ਅੱਜ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦਾ ਦਿਨ ਹੈ। ਇਸ ਮਹਾਨ ਦਿਨ ਨੂੰ ਸਮਰਪਿਤ ਸ਼ਹੀਦੀ ਜੋੜ ਮੇਲ ਦਾ ਆਖਰੀ ਦਿਨ ਵਿਰਾਗਮਈ ਨਗਰ ਕੀਰਤਨ ਕੱਢ ਕੇ ਮਨਾਇਆ ਗਿਆ। ਇਸ ਦਿਨ ਦੌਰਾਨ ਲੱਖਾਂ ਦੀ ਗਿਣਤੀ ਚ ਸੰਗਤਾਂ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਈਆ।
ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੇ ਕਰੀਬ 40 ਲੱਖ ਦੇ ਕਰੀਬ ਸੰਗਤਾਂ ਨਤਮਸਤਕ ਹੋਈਆਂ
ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ਤੇ ਅੱਜ ਅਖ਼ੀਰ ਦਿਨ ਹੈ ਸ਼ਹੀਦੀ ਸਭਾ ਦੇ ਆਖ਼ਿਰੀ ਦਿਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਇਕ ਵਿਰਾਗਮਈ ਨਗਰ ਕੀਰਤਨ ਕੱਢਿਆ ਗਿਆ। ਜੋ ਗੁਰਦੁਆਰਾ ਸ਼੍ਰੀ ਜਯੋਤੀ ਸਰੂਪ ਸਾਹਿਬ ਵਿਖੇ ਬਾਅਦ ਦੁਪਹਿਰ ਸਮਾਪਤ ਹੋਇਆ। ਇਸ ਉਪਰੰਤ ਅਰਦਾਸ ਉਪਰੰਤ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਕੌਮ ਦੇ ਨਾਮ ਸੰਦੇਸ਼ ਦਿੱਤਾ,ਜਿਸ ਤੋਂ ਬਾਅਦ ਸ਼ਹੀਦੀ ਸਭਾ ਦੀ ਸਮਾਪਤੀ ਹੋਵੇਗੀ,ਇਸ ਦੌਰਾਨ ਡਿਪਟੀ ਕਮਿਸ਼ਰਰ ਪਰਨੀਤ ਸ਼ੇਰਗਿੱਲ ਨੇ ਦਸਿਆ ਕਿ ਸ਼ਹੀਦੀ ਸਭਾ ਦੌਰਾਨ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਤੇ ਕਰੀਬ 40 ਲੱਖ ਦੇ ਕਰੀਬ ਸੰਗਤਾਂ ਨਤਮਸਤਕ ਹੋਈਆਂ
ਜਿੱਥੇ ਇੱਕ ਪਾਸੇ ਨਗਰ ਕੀਰਤਨ ਸਜਾਇਆ ਗਿਆ ਉਥੇ ਹੀ ਦੂਜੇ ਪਾਸੇ ਗੁਰੂ ਘਰ ਵਿੱਚ ਹਜ਼ੂਰੀ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ ਤੇ ਅਰਦਾਸ ਕੀਤੀ। ਸ਼ਹੀਦੀ ਦਿਹਾੜੇ ਦੇ ਇਤਿਹਾਸ ਸਬੰਧੀ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਸਦਕਾ ਸਿੱਖ ਕੌਮ ਦੀ ਨੀਂਹ ਮਜ਼ਬੂਤ ਹੈ ਤੇ ਸੰਗਤ ਨੂੰ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਣਾ ਲੈ ਕੇ ਗੁਰਸਿੱਖੀ ਜੀਵਨ ਪਰਪੱਕਤਾ ਨਾਲ ਜਿਊਣਾ ਚਾਹੀਦਾ ਹੈ। ਇਸ ਮੌਕੇ ਦੀਵਾਨ ਟੋਡਰ ਮਲ ਨੂੰ ਵੀ ਯਾਦ ਕੀਤਾ, ਜਿਨ੍ਹਾਂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੇ ਸਸਕਾਰ ਲਈ ਜ਼ਮੀਨ ਮੁੱਲ ਖਰੀਦ ਕੇ ਗੁਰੂ ਘਰ ਦੀ ਸੇਵਾ ਕੀਤੀ ਤੇ ਸ਼ਹਾਦਤ ਪ੍ਰਾਪਤ ਕੀਤੀ। ਇਸ ਮੌਕੇ ਅਕਾਲ ਤਖ਼ਤ ਵਿਖੇ ਵੀ ਮੂਲ ਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।