Home » ਮਾਝਾ » ਥਾਣਾ ਖਾਲੜਾ ਮੁੱਖੀ ਪਰਮਜੀਤ ਸਿੰਘ ਵਿਰਦੀ ਨੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮਹਿਮ ਤਹਿਤ ਸੈਮੀਨਾਰ ਲਗਾਇਆ l

ਥਾਣਾ ਖਾਲੜਾ ਮੁੱਖੀ ਪਰਮਜੀਤ ਸਿੰਘ ਵਿਰਦੀ ਨੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮਹਿਮ ਤਹਿਤ ਸੈਮੀਨਾਰ ਲਗਾਇਆ l

SHARE ARTICLE

251 Views

ਭਿੱਖੀਵਿੰਡ ਖਾਲੜਾ 9 ਮਾਰਚ (ਗੁਰਪ੍ਰੀਤ ਸਿੰਘ ਸੈਡੀ)
ਯੁੱਧ ਨਸ਼ਿਆਂ ਵਿਰੁੱਧ’ ਸਰਹੱਦੀ ਪਿੰਡ ਖਾਲੜਾ ਵਿਖੇ ਜਾਗਰੂਕਤਾ ਮੁਹਿੰਮ ਦਾ ਅਗਾਜ ਜਿਲਾ ਪੁਲਿਸ ਮੁੱਖੀ ਅਭਿਮੰਨਿਊ ਰਾਣਾ ਜੀ ਦੀ ਦਿਸ਼ਾ ਨਿਰਦੇਸ਼ਾ ਤਹਿਤ ਥਾਣਾ ਖਾਲੜਾ ਦੇ ਮੁੱਖੀ ਪਰਮਜੀਤ ਸਿੰਘ ਵਿਰਦੀ ਸਰਹੱਦੀ ਪਿੰਡ ਖਾਲੜਾ ਵਿਖੇ ਕੀਤਾ l ਜਿੱਥੇ ਹਾਜਰ ਲੋਕਾਂ ਨੇ ਨਸ਼ਿਆਂ ਵਿਰੁੱਧ ਲੜਾਈ ਦਾ ਦਿੱਤਾ ਭਰੋਸਾ l
ਐਸ ਐਚ ਓ ਪਰਮਜੀਤ ਸਿੰਘ ਵਿਰਦੀ ਨੇ ਨਸ਼ਿਆਂ ਦੀ ਰੋਕਥਾਮ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਪੂਰਵਕ ਜਾਣਕਾਰੀ ਸਾਂਝੀ ਕੀਤੀ l ਉਹਨਾਂ ਕਿਹਾ ਅੱਜ ਛੋਟੀ ਉਮਰ ਦੇ ਬੱਚੇ ਵੀ ਸ਼ਿਕਾਰ ਹੋ ਰਹੇ ਹਨ ਉਸ ਦਾ ਸਭ ਤੋਂ ਵੱਧ ਕਾਰਨ ਮਾਤਾ ਪਿਤਾ ਵੱਲੋਂ ਆਪਣੇ ਬੱਚਿਆਂ ਤੇ ਬਚਪਨ ਵਿੱਚ ਚੰਗਾ ਮਾਹੌਲ ਨਾ ਦੇਣਾ ਅਤੇ ਫਾਲਤੂ ਪੈਸਾ ਦੇਣ ਤੇ ਕੰਟਰੋਲ ਨਾ ਕਰਨਾ ਹੈ l ਉਹਨਾਂ ਲੋਕਾਂ ਨੂੰ ਨਸ਼ੇ ਦਾ ਗਲਤ ਧੰਦਾ ਕਰਨ ਵਾਲ਼ੇ ਲੋਕਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ l ਉਹਨਾਂ ਥਾਣਾ ਖਾਲੜਾ ਅਧੀਨ ਸਾਰੇ ਪਿੰਡਾ ਦੇ ਨਸ਼ਾ ਤਸਕਰਾਂ ਨੂੰ ਸਖਤ ਤਾੜਨਾ ਕੀਤੀ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ ਉਹ ਜਲਦ ਸਲਾਖਾਂ ਪਿੱਛੇ ਹੋਣਗੇ l ਉਹਨਾਂ ਲੋਕਾਂ ਨੂੰ ਨਸ਼ਿਆਂ ਦੇ ਸਮਾਜ ਉੱਪਰ ਪੈ ਰਹੇ ਗਲਤ ਪ੍ਰਭਾਵ ਬਾਰੇ ਜਾਗਰੂਕ ਕੀਤਾ l ਇਸ ਮੌਕੇ ਸਰਪੰਚ ਗੁਰਜੀਤ ਸਿੰਘ ਜੰਡ,ਤਲਵਿੰਦਰ ਸਿੰਘ, ਭਾਰਤ ਖਾਲੜਾ ,ਹਰਜੀਤ ਸਿੰਘ ਮਦਰ, ਬਲਵੀਰ ਸਿੰਘ,ਗੁਰਮੇਜ ਸਿੰਘ, ਰਣਬੀਰ ਸਿੰਘ,ਜਗੀਰ ਸਿੰਘ, ਜੱਜ ਪਾਲ ਦੋਦੇ, ਸੰਨੀ,ਪਰਕਾਸ਼ ਸਿੰਘ,ਜੋਗਾ ਸਿੰਘ ,ਈਸ਼ਰ ਸਿੰਘ, ਐਸ ਐਸ ਆਈ ਗੁਰਸਾਹਿਬ ਸਿੰਘ, ਮਨਜਿੰਦਰ ਸਿੰਘ , ਰਮਨ ਕੁਮਾਰ ਆਦਿ ਹਾਜ਼ਰ ਸਨ l

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News