Home » ਮਾਝਾ » ਭਗਤ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਭਗਤ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

SHARE ARTICLE

226 Views

ਖਾਲੜਾ 12 ਫਰਵਰੀ : ਭਗਤ ਰਵਿਦਾਸ ਜੀ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਖਾਲੜਾ ਵਿਖੇ ਸ਼ਰਦਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਖ ਵੱਖ ਪਕਵਾਨਾ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਹ ਜਾਨਕਾਰੀ ਦਿੰਦਿਆ ਬਾਬਾ ਕਸ਼ਮੀਰ ਸਿੰਘ, ਰੇਸ਼ਮ ਸਿੰਘ, ਸਾਬਕਾ ਸਰਪੰਚ ਮਿਲਖਾ ਸਿੰਘ ਅਮੀਸ਼ਾਹ, ਪਰਮਿੰਦਰ ਸਿੰਘ ਹੀਰਾ,ਮੂਲ ਚੰਦ ਸੀਮਿੰਟ ਸਟੋਰ,ਡਾਕਟਰ ਲਛਮਣ ਦਾਸ, ਰਵੀ ਕੁਮਾਰ, ਡਰਾਈਵਰ ਸਤਨਾਮ ਸਿੰਘ, ਹੈਪੀ ਆਦਿ ਨੇ ਦੱਸਿਆ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਮਨੁੱਖ ਨੂੰ ਊਚ ਨੀਚ ਦੇ ਬੰਧਨਾ ਤੋੰ ਮੁਕਤ ਕੀਤਾ ਤੇ ਹੱਥੀਂ ਕਿਰਤ ਕਰਨ, ਨਾਮ ਜਪਣ,ਰਲ ਮਿਲ ਕੇ ਰਹਿਣ ਦਾ ਸੰਦੇਸ਼ ਦਿਤਾ। ਇਸ ਮੌਕੇ ਸੰਗਤਾਂ ਵੱਲੋਂ ਮਹਾਰਾਜ ਜੀ ਦਾ ਗੁਣਗਾਨ ਕੀਤਾ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ