ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਵੱਖ ਵੱਖ ਸਕੂਲਾਂ ਵਿੱਚ ਵਿਸ਼ੇਸ਼ ਸੈਮੀਨਾਰ ਕਰਵਾਏ ਗਏ ।
ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਅਤੇ ਪਿਆਰੇ ਸਿੱਖਾਂ ਦੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਚੀਫ ਖਾਲਸਾ ਦੀਵਾਨ ਅੰਮ੍ਰਿਤਸਰ ਵੱਲੋਂ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿੱਚ ਧਾਰਮਿਕ ਅਧਿਆਪਕਾਂ ਨੂੰ ਵਿਸ਼ੇਸ਼ ਸੈਮੀਨਾਰ ਕਰਨ ਦੀ ਜਿੰਮੇਵਾਰੀ ਸੌਂਪੀ ਗਈ, ਜਿਸ ਦੇ ਤਹਿਤ ਭਾਈ ਨਿਰਮਲ ਸਿੰਘ ਸੁਰ ਸਿੰਘ, ਭਾਈ ਜਗਜੀਤ ਸਿੰਘ ਅਹਿਮਦਪੁਰ, ਭਾਈ ਤਸਬੀਰ ਸਿੰਘ ਮਰਹਾਣਾ ਅਤੇ ਹੋਰ ਧਾਰਮਿਕ ਅਧਿਆਪਕਾਂ ਵੱਲੋਂ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿੱਚ ਜਿਵੇਂ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪੱਟੀ, ਮਰਹਾਣਾ, ਨੌਸ਼ਹਿਰਾ ਢਾਲਾ, ਨੌਸ਼ਹਿਰਾ ਪਨੂੰਆ ਤੇ ਸਕੂਲ ਸੁਰ ਸਿੰਘ ਤੋਂ ਇਲਾਵਾ ਹੋਰ ਸਕੂਲਾਂ ਵਿੱਚ ਜਾ ਕੇ ਬੱਚਿਆਂ ਅਤੇ ਅਧਿਆਪਕਾਂ ਦੇ ਨਾਲ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮਾਂ ਦੇ ਤਹਿਤ ਬੱਚਿਆਂ ਨੂੰ ਲਹੂ ਭਿੱਜੇ ਇਤਿਹਾਸ ਤੋਂ ਜਾਣੂ ਕਰਾਇਆ । ਇਸ ਤੋਂ ਇਲਾਵਾ ਬੱਚਿਆਂ ਦੇ ਸਵਾਲ ਜਵਾਬ ਮੁਕਾਬਲੇ ਕਰਵਾਏ ਗਏ ਜਿਨਾਂ ਦੇ ਵਿੱਚ ਬੱਚਿਆਂ ਨੇ ਵੱਧ ਚੜ ਕੇ ਹਿੱਸਾ ਲਿਆ, ਸ਼ਹੀਦੀ ਪੰਦਰਵਾੜੇ ਨੂੰ ਸਮਰਪਿਤ ਵੱਖ-ਵੱਖ ਸਕੂਲਾਂ ਦੇ ਵਿੱਚ ਜਾ ਕੇ ਇਹਨਾਂ ਪ੍ਰਚਾਰਕ ਵੀਰਾਂ ਨੇ ਬੜੀ ਤਨਦੇਹੀ ਦੇ ਨਾਲ ਸੇਵਾ ਨਿਭਾਈ।
ਸਵਾਲ ਜਵਾਬ ਸੈਸ਼ਨ ਦੇ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਚੀਫ ਖਾਲਸਾ ਦੀਵਾਨ ਧਰਮ ਪ੍ਰਚਾਰ ਕਮੇਟੀ ਵੱਲੋਂ ਸਨਮਾਨਿਤ ਕਰਨ ਦਾ ਉਪਰਾਲਾ ਕੀਤਾ ਗਿਆ ।
ਇਸ ਮੌਕੇ ਇਹਨਾਂ ਪ੍ਰਚਾਰਕ ਵੀਰਾਂ ਨੇ ਕਿਹਾ ਕਿ ਜੇਕਰ ਹਰੇਕ ਸੰਸਥਾ ਅਤੇ ਬੱਚਿਆਂ ਦੇ ਮਾਤਾ ਪਿਤਾ ਆਪਣੀ ਹਿੱਸੇ ਆਉਂਦੀ ਜਿੰਮੇਵਾਰੀ ਨੂੰ ਇਸੇ ਤਰ੍ਹਾਂ ਨਿਭਾਉਂਦੇ ਰਹਿਣ ਤਾਂ ਸਾਡੇ ਬੱਚੇ ਆਪਣੇ ਧਰਮ ਅਤੇ ਪੰਥਕ ਰਵਾਇਤਾਂ ਤੋਂ ਜਾਣੂ ਹੋ ਕੇ ਆਪਣੇ ਸ਼ਾਨਾਮੱਤੇ ਇਤਿਹਾਸ ਤੇ ਹਮੇਸ਼ਾ ਹੀ ਮਾਣ ਕਰਦੇ ਰਹਿਣਗੇ।
Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।