ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਸੰਭਾਲਿਆ ਥਾਣਾ ਖਾਲੜਾ ਚਾਰਜ
ਭਿੱਖੀਵਿੰਡ ਖਾਲੜਾ, 1 ਫਰਵਰੀ (ਗੁਰਪ੍ਰੀਤ ਸਿੰਘ ਸੈਡੀ)
ਜ਼ਿਲ੍ਹਾ ਤਰਨਤਾਰਨ ਦੇ ਮੁੱਖ ਅਫਸਰ ਐਸ.ਐਸ.ਪੀ ਸ੍ਰੀ ਅਭਿਮੰਨਿਊ ਰਾਣਾ ਦੇ ਹੁਕਮਾਂ ਤਹਿਤ ਪੁਲਿਸ ਥਾਣਾ ਖਾਲੜਾ ਵਿਖੇ ਚਾਰਜ ਇੰਸਪੈਕਟਰ ਪ੍ਰਮਜੀਤ ਸਿੰਘ ਵਿਰਦੀ ਨੇ ਸੰਭਾਲਿਆ। ਸਰਹੱਦੀ ਥਾਣਾ ਖਾਲੜਾ ਮੁੱਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਵੱਖ-ਵੱਖ ਥਾਣਿਆਂ ਵਿੱਚ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਹੁਣ ਥਾਣਾ ਖਾਲੜਾ ਦਾ ਚਾਰਜ ਸੰਭਾਲਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਇਲਾਕੇ ਦਾ ਮਾਹੌਲ ਖਰਾਬ ਕਰਨ ਨਹੀਂ ਦਿੱਤਾ ਜਾਵੇਗਾ। ਚਾਰਜ ਸੰਭਾਲਿਆ ਉਨ੍ਹਾਂ ਇਲਾਕੇ ਉਨ੍ਹਾਂ ਗਲਤ ਕੰਮ ਕਰਨ ਵਾਲੇ ਆਨਸਰਾ ਨੂੰ ਸਖ਼ਤ ਸ਼ਬਦਾ ਵਿੱਚ ਚਿਤਾਵਨੀ ਦਿੱਤੀ ਕਿ ਜਿਹੜਾ ਵੀ ਕੋਈ ਕਿਸੇ ਤਰਾ ਦਾ ਗਲਤ ਤਰੀਕੇ ਦਾ ਕੋਈ ਕੰਮ ਕਰਦਾ ਜਿਸ ਇਲਾਕੇ ਦੀ ਜੰਨਤਾ ਨੂੰ ਮੁਸਕਿਲ ਆਵੇ ਤੇ ਨੌਜਵਾਨੀ ਦਾ ਨੁਕਸਾਨ ਹੁੰਦਾ ਕਦੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਉਪਰ ਸਾਡੇ ਜਿਲ੍ਹਾ ਪੁਲਿਸ ਮੁਖੀ ਸਹਿਬਾਨ ਦੀਆਂ ਹਦਾਇਤਾਂ ਅਨੁਸਾਰ ਨਸ਼ਾ ਤਸਕਰਾਂ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਕਰਕੇ ਗੈਂਗਸਟਰ ਅਤੇ ਅਪਰਾਧਾ ਨੂੰ ਰੋਕਣਾ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ।
ਉਥੇ ਨਾਲ ਉਨ੍ਹਾਂ ਇਹ ਵੀ ਕਿਹਾ ਕਿ ਇਲਾਕੇ ਦੇ ਹਰ ਪਤਵੰਤੇ ਸੱਜਣਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਨਾਲ ਹੀ ਪਿੰਡ ਦੇ ਮੋਹਤਬਰਾਂ ਬੇਨਤੀ ਕਿ ਕੋਈ ਵੀ ਗਲਤ ਕੰਮ ਵਾਲੇ ਆਨਸਰ (ਵਿਆਕਤੀ) ਦੇ ਪਿਛੇ ਸਫਾਰਸ ਲੇ ਨਾ ਆਵੇ। ਬਾਕੀ ਹਰ ਪੱਖੋ ਤੁਹਾਨੂੰ ਮਾਨ ਸਤਿਕਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲੀਸ ਅਤੇ ਪੱਤਰਕਾਰ ਭਾਈਚਾਰੇ ਸਾਡੇ ਨਾਲ ਨੋਹ ਮਾਸ ਦਾ ਰਿਸਤਾ ਆਪਸੀ ਸਹਿਯੋਗ ਨਾਲ ਹੀ ਸਮਾਜ ਅੰਦਰ ਅਪਰਾਧਾ ਅਤੇ ਸਮਾਜਿਕ ਕੁਰੀਤੀਆ ਨੂੰ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਇਲਾਕਾ ਦੇ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਖਾਤਮੇ ਲਈ ਪੁਲੀਸ ਨੂੰ ਸਹਿਯੋਗ ਦੇਣ। ਇਸ ਮੌਕੇ ਏ ਐਸ ਆਈ ਹਰਭਜਨ ਸਿੰਘ, ਮਨਜਿੰਦਰ ਸਿੰਘ ਕਾਂਸਟੇਬਲ ਤੇ ਇੰਦਰਜੀਤ ਕਾਂਸਟੇਬਲ ਤੇ ਮੁੱਖ ਮੁਨਸ਼ੀ ਧਰਮਿੰਦਰ ਸਿੰਘ ਤੇ ਰਾਜਵੀਰ ਸਿੰਘ ਆਦਿ
ਹਾਜ਼ਰ ਸਨ
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









