Home » ਮਾਝਾ » ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਨੂੰ ਖੁਰਦ ਬੁਰਦ ਕਰ ਕੇ ਸੁੱਟੀ ਨਹਿਰ ਵਿੱਚ

ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਨੂੰ ਖੁਰਦ ਬੁਰਦ ਕਰ ਕੇ ਸੁੱਟੀ ਨਹਿਰ ਵਿੱਚ 

SHARE ARTICLE

412 Views

 ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਨੂੰ ਖੁਰਦ ਬੁਰਦ ਕਰ ਕੇ ਸੁੱਟੀ ਨਹਿਰ ਵਿੱਚ 

 ਜ਼ਿਲ੍ਹਾ ਤਰਨਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਚ ਪਤੀ ਚਮਕੌਰ ਸਿੰਘ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਦਾ ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਨੂੰ ਕੀਤਾ ਖੁਰਦ ਬੁਰਦ

 ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੜਕੀ ਦੇ ਪਰਿਵਾਰ ਪਿਤਾ ਜੁਗਿੰਦਰ ਸਿੰਘ ਵਾਸੀ ਪਿੰਡ ਭੁੱਲਰ ਮੈਂਬਰਾਂ ਨੇ ਦੱਸਿਆ ਸਾਨੂੰ ਸਾਡੀ ਲੜਕੀ ਗੁਰਪ੍ਰੀਤ ਕੌਰ ਲਾਪਤਾ ਹੋਣ ਦੀ ਗੱਲ ਕਹਿ ਦਿੱਤੀ ਅਤੇ ਪੁਲੀਸ ਨੂੰ ਗੁਮਰਾਹ ਕਰਨ ਲਈ ਲੜਕੀ ਦੇ ਪਤੀ ਨੇ ਪੁਲੀਸ ਕੋਲ ਪਤਨੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਵੀ ਕਰ ਦਿਤੀ । ਲੜਕੀ ਪਰਿਵਾਰ ਕਿਹਾ ਕਿ ਸਾਨੂੰ ਉਹਨਾਂ ਦੀ ਲੜਕੀ ਦੇ ਲਾਪਤਾ ਹੁੰਦੀ ਗੱਲ ਕਈ ਗਈ ਤੇ ਉਸ ਤੋਂ ਬਾਅਦ ਅਸੀਂ ਉਸਦੀ ਭਾਲ ਕੀਤੀ ਤੇ ਨਹੀਂ ਮਿਲੀ ਅਸੀਂ ਉਹਨਾਂ ਦੇ ਘਰ ਦੇ ਕੈਮਰੇ ਚੈੱਕ ਕੀਤੇ ਜਿਸ ਵਿੱਚ ਸਾਰਾ ਪਰਿਵਾਰ ਕਿਤੇ ਗੱਡੀ ਵਿੱਚ ਚਲੇ ਜਾਂਦੇ ਨਜਰ ਆਏ।ਇਸ ਸਬੰਧੀ ਲੜਕੀ ਪਰਿਵਾਰ ਮੈਂਬਰ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਸਾਡੀ ਲੜਕੀ ਦੇ ਘਰ ਵਾਲੇ ਦਾ ਕਿਸੇ ਹੋਰ ਲੜਕੀ ਨਾਲ ਅਫੇਰ ਚਲਦਾ ਸੀ ਚਮਕੌਰ ਸਿੰਘ ਕਹਿੰਦਾ ਸੀ ਕਿ ਮੈਂ ਦੂਸਰੀ ਲੜਕੀ ਨੂੰ ਘਰ ਲੈ ਕੇ ਆਉਣਾ ਪਰ ਸਾਡੀ ਲੜਕੀ ਮੰਨਦੀ ਨਹੀਂ ਸੀ ਇਸ ਗੱਲ ਨੂੰ ਲੈ ਕੇ ਸਾਰੇ ਪਰਿਵਾਰ ਨੇ ਮਿਲ ਕੇ ਸਾਡੀ ਲੜਕੀ ਨੂੰ ਮਾਰ ਦਿੱਤਾ। ਅਸੀਂ ਪੁਲੀਸ ਨੂੰ ਲੜਕੀ ਦੇ ਲਾਪਤਾ ਅਤੇ ਕਤਲ ਕੀਤੇ ਜਾਣ ਦੇ ਸ਼ਕ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ ਪੁਲੀਸ ਨੇ ਮਾਮਲੇ ਨੂੰ ਸੁਲਝਾ ਲਿਆ ਅਤੇ ਮਾਮਲਾ ਦਰਜ ਕਰ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਐਂਚ ਓ ਹਰਪ੍ਰੀਤ ਨੇ ਦੱਸਿਆ ਕਿ ਚਮਕੌਰ ਸਿੰਘ ਨੇ 3 ਤਰੀਕ ਨੂੰ ਆਪਣੇ ਘਰਵਾਲੀ ਨਾਲ ਝਗੜਾ ਹੋਣ ਤੋਂ ਬਾਅਦ ਗਲਾ ਘੁੱਟ ਕੇ ਮਾਰ ਦਿੱਤਾ ਜਿਸ ਤੋਂ ਬਾਅਦ ਇਸ ਨੇ ਲਾਸ਼ ਨੂੰ ਹਰੀਕੇ ਨਹਿਰਾਂ ਵਿੱਚ ਸੁੱਟ ਦਿੱਤਾ ਇਸ ਮਾਮਲੇ ਵਿੱਚ ਚਮਕੌਰ ਦੀ ਗਿਰਫਤਾਰੀ ਹੋ ਚੁੱਕੀ ਹੈ ਅਤੇ ਪੰਜ ਮੈਂਬਰਾਂ ਤੇ ਐਫਆਈਆਰ ਦਰਜ ਕੀਤੀ ਗਈ ਹੈ ਜਿਨਾਂ ਦੀ ਅਜੇ ਗਿਰਫਤਾਰੀ ਹੋਣੀ ਬਾਕੀ ਹੈ ਅਤੇ ਇਸ ਮਾਮਲੇ ਦੀ ਜਾਂਚ ਚੱਲ ਰਹੀ ਹੈ ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ