ਸੰਸਦ ਦੇ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕਰਦਿਆਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਖੜਕਾਇਆ ਸੀ ਹਾਈ ਕੋਰਟ ਦਾ ਬੂਹਾ
ਚੰਡੀਗੜ੍ਹ, 4 ਮਾਰਚ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਿਆ ਹੈ।
ਸਰਕਾਰੀ ਧਿਰ ਨੇ ਦੱਸਿਆ ਕਿ ਲੋਕ ਸਭਾ ’ਚ ਇੱਕ ਕਮੇਟੀ ਦੀ ਮੀਟਿੰਗ ਹੋ ਚੁੱਕੀ ਹੈ ਜਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਕਮੇਟੀ ਨੇ ਆਪਣੀ ਸਿਫ਼ਾਰਸ਼ ਲੋਕ ਸਭਾ ਦੇ ਸਪੀਕਰ ਨੂੰ ਭੇਜ ਦਿੱਤੀ ਹੈ।
ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 12 ਮਾਰਚ ਨੂੰ ਮੁਕੱਰਰ ਕੀਤੀ ਹੈ। ਚੇਤੇ ਰਹੇ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੇ ਜਾਣ ਦੀ ਮੰਗ ਕਰਦਿਆਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੋਈ ਹੈ।
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਇਸ ਵੇਲੇ ਕੌਮੀ ਸੁਰੱਖਿਆ ਐਕਟ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।