ਖਾਲੜਾ 5 ਮਾਰਚ (ਗੁਰਪ੍ਰੀਤ ਸਿੰਘ ਸੈਡੀ) ਜਿੱਥੇ ਅੱਜ ਚੰਡੀਗੜ੍ਹ ਧਰਨੇ ਲਈ ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਹੀਰਾਂ ਘੱਤ ਕੇ ਚੰਡੀਗੜ੍ਹ ਨੂੰ ਜਾ ਰਹੀਆਂ ਸਨ ਉੱਥੇ ਮਾਝੇ ਦੇ ਹਲਕਾ ਖੇਮਕਰਨ ਦੇ ਪਿੰਡ ਖਾਲੜਾ ਦੇ ਆਸ ਪਾਸ ਦੇ ਪਿੰਡਾਂ ਤੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਵਿੱਚ ਕਾਫੀ ਉਤਸਾਹ ਸੀ l ਜਿਸ ਨੂੰ ਦੇਖਦੇ ਹੋਏ ਪੰਜਾਬ ਪੁਲਿਸ ਨੇ ਚੰਡੀਗੜ੍ਹ ਧਰਨੇ ਨੂੰ ਨਿਕਾਮ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੇ ਆਗੂਆਂ ਅਤੇ ਵਰਕਰਾਂ ਨੂੰ ਭਿੱਖੀਵਿੰਡ ਖਾਲੜਾ ਰੋਡ ਸਥਿਤ ਸਿੱਧਵਾਂ ਗੇਟ ਤੇ ਪੁਲਿਸ ਵੱਲੋਂ ਘੇਰਾਬੰਦੀ ਕਰਕੇ ਰੋਕਿਆ ਗਿਆ l ਜਿਸ ਵਿੱਚ ਕਿਸਾਨ ਜਥੇਬੰਦੀ ਵੱਲੋਂ ਇੱਕ ਵਿਸ਼ਾਲ ਧਰਨੇ ਦਾ ਰੂਪ ਧਾਰਨ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ l ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਕਿਸਾਨਾਂ ਨਾਲ ਮੱਥਾ ਲਾਇਆ ਹੈ ਉਸ ਦੇ ਭਿਆਨਕ ਨਤੀਜੇ ਭੁਗਤਣੇ ਪੈਣਗੇ l ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੱਲੋਂ ਕਿਸਾਨ ਧਰਨੇ ਨੂੰ ਘੇਰਾਬੰਦੀ ਕਰਕੇ ਛਾਉਣੀ ਵਿੱਚ ਤਬਦੀਲ ਕੀਤਾ ਗਿਆ ਸੀ l ਜ਼ਿਲ੍ਹਾ ਪ੍ਰਧਾਨ ਗੁਰਬਾਜ ਸਿੰਘ ਸਿੱਧਵਾਂ, ਦਰਬਾਰਾ ਸਿੰਘ ਵਲਟੋਹਾ, ਭੁਪਿੰਦਰ ਸਿੰਘ ਠੱਠੀਆਂ, ਤਰਸੇਮ ਸਿੰਘ ਕੁਹਾੜਕਾ, ਮੇਜਰ ਸਿੰਘ ਮੰਨਣ, ਸਤਬੀਰ ਸਿੰਘ ਕੋਟਲੀ, ਸੋਹਨ ਸਿੰਘ ਸਭਰਾਅ , ਚਾਨਣ ਸਿੰਘ ਆਸਲ ,ਸਲੱਖਣ ਸਿੰਘ ਮੰਡਾਲਾ, ਹਰਚਰਨ ਸਿੰਘ ਲੁਹਾਰਕਾ, ਧਿਆਨ ਸਿੰਘ ਫੌਜੀ ਮੰਨਣ, ਸੁਖਬੀਰ ਸਿੰਘ ਗੱਗੋਬੂਹਾ ,ਬਲਵਿੰਦਰ ਸਿੰਘ ਲਾਡੀ ਮਾੜੀ ਮੇਘਾ ਆਦਿ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।









