Home » ਮਾਝਾ » ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਗੁਰਦੁਆਰਾ ਸਾਹਿਬ ਪਹੂਵਿੰਡ ਵਿਖੇ ਹੋਏ ਅੰਮ੍ਰਿਤ ਸੰਚਾਰ ਦੇ ਵਿੱਚ 58 ਪ੍ਰਾਣੀ ਬਣੇ ਗੁਰੂ ਵਾਲੇ – ਪ੍ਰਚਾਰਕ ਗੁਰਬਚਨ ਸਿੰਘ ਕਲਸੀਆਂ

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਗੁਰਦੁਆਰਾ ਸਾਹਿਬ ਪਹੂਵਿੰਡ ਵਿਖੇ ਹੋਏ ਅੰਮ੍ਰਿਤ ਸੰਚਾਰ ਦੇ ਵਿੱਚ 58 ਪ੍ਰਾਣੀ ਬਣੇ ਗੁਰੂ ਵਾਲੇ – ਪ੍ਰਚਾਰਕ ਗੁਰਬਚਨ ਸਿੰਘ ਕਲਸੀਆਂ

SHARE ARTICLE

243 Views

ਖਾਲੜਾ 29 ਜਨਵਰੀ (ਗੁਰਪ੍ਰੀਤ ਸਿੰਘ) ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀਆਂ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਨੂੰ ਅਤੇ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮਾਣਯੋਗ ਜਥੇਦਾਰ ਹਰਜਿੰਦਰ ਸਿੰਘ ਜੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ ਅਤੇ ਸ੍ ਬਲਵਿੰਦਰ ਸਿੰਘ ਕਾਹਲਵਾਂ ਸਕੱਤਰ ਧਰਮ ਪ੍ਰਚਾਰ ਕਮੇਟੀ ਸ਼੍ਰੀਅੰਮ੍ਰਿਤਸਰ ਦੀ ਸਚੱਜੀ ਅਗਵਾਈ ਹੇਠ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਪਿੰਡ ਪਹੂਵਿੰਡ (ਤਰਨਤਾਰਨ)ਵਿਖੇ ਸਲਾਨਾ ਜੋੜ ਮੇਲੇ ਤੇ ਅੰਮ੍ਰਿਤ ਸੰਚਾਰ ਸਮਾਗਮ ਮਿਤੀ 27/ਜਨਵਰੀ/2025 ਨੂੰ ਧੰਨ ਬਾਬਾ ਦੀਪ ਸਿੰਘ ਜੀ ਫਾਊਂਡੇਸ਼ਨ ਅਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਭਰਵੇਂ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿੱਚ 58 ਪ੍ਰਾਣੀ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ/ ਪ੍ਰਧਾਨ ਸ੍ ਹਰੀ ਸਿਮਰਨ ਸਿੰਘ ਜੀ / ਮੈਨੇਜਰ ਸ੍ਰ ਪ੍ਰਭਜੋਤ ਸਿੰਘ ਜੀ ਸ੍ ਸਰਵਣ ਸਿੰਘ ਜੀ ਲਿਖਾਰੀ/ ਗ੍ਰੰਥੀ ਗਿ ਕੁਲਵੰਤ ਸਿੰਘ ਗਿ ਗੁਰਬੀਰ ਸਿੰਘ ਗਿ ਲਵਪ੍ਰੀਤ ਸਿੰਘ ਜੀ/ ਅਤੇ ਭਾਈ ਗੁਰਇਕਬਾਲ ਸਿੰਘ ਜੀ ਭਾਈ ਹਰਮਿੰਦਰ ਸਿੰਘ ਜੀ ਭਾਈ ਦਲਜੀਤ ਸਿੰਘ ਵਿੱਕੀ ਜੀ ਸਮੇਂ ਸਮੇ ਤੇ ਭਰਵਾਂ ਸਹਿਯੋਗ ਕਰਦੇ ਰਹੇ ਕਕਾਰ ਧਰਮ ਪ੍ਰਚਾਰ ਕਮੇਟੀ ਸ਼੍ਰੀਅੰਮ੍ਰਿਤਸਰ ਵਲੋਂ ਭੇਟਾ ਰਹਿਤ (ਫਰੀ)ਦਿਤੇ ਗਏ ਪੰਜ ਪਿਆਰੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਤੋਂ ਪਹੁੰਚੇ ਭਾਈ ਮਨਜੀਤ ਸਿੰਘ ਜੀ ਮੈਂਬਰ ਸ੍ਰੋਮਣੀ ਗੁ ਪ ਕਮੇਟੀ ਸਮਾਗਮ ਦੀ ਸਫਲਤਾ ਲਈ ਪ੍ਰੇਰਨਾ ਸਰੋਤ ਬਣਦੇ ਰਹੇ
ਦਾਸ ਗੁਰਬਚਨ ਸਿੰਘ ਕਲਸੀਆਂ ਪ੍ਰਚਾਰਕ
ਭਾਈ ਗੁਰਲਾਲ ਸਿੰਘ ਮਾੜੀ ਉਧੋਕੇ ਪ੍ਰਚਾਰਕ

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ