ਲੰਡਨ 11 ਫਰਵਰੀ :
ਬ੍ਰਿਟੇਨ ਦੇ ਗ੍ਰਹਿ ਵਿਭਾਗ ਦੇ ਨਿਸ਼ਾਨੇ ’ਤੇ ਹੁਣ ਭਾਰਤੀ ਰੈਸਟੋਰੈਂਟ, ਨੇਲ ਬਾਰ, ਕਰਿਆਨੇ ਦੀਆਂ ਦੁਕਾਨਾਂ ਤੇ ਕਾਰ ਵਾਸ਼ ਹਨ।
ਇੱਕ ਰਿਪੋਰਟ ਮੁਤਾਬਿਕ ਬ੍ਰਿਟੇਨ ਦੇ ਗ੍ਰਹਿ ਮੰਤਰੀ ਯਵੇਟੇ ਕੂਪਰ ਨੇ ਦੱਸਿਆ ਕਿ ਉਨ੍ਹਾਂ ਦੇ ਇਮੀਗ੍ਰੇਸ਼ਨ ਵਿਭਾਗ ਨੇ ਜਨਵਰੀ ’ਚ 828 ਕੰਪਲੈਕਸਾਂ ’ਤੇ ਮਾਰੇ ਗਏ ਛਾਪਿਆਂ ’ਚ 609 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪਿਛਲੇ ਸਾਲ ਜਨਵਰੀ ਦੇ ਮੁਕਾਬਲੇ ਇਸ ਫੜੋ-ਫੜੀ ’ਚ 73 ਫ਼ੀਸਦੀ ਦਾ ਵਾਧਾ ਹੋਇਆ ਹੈ।
ਉੱਤਰੀ ਇੰਗਲੈਂਡ ਦੇ ਹੰਬਰਸਾਈਡ ਸਥਿਤ ਇਕ ਭਾਰਤੀ ਰੈਸਟੋਰੈਂਟ ਤੋਂ ਸੱਤ ਗ੍ਰਿਫ਼ਤਾਰੀਆਂ ਹੋਈਆਂ ਹਨ ਤੇ ਚਾਰ ਲੋਕਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ।
ਪਿਛਲੇ ਇਕ ਸਾਲ ’ਚ ਕੁੱਲ 1090 ਸਿਵਲ ਨੋਟਿਸ ਜਾਰੀ ਕੀਤੇ ਗਏ ਸਨ। ਜੇ ਨਿਯੁਕਤ ਕਰਨ ਵਾਲਿਆਂ ਨੂੰ ਦੋਸ਼ੀ ਪਾਇਆ ਗਿਆ ਤਾਂ ਉਨ੍ਹਾਂ ਨੂੰ ਪ੍ਰਤੀ ਮੁਲਾਜ਼ਮ 60 ਹਜ਼ਾਰ ਪਾਊਂਡ ਦੇਣੇ ਹੋਣਗੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









