Home » ਮਾਝਾ » ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ 26 ਜਨਵਰੀ ਦਿੱਤਾ ਜਾ ਰਿਹਾ ਧਰਨਾ ਮੁਲਤਵੀ

ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ 26 ਜਨਵਰੀ ਦਿੱਤਾ ਜਾ ਰਿਹਾ ਧਰਨਾ ਮੁਲਤਵੀ 

SHARE ARTICLE

238 Views

ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਵੱਲੋਂ 26 ਜਨਵਰੀ ਦਿੱਤਾ ਜਾ ਰਿਹਾ ਧਰਨਾ ਮੁਲਤਵੀ 

ਤਰਨਤਾਰਨ ਇਕਾਈ ਦੇ ਪ੍ਰਧਾਨ ਰਵੀ ਖਹਿਰਾ ਆਪਣੇ ਸਾਥੀ ਪੱਤਰਕਾਰਾ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣਗੇ ਮੰਗ ਪੱਤਰ 

ਭਿੱਖੀਵਿੰਡ 24 ਜਨਵਰੀ ( ਗੁਰਪ੍ਰੀਤ ਸਿੰਘ,ਸਵਿੰਦਰ ਬਲੇਹਰ ) – ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਪੱਟੀ, ਪੰਜਾਬ ਵਾਈਸ ਪ੍ਰਧਾਨ ਸਵਿੰਦਰ ਸਿੰਘ ਬਲੇਹਰ ਅਤੇ ਜ਼ਿਲ੍ਹਾ ਪ੍ਰਧਾਨ ਚਾਨਣ ਸਿੰਘ ਸੰਧੂ ਦੀ ਅਗਵਾਈ ਹੇਠ ਪੱਤਰਕਾਰ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਤਰਨਤਾਰਨ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰੰ ਪੰਜਾਬ ਸਰਕਾਰ ਦੇ ਨਾਂਅ ਤੇ ਇੱਕ ਮੰਗ ਪੱਤਰ ਦਿੱਤਾ ਜਾਣਾ ਸੀ, ਜਿਸ ਵਿੱਚ ਵੱਡੇ ਪੱਧਰ ਤੇ ਪੱਤਰਕਾਰ ਭਾਈਚਾਰੇ ਨੇ ਸ਼ਮੂਲੀਅਤ ਕਰਨੀ ਸੀ। ਜਿਸ ਵਿੱਚ ਪੱਤਰਕਾਰ ਭਾਈਚਾਰੇ ਦੀ ਸਹਿਮਤੀ ਨਾਲ 26 ਜਨਵਰੀ ਨੂੰ ਇਤਿਹਾਸਕ ਪਿੰਡ ਪਹੂਵਿੰਡ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਸਲਾਨਾ ਜੋੜ ਮੇਲੇ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਜਿਸ ਦੀ ਅਗਲੀ ਤਰੀਕ ਜਲਦੀ ਹੀ ਪੱਤਰਕਾਰ ਭਾਈਚਾਰੇ ਦੀ ਸਹਿਮਤੀ ਨਾਲ ਮਿੱਥ ਦਿੱਤੀ ਜਾਵੇਗੀ। ਜਿਸ ਵਿੱਚ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਤਰਨਤਾਰਨ ਇਕਾਈ ਦੇ ਪ੍ਰਧਾਨ ਰਵਿੰਦਰ ਸਿੰਘ ਰਵੀ ਖਹਿਰਾ ਦੀ ਅਗਵਾਈ ਹੇਠ ਇੱਕ ਮੰਗ ਪੱਤਰ ਸ਼ਾਂਤਮਈ ਢੰਗ ਨਾਲ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸ਼ਿਰਕਤ ਕਰਨ ਵਾਲੇ ਮੁੱਖ ਮਹਿਮਾਨਾਂ ਨੂੰ ਦਿੱਤਾ ਜਾਵੇਗਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ