ਚੰਡੀਗੜ 24 ਫਰਵਰੀ : ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਇਸ ਮੌਕੇ ਸੋਸ਼ਲ ਮੀਡੀਆ ਤੇ ਸੰਦੇਸ਼ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਵੱਲੋਂ ਕਿਹਾ ਗਿਆ ਕਿ ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਵਾਲੰਟੀਅਰ ਸਾਹਿਬਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਸੰਗਠਨ ‘ਚ ਜ਼ਿੰਮੇਵਾਰੀਆਂ ਮਿਲਣਗੀਆਂ ਅਤੇ ਸਰਕਾਰ ‘ਚ ਅਹੁਦੇ ਮਿਲਣਗੇ। 


Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









