Home » ਮਾਝਾ » ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਵੱਲੋਂ ਰਲ ਕੇ ਮੋਦੀ ਦਾ ਪੁਤਲਾ ਫੂਕਿਆ ਗਿਆ

ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਵੱਲੋਂ ਰਲ ਕੇ ਮੋਦੀ ਦਾ ਪੁਤਲਾ ਫੂਕਿਆ ਗਿਆ

SHARE ARTICLE

257 Views

ਸਥਾਨਿਕ ਕਸਬਾ ਖਾਲੜਾ ਵਿਖੇ ਪੰਜਾਬ ਪ੍ਰਧਾਨ ਸ੍ਰ ਰਘਬੀਰ ਸਿੰਘ ਭੰਗਾਲਾ ਦੀ ਯੋਗ ਅਗਵਾਈ ਵਿੱਚ ਪੰਜਾਬ ਬਾਰਡਰ ਏਰੀਆ ਕਿਸਾਨ ਯੂਨੀਅਨ ਅਤੇ ਹੋਰ ਜਥੇਬੰਦੀਆਂ ਵੱਲੋਂ ਰਲ ਕੇ ਮੋਦੀ ਦਾ ਪੁਤਲਾ ਫੂਕਿਆ ਗਿਆ l ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਰੋਸ ਪ੍ਰਦਰਸ਼ਨ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਝੰਡੇ ਲਹਿਰਾ ਕੇ ਕੇਂਦਰ ਸਰਕਾਰ ਦੇ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ l ਇਸ ਮੌਕੇ ਕਿਸਾਨ ਆਗੂਆਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪਾਸੇ ਕੇਂਦਰ ਸਰਕਾਰ ਕੁੰਭ ਕਰਨੀ ਨੀਂਦ ਸੁੱਤੀ ਹੋਈ ਹੈ ਅਤੇ ਦੂਜੇ ਪਾਸੇ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨਾਜਕ ਬਣੀ ਹੋਈ ਹੈ l ਉਹਨਾਂ ਕਿਹਾ ਕਿ ਇਨਾ ਲੰਮਾ ਸਮਾਂ ਬੀਤ ਜਾਣ ਤੇ ਬਾਅਦ ਵੀ ਅੱਜ ਤੱਕ ਕੇਂਦਰ ਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਸਬੰਧੀ ਕੋਈ ਵੀ ਗੱਲ ਨਹੀਂ ਕਰ ਰਹੀ l ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਜੇਕਰ ਕਿਸਾਨ ਆਗੂ ਸ੍ਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਖਤਰਨਾਕ ਰੁੱਖ ਅਖਤਿਆਰ ਕਰਦੀ ਹੈ ਤਾਂ ਉਸ ਦੀ ਜਿੰਮੇਵਾਰ ਮੋਦੀ ਸਰਕਾਰ ਹੋਵੇਗੀ l ਉਹਨਾਂ ਕਿਹਾ ਕਿ ਕੇਂਦਰ ਸਰਕਾਰ ਤੁਰੰਤ ਕਿਸਾਨਾਂ ਦੀਆਂ ਮੰਗਾਂ ਮੰਨੇ ਨਹੀਂ ਤਾਂ ਸੰਘਰਸ਼ ਭਿਆਨਕ ਰੂਪ ਅਖਤਿਆਰ ਕਰ ਲਵੇਗਾ l ਇਸ ਮੌਕੇ ਜ਼ਿਲਾ ਸੈਕਟਰੀ ਸੁਖਜੀਤ ਸਿੰਘ ਖਾਲੜਾ, ਪ੍ਰਧਾਨ ਬਗੀਚਾ ਸਿੰਘ ਫੌਜੀ, ਪ੍ਰਧਾਨ ਬਲਕਾਰ ਸਿੰਘ, ਪ੍ਰਧਾਨ ਬਾਜ ਸਿੰਘ, ਪੂਰਨ ਸਿੰਘ, ਸੁਖਦੇਵ ਸਿੰਘ ਸਰਪੰਚ, ਹੀਰਾ ਸਿੰਘ ਡੀਹਾਰੀਆ, ਜੈਮਲ ਸਿੰਘ ਪਹਿਲਵਾਨ, ਹੀਰਾ ਸਿੰਘ, ਜੋਗਾ ਸਿੰਘ, ਗੋਰਾ ਸਿੰਘ ਪੇਂਟਰ, ਸਾਬਕਾ ਸਰਪੰਚ ਰਸ਼ਪਾਲ ਸਿੰਘ, ਗੁਰਜੰਟ ਸਿੰਘ, ਸਰਵਨ ਸਿੰਘ, ਸੁਖਚੈਨ ਸਿੰਘ ਖਾਲੜਾ ਆਦਿ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ l

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ 👉 ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ 👉 ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਮੋਗਾ ਵਿਖੇ ਅਮਿਤ ਸ਼ਾਹ ਦੇ ਆਉਣ ਤੇ ਪੰਜਾਬੀਆਂ ਤੇ ਸਿੱਖਾਂ ਵੱਲੋਂ ਆਪਣੇ ਘਰਾਂ ਤੇ ਕਾਰੋਬਾਰਾਂ ਤੇ ਕਾਲੇ ਝੰਡੇ ਲਗਾਕੇ ਰੋਸ ਜਾਹਰ ਕਰਨਾ ਵਧੀਆ ਉਪਰਾਲਾ: ਮਾਨ 👉 ਜ਼ਮਹੂਰੀਅਤ ਢੰਗ ਨਾਲ ਰੋਸ਼ ਕਰਨ ਵਾਲੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਗੈਰ ਕਾਨੂੰਨੀ

ਫਿਲਮ ਧੁਰੰਦਰ 2 ਵਿਚ ਦਸਤਾਰਧਾਰੀ ਸਿੱਖ ਪਾਤਰ ਦੇ ਨਸ਼ੇ ਵਾਲੇ ਦ੍ਰਿਸ਼ ਬਦਲੇ ਜਾਣ ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ ਅਤੇ ਵਿਰੋਧ ਪ੍ਰਦਰਸ਼ਨ: ਗੁਰਮੀਤ ਸਿੰਘ ਸ਼ੰਟੀ 👉 ਫਿਲਮ ਸੇੰਸਰ ਬੋਰਡ ਨੂੰ ਪੱਤਰ ਲਿਖ ਕੀਤੀ ਗਈ ਮੰਗ 👉 ਦਿੱਲੀ ਕਮੇਟੀ ਵਲੋਂ ਇਸ ਮਾਮਲੇ ਤੇ ਚੁੱਪ ਰਹਿਣਾ ਨਮੋਸ਼ੀਜਨਕ

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸ਼ਹੀਦ ਸਿੰਘਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਖਾਲਸਾਈ ਜਾਹੋਜਲਾਲ ਨਾਲ ਸੰਪੂਰਨ ਸਿੱਖ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ