ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਅਮੀਸ਼ਾਹ ਵਿਖੇ ਘਰ ਦੀ ਵੰਡ ਨੂੰ ਲੈ ਕੇ ਥਾਣੇ ਤੋਂ ਇਨਸਾਫ਼ ਨਾ ਮਿਲਣ ਦਾ ਦੋਸ਼ ਲਗਾਉਂਦਿਆਂ ਇਕ ਵਿਆਹੁਤਾ ਔਰਤ ਵਲੋਂ ਦਾਣਾ ਮੰਡੀ ਖਾਲੜਾ ਵਿਖੇ ਬਣੀ ਪਾਣੀ ਦੀ ਟੈਂਕੀ ‘ਤੇ ਚੜਨ ਦੀ ਖਬਰ ਹੈ, ਜੋ ਕਰੀਬ ਦੁਪਹਿਰੇ 2 ਵਜੇ ਟੈਂਕੀ ‘ਤੇ ਚੜੀ ਅਤੇ ਸ਼ਾਮ ਕਰੀਬ 6 ਵਜੇ ਫੈਸਲਾ ਹੋਣ ਉਪਰੰਤ ਟੈਂਕੀ ਤੋਂ ਉਤਰੀ। ਕਰੀਬ ਚਾਰ ਘੰਟੇ ਚੱਲੇ ਇਸ ਡਰਾਮੇ ਦੌਰਾਨ ਦਾਣਾ ਮੰਡੀ ਖਾਲੜਾ ਵਿਖੇ ਲੋਕਾਂ ਦੀ ਬਹੁਤ ਵੱਡੀ ਭੀੜ ਜੁੜੀ ਰਹੀ ਅਤੇ ਟੈਂਕੀ ‘ਤੇ ਚੜੀ ਔਰਤ ਵਾਰ-ਵਾਰ ਪੁਲਿਸ ਨੂੰ ਗ਼ਲਤ ਸ਼ਬਦਾਵਲੀ ਵਰਤਦਿਆਂ ਉਥੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਡਰਾਵਾ ਦਿੰਦੀ ਰਹੀ। ਪਾਣੀ ਦੀ ਟੈਂਕੀ ‘ਤੇ ਚੜੀ ਔਰਤ ਦੀ ਪਛਾਣ ਸ਼ਰਨਜੀਤ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਪਿੰਡ ਸਿਧਵਾਂ ਵਜੋਂ ਹੋਈ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।