Home » ਪੰਜਾਬ » ਪੰਜਾਬ ਦੇ ਟਰੈਵਲ ਏਜੰਟਾਂ ਨਾਲ ਜੁੜਿਆ ਵੱਡਾ ਖੁਲਾਸਾ ਬਹੁਤਿਆਂ ਕੋਲ ਨਹੀਂ ਹਨ ਲਾਇਸੰਸ

ਪੰਜਾਬ ਦੇ ਟਰੈਵਲ ਏਜੰਟਾਂ ਨਾਲ ਜੁੜਿਆ ਵੱਡਾ ਖੁਲਾਸਾ ਬਹੁਤਿਆਂ ਕੋਲ ਨਹੀਂ ਹਨ ਲਾਇਸੰਸ

SHARE ARTICLE

207 Views

ਚੰਡੀਗੜ੍ਹ: 18 ਫਰਵਰੀ , ਖਿੜਿਆ ਪੰਜਾਬ ਬਿਊਰੋ

ਪੰਜਾਬ ਦੇ ਟ੍ਰੈਵਲ ਏਜੰਟਾਂ ਨਾਲ ਜੁੜਿਆ ਵੱਡਾ ਖ਼ੁਲਾਸਾ ਹੋਇਆ ਹੈ। ਸੂਬੇ ਅੰਦਰ ਤਕਰੀਬਨ 92 ਫ਼ੀਸਦੀ ਟ੍ਰੈਵਲ ਏਜੰਟ ਨਾਜਾਇਜ਼ ਤੌਰ ‘ਤੇ ਕੰਮ ਕਰ ਰਹੇ ਹਨ। ਵਿਦੇਸ਼ ਮੰਤਰਾਲੇ ਦੀ ਇਕ ਰਿਪੋਰਟ ਮੁਤਾਬਕ ਸੂਬੇ ਵਿਚ ਸਿਰਫ਼ 212 ਟ੍ਰੈਵਲ ਏਜੰਟਾਂ ਕੋਲ ਹੀ ਲਾਇਸੰਸ ਹਨ। ਇਨ੍ਹਾਂ ਵਿਚੋਂ ਵੀ 80 ਏਜੰਟਾਂ ਦੇ ਲਾਇਸੰਸ ਐਕਸਪਾਇਰ ਹੋ ਚੁੱਕੇ ਹਨ।

ਉਂਝ ਤਾਂ ਸੂਬੇ ਦੇ ਹਰ ਜ਼ਿਲ੍ਹੇ ਵਿਚ ਹੀ ਨਾਜਾਇਜ਼ ਏਜੰਟਾਂ ਦਾ ਕਾਰੋਬਾਰ ਚੱਲ ਰਿਹਾ ਹੈ, ਪਰ 8 ਜ਼ਿਲ੍ਹੇ ਤਾਂ ਅਜਿਹੇ ਹਨ, ਜਿੱਥੇ ਦੇ ਕਿਸੇ ਵੀ ਟ੍ਰੈਵਲ ਏਜੰਟ ਦਾ ਬਿਓਰਾ ਕੇਂਦਰ ਸਰਕਾਰ ਕੋਲ ਮੌਜੂਦ ਨਹੀਂ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ, ਫਰੀਦਕੋਟ, ਪਠਾਨਕੋਟ, ਫਿਰੋਜ਼ਪੁਰ, ਮਾਲੇਰਕੋਟਲਾ, ਫਾਜ਼ਿਲਕਾ ਤੇ ਮਾਨਸਾ ਸ਼ਾਮਲ ਹਨ। ਕੇਂਦਰ ਵੱਲੋਂ ਤਕਰੀਬਨ 2900 ਟ੍ਰੈਵਲ ਏਜੰਟਾਂ ਦੀ ਲਿਸਟ ਸੂਬਾ ਸਰਕਾਰ ਨੂੰ ਭੇਜੀ ਗਈ ਹੈ, ਤਾਂ ਜੋ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।

ਕੇਂਦਰੀ ਰਿਪੋਰਟ ਮੁਤਾਬਕ ਜਲੰਧਰ ਵਿਚ ਸਭ ਤੋਂ ਵੱਧ ਏਜੰਟ ਰਜਿਸਟਰਡ ਹਨ। ਇੱਥੇ 86 ਏਜੰਟਾਂ ਕੋਲ ਲਾਇਸੰਸ ਹੈ, ਜਿਨ੍ਹਾਂ ਵਿਚੋਂ 16 ਦੇ ਲਾਇਸੰਸ ਐਕਸਪਾਇਰ ਹੋ ਚੁੱਕੇ ਹਨ। ਇਸ ਤੋਂ ਇਲਾਵਾ ਮੋਹਾਲੀ ਵਿਚ 31, ਹੁਸ਼ਿਆਰਪੁਰ ਵਿਚ 22, ਲੁਧਿਆਣਾ ਵਿਚ 20 ਏਜੰਟਾਂ ਦੇ ਵੇਰਵੇ ਕੇਂਦਰ ਸਰਕਾਰ ਕੋਲ ਮੌਜੂਦ ਹਨ।

ਡਿਪੋਰਟ ਹੋ ਕੇ ਆਏ ਲੋਕ ਨਹੀਂ ਕਰ ਰਹੇ ਸ਼ਿਕਾਇਤ

ਪੰਜਾਬ ਸਰਕਾਰ ਵੱਲੋਂ ਧੋਖੇਬਾਜ਼ ਟ੍ਰੈਵਲ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਐਲਾਨ ਕੀਤਾ ਗਿਆ ਹੈ। ਅਮਰੀਕਾ ਤੋਂ ਪੰਜਾਬੀਆਂ ਦੇ ਡਿਪੋਰਟ ਹੋਣ ਮਗਰੋਂ ਮੋਹਾਲੀ ਦੇ ਇਕ ਟ੍ਰੈਵਲ ਏਜੰਟ ਦਾ ਲਾਇਸੰਸ ਵੀ ਰੱਦ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ 4 ਮੈਂਬਰੀ ਜਾਂਚ ਕਮੇਟੀ ਦੇ ਹੁਕਮਾਂ ‘ਤੇ 12 ਤੋਂ ਵੱਧ ਟ੍ਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪਰ ਵੱਡੀ ਗੱਲ ਹੈ ਕਿ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ 126 ਲੋਕਾਂ ਵਿਚੋਂ ਅਜੇ ਤਕ ਮਹਿਜ਼ 4 ਲੋਕਾਂ ਨੇ ਹੀ ਟ੍ਰੈਵਲ ਏਜੰਟਾਂ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਅਜਿਹੇ ਵਿਚ ਪੁਲਸ ਲਈ ਏਜੰਟਾਂ ਖ਼ਿਲਾਫ਼ ਕਾਰਵਾਈ ਕਰਨਾ ਬੇਹੱਦ ਮੁਸ਼ਕਲ ਹੈ।

ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਤਿਆਰੀ
ਅਮਰੀਕਾ ਤੋਂ ਡਿਪੋਰਟ ਹੋ ਕੇ ਆ ਰਹੇ ਪੰਜਾਬੀਆਂ ਬਾਰੇ ਬੋਲਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਲੋਕਰਾਂ ਨੂੰ ਠੱਗਣ ਵਾਲੇ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ NRI ਵਿੰਗ ਦੇ ADGP ਪ੍ਰਵੀਨ ਸਿਨਹਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਏਜੰਟਾਂ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਦੇ ਪੁਲਸ ਕਮਿਸ਼ਨਰਾਂ ਤੇ SSPs ਨੂੰ ਕਿਹਾ ਗਿਆ ਹੈ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿਚ ਡਿਪੋਰਟ ਹੋ ਕੇ ਪਹੁੰਚੇ ਲੋਕਾਂ ਦੇ ਬਿਆਨ ਦਰਜ ਕਰਨ ਤੇ ਕਾਰਵਾਈ ਕਰਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ