ਚੰਡੀਗੜ੍ਹ 28 ਫਰਵਰੀ : ਅੱਜ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ DC, SSPs ਤੇ ਪੁਲਿਸ ਕਮਿਸ਼ਨਰਾਂ ਨਾਲ ਹਾਈਲੈਵਲ ਮੀਟਿੰਗ ਕੀਤੀ। ਸਾਰਿਆਂ ਨੂੰ ਨਸ਼ਿਆਂ ਖ਼ਿਲਾਫ਼ ਆਰ-ਪਾਰ ਦੀ ਲੜਾਈ ਨੂੰ ਹੋਰ ਤੇਜ਼ ਕਰਨ ਲਈ ਕਿਹਾ। ਨਾਲ ਹੀ ਅਫ਼ਸਰ ਸਾਹਿਬਾਨਾਂ ਨੂੰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਅਤੇ ਲੋਕਾਂ ਵਿਚਕਾਰ ਜਾ ਕੇ ਉਹਨਾਂ ਦੇ ਮਸਲੇ ਹੱਲ ਕਰਨ ਨੂੰ ਕਿਹਾ।
ਅਸੀਂ ਚਾਹੁੰਦੇ ਹਾਂ ਕਿ ਸਾਡੇ ਅਫ਼ਸਰ ਸਾਹਿਬਾਨ ਬਿਨਾਂ ਕਿਸੇ ਦਬਾਅ ਤੋਂ ਦਿਲੇਰੀ ਨਾਲ ਕੰਮ ਕਰਨ ਤਾਂ ਜੋ ਸੂਬੇ ‘ਤੇ ਲੱਗੇ ਇਸ ਨਸ਼ੇ ਦੇ ਕਲੰਕ ਨੂੰ ਹਰ ਹੀਲੇ ਧੋਤਾ ਜਾ ਸਕੇ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।