433 Views
ਸਵੇਰੇ ਸਵੇਰ ਵਾਪਰੀ ਵੱਡੀ ਘਟਨਾ ਮਕਾਨ ਦੀ ਛੱਤ ਡਿੱਗਣ ਕਾਰਨ ਇੱਕ ਹੀ ਪਰਿਵਾਰ ਦੇ ਪੰਜ ਮੈਬਰਾਂ ਦੀ ਹੋਈ ਮੌ*ਤ,
ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪੰਡੋਰੀ ਗੋਲਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰ ਦੀ ਮੌਤ ਨਾਲ ਪਿੰਡ ਵਾਸੀਆਂ ਵਿੱਚ ਗਮ ਦਾ ਮਾਹੋਲ ਪਾਇਆ ਗਿਆ। ਘਟਨਾ ਵਿੱਚ ਪਿੰਡ ਪੰਡੋਰੀ ਗੋਲਾ ਦੇ ਪਰਿਵਾਰ ਰਾਤ ਆਪਣੇ ਘਰ ਅੰਦਰ ਸੁੱਤਾ ਪਿਆ ਬਰਸਾਤ ਹੋਣ ਕਮਰੇ ਦੀ ਛੱਤ ਡਿੱਗਣ ਨਾਲ ਪਤੀ ਪਤਨੀ ਸਮੇਤ ਪੰਜ ਮੈਂਬਰ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਮ੍ਰਿਤਕ ਗੁਰਵਿੰਦਰ ਸਿੰਘ, ਪਤਨੀ ਅਮਰਜੀਤ ਕੌਰ ਸਮੇਤ ਦੋ ਪੁੱਤਰ ਅਤੇ ਇੱਕ ਲੜਕੀ ਜਿਹਨਾਂ ਦੀ ਉਮਰ ਲੱਗ ਭੱਗ 18 ਸਾਲ ਦੇ ਨੇੜੇ ਦੀ ਦੱਸੀ ਜਾ ਰਹੀ ਹੈ । ਵਾਪਰੀ ਘਟਨਾ ਦਾ ਸਵੇਰੇ ਨੇੜਲੇ ਲੋਕਾਂ ਨੂੰ ਪਤਾ ਲੱਗਾ ਜਿਸ ਤੋਂ ਬਾਅਦ ਮਲਬੇ ਥੱਲਿਓਂ ਮੈਂਬਰਾਂ ਨੂੰ ਕੱਡਿਆ ਅਤੇ ਨੇੜਲੇ ਹਸਪਤਾਲ ਖੜਿਆ ਜਿਥੇ ਉਹਨਾਂ ਨੂੰ ਮਿ੍ਤਕ ਐਲਾਨ ਦਿੱਤਾ ਗਿਆ

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।