Home » ਪੰਜਾਬ » ਭਾਜਪਾ ਪੰਜਾਬ ’ਚ ਅਗਲੀਆਂ ਚੋਣਾਂ ਇਕੱਲਿਆਂ ਲੜੇਗੀ: ਮਨਜਿੰਦਰ ਸਿਰਸਾ

ਭਾਜਪਾ ਪੰਜਾਬ ’ਚ ਅਗਲੀਆਂ ਚੋਣਾਂ ਇਕੱਲਿਆਂ ਲੜੇਗੀ: ਮਨਜਿੰਦਰ ਸਿਰਸਾ

SHARE ARTICLE

236 Views

ਚੰਡੀਗੜ੍ਹ, 6 ਮਾਰਚ

ਭਾਜਪਾ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਭਾਜਪਾ ਪੰਜਾਬ ’ਚ ਆਗਾਮੀ ਚੋਣਾਂ ਇਕੱਲੇ ਤੌਰ ’ਤੇ ਲੜੇਗੀ। ਉਨ੍ਹਾਂ ਇੱਕ ਤਰੀਕੇ ਨਾਲ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਗਠਜੋੜ ਹੋਣ ਤੋਂ ਇਨਕਾਰ ਕੀਤਾ ਹੈ। ਸਿਰਸਾ ਨੇ ਕਿਹਾ ਕਿ ਪੰਜਾਬ ’ਚ ਪਿਛਲੀਆਂ ਦੋ ਚੋਣਾਂ ਭਾਜਪਾ ਨੇ ਇੱਕਲਿਆਂ ਹੀ ਲੜੀਆਂ ਸਨ। ਉਨ੍ਹਾਂ ਅਰਵਿੰਦ ਕੇਜਰੀਵਾਲ ਦੀ ਵਿਪਾਸਨਾ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੰਤਰੀ ਨੂੰ ਹਟਾਉਣ ਦੀ ਤਿਆਰੀ ਹੈ ਅਤੇ ਦਿੱਲੀ ਦੇ ‘ਭਗੌੜੇ ਦਲ’ ਨੇ ਹੁਣ ਪੰਜਾਬ ਵਿਚ ਡੇਰੇ ਲਾ ਲਏ ਹਨ।  ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਦਾ ਦਿਲ ਜਿੱਤੇਗੀ। ਸਿਰਸਾ ਨੇ ‘ਆਪ’ ਉਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਦਾ ਦਿੱਲੀ ਦੀ ਪਿਛਲੀ ਸਰਕਾਰ ਨਾਲ ਨਾਲੇਜ ਸ਼ੇਅਰਿੰਗ ਐਗਰੀਮੈਂਟ ਨਹੀ ਸੀ, ਬਲਕਿ ਇਹ ਪੈਸਾ ਸ਼ੇਅਰਿੰਗ ਐਗਰੀਮੈਂਟ ਸੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀਤ ਸਿੰਘ 👉 ਐਕਟ ਗੁਰੂ ਗ੍ਰੰਥ ਅਤੇ ਗੁਰੂ ਪੰਥ ਨੂੰ ਚੁਣੌਤੀ ਦੇਣ ਵਾਲੀ ਸਿਆਸੀ ਸਾਜ਼ਿਸ਼-ਐਡਵੋਕੇਟ ਧਾਮੀ