Home » ਮਾਝਾ » ਖਾਲਸਾ ਰਾਜ ਦੇ ਆਖਰੀ ਥੰਮ੍ਹ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਸਭਰਾ ਵਿਖੇ ਕਰਵਾਏ ਧਾਰਮਿਕ ਮੁਕਾਬਲੇ ਚੜਦੀ ਕਲਾ ਨਾਲ ਹੋਏ ਸੰਪੰਨ – ਦਸਤੂਰ ਇ ਦਸਤਾਰ ਲਹਿਰ ਪੰਜਾਬ ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਵੱਲੋਂ ਇਲਾਕੇ ਵਿੱਚ ਬੱਚਿਆਂ ਨੂੰ ਆਪਣੀ ਮਹਾਨ ਵਿਰਾਸਤ ਨਾਲ ਜੋੜਨ ਦੀ ਮੁਹਿੰਮ ਦੇ ਕਾਰਜ ਅਤਿ ਸਲਾਘਾਯੋਗ : ਭਾਈ ਪਰਮਪਾਲ ਸਿੰਘ ਸਭਰਾ

ਖਾਲਸਾ ਰਾਜ ਦੇ ਆਖਰੀ ਥੰਮ੍ਹ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਦੀ ਸ਼ਹਾਦਤ ਨੂੰ ਸਮਰਪਿਤ ਪਿੰਡ ਸਭਰਾ ਵਿਖੇ ਕਰਵਾਏ ਧਾਰਮਿਕ ਮੁਕਾਬਲੇ ਚੜਦੀ ਕਲਾ ਨਾਲ ਹੋਏ ਸੰਪੰਨ – ਦਸਤੂਰ ਇ ਦਸਤਾਰ ਲਹਿਰ ਪੰਜਾਬ ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਵੱਲੋਂ ਇਲਾਕੇ ਵਿੱਚ ਬੱਚਿਆਂ ਨੂੰ ਆਪਣੀ ਮਹਾਨ ਵਿਰਾਸਤ ਨਾਲ ਜੋੜਨ ਦੀ ਮੁਹਿੰਮ ਦੇ ਕਾਰਜ ਅਤਿ ਸਲਾਘਾਯੋਗ : ਭਾਈ ਪਰਮਪਾਲ ਸਿੰਘ ਸਭਰਾ

SHARE ARTICLE

476 Views

ਸਭਰਾ 4 ਫਰਵਰੀ (ਜਗਜੀਤ ਸਿੰਘ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਪੰਜਾਬ ਵੱਲੋਂ ਖਾਲਸਾ ਰਾਜ ਦੀ ਮੁੜ ਬਹਾਲੀ ਦਾ ਸੁਪਨਾ ਮਨ ਵਿੱਚ ਲੈ ਕੇ ਸਭਰਾਵਾਂ ਦੀ ਜੰਗ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ ਵਾਲੇ ਸਿੱਖ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਦੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੂਹ ਨੌਜਵਾਨ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਕਿਲ੍ਹਾ ਸਾਹਿਬ ਪਿੰਡ ਸਭਰਾ ਵਿਖੇ ਬੱਚਿਆਂ ਦੇ ਦਸਤਾਰ ਦੁਮਾਲਾ ਗੁਰਬਾਣੀ ਕੰਠ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸ਼ਹੀਦ ਅਕੈਡਮੀ ਭੱਗੂਪੁਰ, ਹਰਗੁਨ ਪਬਲਿਕ ਸਕੂਲ, ਸਰਦਾਰ ਸ਼ਾਮ ਸਿੰਘ ਅਟਾਰੀ ਪਬਲਿਕ ਸਕੂਲ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਕੋਹਿਨੂਰ ਅਕੈਡਮੀ ਸਭਰਾ ਦੇ 200 ਤੋਂ ਵੱਧ ਬੱਚਿਆਂ ਅਤੇ ਸੰਗਤਾਂ ਨੇ ਭਾਗ ਲਿਆ। ਇਹਨਾਂ ਮੁਕਾਬਲਿਆਂ ਵਿੱਚ ਚੌਥੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੀ ਬੱਚਿਆਂ ਦੇ ਗਰੁੱਪ ਬਣਾ ਕੇ ਇਹ ਮੁਕਾਬਲੇ ਕਰਵਾਏ ਗਏ। ਹਰੇਕ ਗਰੁੱਪ ਵਿੱਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸ਼ੀਲਡਾਂ , ਸਿੱਖਜ ਫਾਰ ਹਿਮਿਊਨਟੀ ਕਨੇਡਾ ਦੀ ਪ੍ਰਕਾਸ਼ਿਤ ਕਿਤਾਬ ਅਤੇ ਬਾਕੀ ਸਭਨਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਹਰੇਕ ਸਕੂਲ ਦੀ ਲਾਇਬਰੇਰੀ ਲਈ ਪੰਜ ਪੰਜ ਕਿਤਾਬਾਂ ਭੇਟਾ ਰਹਿਤ ਦਿੱਤੀਆਂ ਗਈਆਂ। ਇਹਨਾਂ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ,ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ ,ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ ,ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ ,ਖਜਾਨਚੀ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ ਅਤੇ ਜੋਨਲ ਇਨਚਾਰਜ ਭਿਖੀਵਿੰਡ ਭਾਈ ਗੁਰਜੰਟ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਪੰਜਾਬ ਦੀ ਧਰਤੀ ਤੇ ਵੱਖ-ਵੱਖ ਸੂਰਵੀਰ ਯੋਧਿਆਂ ਨੂੰ ਸਮਰਪਿਤ ਸਮੇਂ ਸਮੇਂ ਤੇ ਇਲਾਕਾ ਨਿਵਾਸੀਆਂ ਵੱਲੋਂ ਸਲਾਨਾ ਸਮਾਗਮ ਕਰਵਾਏ ਜਾਂਦੇ ਹਨ ਜਿੰਨਾਂ ਵਿੱਚ ਵੱਡੀ ਉਮਰ ਦੇ ਬਜ਼ੁਰਗ ਮਾਈਆਂ ਬੀਬੀਆਂ ਦੀਵਾਨ ਹਾਲਾਂ ਵਿੱਚ ਬੈਠੀਆਂ ਹੋਈਆਂ ਦਿਖਾਈ ਦੇ ਜਾਣਗੀਆਂ ਪਰ ਨੌਜਵਾਨ ਤਬਕਾ ਇਹਨਾਂ ਦੀਵਾਨ ਹਾਲਾਂ ਦੇ ਵਿੱਚੋਂ ਗਾਇਬ ਹੁੰਦਾ ਹੈ, ਜਿਸ ਕਰਕੇ ਸੋਸਾਇਟੀ ਵੱਲੋਂ ਇਹਨਾਂ ਸਲਾਨਾ ਸਮਾਗਮਾਂ ਦੇ ਰਾਹੀਂ ਬੱਚਿਆਂ ਨੂੰ ਆਪਣੀ ਮਹਾਨ ਵਿਰਾਸਤ ਨਾਲ ਜੋੜਨ ਦੇ ਲਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਮੁਕਾਬਲਿਆਂ ਦਾ ਆਗਾਜ ਕੀਤਾ ਜਾਂਦਾ ਹੈ ਜਿਨਾਂ ਲਈ ਸੰਗਤਾਂ ਵੱਲੋਂ ਬੇਹੱਦ ਸਹਿਯੋਗ ਦਿੱਤਾ ਜਾ ਰਿਹਾ ਹੈ। ਪ੍ਰਸਿੱਧ ਸਿੱਖ ਚਿੰਤਕ ਭਾਈ ਪਰਮਪਾਲ ਸਿੰਘ ਸਭਰਾ, ਸ਼੍ਰੋਮਣੀ ਕਵੀਸ਼ਰ ਭਾਈ ਅਮਰਜੀਤ ਸਿੰਘ ਸਭਰਾ, ਸਿੱਖ ਪ੍ਰਚਾਰਕ ਭਾਈ ਚਮਕੌਰ ਸਿੰਘ ਜਰਮਨ, ਹੈਡ ਗ੍ਰੰਥੀ ਗੁਰਦੁਆਰਾ ਕਿਲਾ ਸਾਹਿਬ, ਭਾਈ ਮਨਬੀਰ ਸਿੰਘ ਹਰੀਕੇ, ਭਾਈ ਅਮਨਦੀਪ ਸਿੰਘ ਸਭਰਾ ਵੱਲੋਂ ਸੋਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਹੋਇਆਂ ਭਵਿੱਖ ਵਿੱਚ ਹਰੇਕ ਪੱਖ ਤੋਂ ਸਹਿਯੋਗ ਕਰਨ ਦਾ ਭਰੋਸਾ ਦਵਾਇਆ। ਗੁਰਬਾਣੀ ਕੰਠ ਮੁਕਾਬਲੇ ਦੀ ਜਜਮੈਂਟ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਜੋਤੀ ਸ਼ਾਹ ਅਤੇ ਭਾਈ ਸੁਖਚੈਨ ਸਿੰਘ ਬੱਠੇ ਭੈਣੀ ਵੱਲੋਂ , ਸੁੰਦਰ ਲਿਖਾਈ ਮੁਕਾਬਲੇ ਦੀ ਜੱਜਮੈਂਟ ਭਾਈ ਹਰਚਰਨ ਸਿੰਘ ਉਬੋਕੇ ਅਤੇ ਦਸਤਾਰ ਦੁਮਾਲਾ ਮੁਕਾਬਲੇ ਦੀ ਜਜਮੈਂਟ ਦਸਤਾਰ ਕੋਆਰਡੀਨੇਟਰ ਭਾਈ ਹਰਜੀਤ ਸਿੰਘ ਲਹਿਰੀ ਅਤੇ ਵਜ਼ੀਰ ਸਿੰਘ ਸੰਗਵਾ ਦੇ ਵੱਲੋਂ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੌਜਵਾਨ ਵੀਰ ਗੁਰਦੇਵ ਸਿੰਘ ਪ੍ਰਧਾਨ ਮਨਜੀਤ ਸਿੰਘ ਕਾਲੇਕੇ, ਮੀਤ ਪ੍ਰਧਾਨ ਗੁਰਨਾਮ ਸਿੰਘ ਵਪਾਰੀ, ਰਸ਼ਪਾਲ ਸਿੰਘ, ਰਣਜੀਤ ਸਿੰਘ, ਬਲਦੇਵ ਸਿੰਘ ਵੱਲੋਂ ਇਲਾਕੇ ਦੇ ਨਾਮਵਰ ਪ੍ਰਚਾਰਕਾਂ ਕਵੀਸ਼ਰਾਂ ਅਤੇ ਸੁਸਾਇਟੀ ਦੇ ਵੀਰਾਂ ਦਾ ਗੁਰੂ ਦੀ ਬਖਸ਼ਿਸ਼ ਸਿਰਪਾਓ ਅਤੇ ਸ਼ੀਲਡਾਂ ਨਾਲ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲਾਂ ਦੇ ਅਧਿਆਪਕ ਮੈਡਮ ਸੁਖਪਾਲ ਕੌਰ , ਗੁਰਸੇਵਕ ਸਿੰਘ, ਸਤਨਾਮ ਸਿੰਘ ਅਤੇ ਇਲਾਕੇ ਦੀਆਂ ਬੇਅੰਤ ਸੰਗਤਾਂ ਹਾਜ਼ਰ ਸਨ। ਅਖੀਰ ਤੇ ਸੰਗਤਾਂ ਨੇ ਗੁਰੂ ਕੇ ਅਟੁੱਟ ਲੰਗਰ ਦਾ ਭਰਪੂਰ ਆਨੰਦ ਮਾਣਿਆ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ