮੇਟੀ ਵੱਲੋਂ ਅਤੇ ਬਜਾਰ ਵਿੱਚ ਥਾਂ-ਥਾਂ ’ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਜਿਸ ਵਿੱਚ ਬਰੈੱਡ ਪਕੌੜਿਆਂ, ਦੁੱਧ, ਗੁਰੂ ਕੇ ਲੰਗਰ ਲਗਾਏ ਗਏ। ਗੁਰਦੁਆਰਾ ਬਾਬਾ ਜਗਤਾ ਜੀ ਦੇ ਮੁੱਖ ਗ੍ਰੰਥੀ ਬਾਬਾ ਸੁਖਦੇਵ ਸਿੰਘ ਨੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੂੰਹ ਸੰਗਤਾ ਨੂੰ ਵਧਾਈ ਦਿੱਤੀ ਉਹਨਾਂ ਕਿਹਾ ਕਿ ਅੱਜ ਰਾਤ ਗੁਰੂਦਆਰਾ ਸਾਹਿਬ ਵਿਖੇ ਰਾਤਰੀ ਦੇ ਦੀਵਾਨ ਸੱਜਣਗੇ ਜਿਸ ਵਿੱਚ ਪੰਥ ਪ੍ਰਸਿੱਧ ਢਾਡੀ ਕਵੀਸ਼ਰੀ ਜਥੇ ਪਹੁੰਚ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸੇਵਾਦਾਰਾਂ ਨੇ ਨਗਰ ਕੀਰਤਨ ਵਿੱਚ ਵੱਖ ਵੱਖ ਸੇਵਾਵਾਂ ਨਿਭਾਈਆਂ ਉਹਨਾਂ ਸਭ ਦਾ ਧੰਨਵਾਦ ਕੀਤਾ l

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ