ਚੰਡੀਗੜ੍ਹ 16 ਫਰਵਰੀ : ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਬਾਅਦ ਵਾਪਸ ਆ ਰਹੇ ਪੰਜਾਬੀਆਂ ਦੇ ਮਾਮਲਿਆਂ ਦੀ ਗਿਣਤੀ ਨੂੰ ਦੇਖਦਿਆਂ ਪੰਜਾਬ ਸਰਕਾਰ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਵੱਲੋਂ ਇਹਨਾਂ ਮਾਮਲਿਆਂ ਨਾਲ ਜੁੜੇ ਗੈਰ ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਵੱਡੀ ਕਾਰਵਾਈ ਦੀ ਤਿਆਰੀ ਵਿੱਚ ਹੈ। ਮਿਲੀ ਜਾਣਕਾਰੀ ਮੁਤਾਬਕ ਅਜਿਹੇ ਟਰੈਵਲ ਏਜੰਟਾਂ ਦੇ ਦੇਸ਼ ਛੱਡ ਕੇ ਬਾਹਰ ਭੱਜ ਜਾਣ ਦੇ ਖਦਸਿਆਂ ਕਾਰਨ ਪੁਲਿਸ ਵੱਲੋਂ 3000 ਤੋਂ ਵੱਧ ਟਰੈਵਲ ਏਜੰਟਾਂ ਵਿਰੁੱਧ ਹਵਾਈ ਅੱਡਿਆਂ ਤੇ ਲੁੱਕ ਆਊਟ ਨੋਟਿਸ ਜਾਰੀ ਕਰਵਾਏ ਹਨ। ਵਰਣਨਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਹਦਾਇਤ ਬਾਅਦ ਪਹਿਲਾਂ ਹੀ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਵੱਲੋਂ ਏਡੀਜੀਪੀ ਪ੍ਰਵੀਨ ਕੁਮਾਰ ਸਿਨਹਾ ਦੀ ਅਗਵਾਈ ਹੇਠ ਚਾਰ ਮੈਂਬਰੀ ਐਸ ਆਈ ਟੀ ਗਠਤ ਕਰਕੇ ਸਖਤ ਕਾਰਵਾਈ ਤੇ ਜਾਂਚ ਦੇ ਹੁਕਮ ਦਿੱਤੇ ਜਾ ਚੁੱਕੇ ਹਨ ਹੁਣ ਤੱਕ ਐਸ ਆਈ ਟੀ ਅਮਰੀਕਾ ਤੋਂ ਵਾਪਸ ਆਏ ਵਿਅਕਤੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ਤੇ 10 ਐਫ ਆਈ ਆਰ ਦਰਜ ਕਰ ਚੁੱਕੀ ਹੈ ਅਤੇ ਇੱਕ ਮਾਮਲੇ ਵਿੱਚ ਪਟਿਆਲਾ ਵਿੱਚ ਟਰੈਵਲ ਏਜੰਟ ਦੀ ਗ੍ਰਿਫਤਾਰੀ ਵੀ ਹੋ ਚੁੱਕੀ ਹੈ ਪੰਜਾਬ ਦੇ ਐਨ ਆਰ ਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਹੈ ਕਿ ਹਾਲੇ ਬਹੁਤ ਲੋਕ ਏਜੰਟਾ ਵਿਰੁੱਧ ਸ਼ਿਕਾਇਤ ਦੇਣ ਤੋਂ ਝਿਜਕ ਰਹੇ ਹਨ ਕਿਉਂਕਿ ਉਹਨਾਂ ਨੂੰ ਖਦਸਾ ਹੈ ਕਿ ਪੁਲਿਸ ਕਾਰਵਾਈ ਬਾਅਦ ਏਜੰਟਾ ਤੋਂ ਪੈਸੇ ਵਾਪਸ ਕਰਵਾਉਣਾ ਔਖਾ ਹੋ ਜਾਵੇਗਾ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਈ ਢਿੱਲ ਨਹੀਂ ਅਤੇ ਕਿਸੇ ਵੀ ਗੈਰ ਕਾਨੂੰਨੀ ਏਜੰਟ ਨੂੰ ਬਖਸ਼ਿਆ ਨਹੀਂ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਜਿੱਥੇ ਪੰਜਾਬ ਪੁਲਿਸ ਦੀ ਐਸ ਆਈ ਟੀ ਅਗਲੇ ਦਿਨਾਂ ਵਿੱਚ ਗੈਰ ਕਾਨੂੰਨੀ ਤਰੀਕੇ ਨਾਲ ਨੌਜਵਾਨਾਂ ਤੋਂ ਲੱਖਾਂ ਰੁਪਏ ਬਟੋਰ ਕੇ ਅਮਰੀਕਾ ਭੇਜਣ ਵਾਲੇ ਏਜੰਟਾਂ ਵਿਰੁੱਧ ਵੱਡੀ ਕਾਰਵਾਈ ਕਰੇਗੀ ਅਤੇ ਇਸ ਕਾਰਵਾਈ ਵਿੱਚ ਨਸ਼ਾ ਤਸਕਰਾਂ ਦੀ ਤਰਜ ਉੱਪਰ ਟਰੈਵਲ ਏਜੰਟਾਂ ਵੱਲੋਂ ਠੱਗੀ ਨਾਲ ਬਣਾਈ ਜਾਇਦਾਦ ਜਬਤ ਕੀਤੀ ਜਾਵੇਗੀ, ਭਾਵੇਂ ਕੇਂਦਰ ਸਰਕਾਰ ਦੀ ਰਿਪੋਰਟ ਮੁਤਾਬਕ ਪੰਜਾਬ ਵਿੱਚ 250 ਦੇ ਕਰੀਬ ਟਰੈਵਲ ਏਜੰਟ ਕਾਨੂੰਨੀ ਤੌਰ ਤੇ ਮਾਨਤਾ ਪ੍ਰਾਪਤ ਹਨ ਪਰ ਸੂਬੇ ਵਿੱਚ ਕੰਮ ਕਰ ਰਹੇ ਟਰੈਵਲ ਏਜੰਟਾਂ ਦੀ ਗਿਣਤੀ 7 ਹਜਾਰ ਤੋਂ ਵੀ ਉੱਪਰ ਦੱਸੀ ਜਾ ਰਹੀ ਹੈ ਪੰਜਾਬ ਪੁਲਿਸ ਦੀ ਐਸ ਆਈ ਟੀ ਗੈਰ ਕਾਨੂੰਨੀ ਏਜੰਟਾਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ ਅਤੇ 700 ਤੋਂ ਵੱਧ ਦੀ ਪਹਿਛਾਣ ਕੀਤੀ ਜਾ ਚੁੱਕੀ ਹੈ ਗੈਰ ਕਾਨੂੰਨੀ ਤਰੀਕੇ ਨਾਲ ਕੰਮ ਕਰਦੇ ਟਰੈਵਲ ਏਜੰਟਾਂ ਦਾ ਕੋਈ ਪੱਕਾ ਦਫਤਰ ਵੀ ਨਹੀਂ ਹੁੰਦਾ ਤੇ ਠੱਗੀ ਕਰਕੇ ਰੋਲਾ ਪੈਣ ਬਾਅਦ ਦਫਤਰ ਬਦਲ ਲੈਂਦੇ ਹਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









