Home » ਪੰਜਾਬ » ਜਥੇਦਾਰ ਗਿਆਨੀ ਗੜਗੱਜ ਦਾ ਸਿੱਖ ਕੌਮ ਦੇ ਨਾਂ ਸੰਦੇਸ਼, ਨੌਜਵਾਨਾਂ ਨੂੰ ਦਿੱਤੀ ਇਹ ਸੇਧ ਜਥੇਦਾਰ ਨੇ ਹੋਲੇ ਮਹੱਲੇ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਸਿੱਖ ਨੌਜਵਾਨਾਂ ਨੂੰ ਹੁੱਲੜਬਾਜ਼ੀ ਨਾ ਕਰਨ ਤੇ ਦਸਤਾਰਾਂ ਸਜਾ ਕੇ ਆਉਣ ਲਈ ਕਿਹਾ

ਜਥੇਦਾਰ ਗਿਆਨੀ ਗੜਗੱਜ ਦਾ ਸਿੱਖ ਕੌਮ ਦੇ ਨਾਂ ਸੰਦੇਸ਼, ਨੌਜਵਾਨਾਂ ਨੂੰ ਦਿੱਤੀ ਇਹ ਸੇਧ ਜਥੇਦਾਰ ਨੇ ਹੋਲੇ ਮਹੱਲੇ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਆਉਣ ਵਾਲੇ ਸਿੱਖ ਨੌਜਵਾਨਾਂ ਨੂੰ ਹੁੱਲੜਬਾਜ਼ੀ ਨਾ ਕਰਨ ਤੇ ਦਸਤਾਰਾਂ ਸਜਾ ਕੇ ਆਉਣ ਲਈ ਕਿਹਾ

SHARE ARTICLE

260 Views

 

ਅੰਮ੍ਰਿਤਸਰ, 11 ਮਾਰਚ  ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੰਗਲਵਾਰ ਨੂੰ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਹੋਲੇ ਮਹੱਲੇ ਦੇ ਤਿਉਹਾਰ ਮੌਕੇ ਹੁੱਲੜਬਾਜ਼ੀ ਨਾ ਕੀਤੀ ਜਾਵੇ ਅਤੇ ਮੇਲੇ ਸਮੇਂ ਨਤਮਸਤਕ ਹੋਣ ਵਾਸਤੇ ਆਉਣ ਵਾਲੀ ਸਮੁੱਚੀ ਨੌਜਵਾਨ ਪੀੜ੍ਹੀ ਦਸਤਾਰਾਂ ਸਜਾ ਕੇ ਆਵੇ।

ਅੱਜ ਆਪਣਾ ਪਹਿਲਾ ਸੰਦੇਸ਼ ਜਾਰੀ ਕਰਦਿਆਂ ਉਨ੍ਹਾਂ ਵੀਡੀਓ ਸੁਨੇਹੇ ਰਾਹੀ ਸਿੱਖ ਕੌਮ ਨੂੰ ਕਿਹਾ ਕਿ ਸਿੱਖ ਕੌਮ ਕਈ ਕੌਮੀ ਤਿਉਹਾਰ ਮਨਾਉਂਦੀ ਹੈ ਅਤੇ ਇਨ੍ਹਾਂ ਵਿੱਚੋਂ ਹੀ ਇੱਕ ਹੋਲੇ ਮਹੱਲੇ ਦਾ ਤਿਉਹਾਰ ਹੈ। ਇਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ।

ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਵਾਪਰੀਆਂ ਕੁਝ ਘਟਨਾਵਾਂ ਨੇ ਸਾਨੂੰ ਸਾਰਿਆਂ ਨੂੰ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਆਉਣ ਵਾਲਾ ਕੋਈ ਵੀ ਨੌਜਵਾਨ ਜਾਂ ਕੋਈ ਵੀ ਵਿਅਕਤੀ ਹੁੱਲੜਬਾਜ਼ੀ ਨਾ ਕਰੇ। ਇਸ ਨਾਲ ਅਜਿਹੇ ਕੌਮੀ ਤਿਉਹਾਰਾਂ ਦੀ ਮਾਣ-ਮਰਿਆਦਾ ਨੂੰ ਢਾਹ ਲੱਗਦੀ ਹੈ ਇਸ ਲਈ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਇਸ ਮੌਕੇ ਸਮੁੱਚਾ ਖਾਲਸਾ ਪੰਥ ਇਕੱਠਾ ਹੋ ਰਿਹਾ ਹੈ ਅਤੇ ਅਸੀਂ ਸਾਰੇ ਇਸੇ ਖਾਲਸਾ ਪਰਿਵਾਰ ਦਾ ਹਿੱਸਾ ਹਾਂ। ਇਸ ਲਈ ਖਾਲਸਾ ਪਰਿਵਾਰ ਦੇ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਆਉਣ ਵਾਲਾ ਹਰ ਇੱਕ ਨੌਜਵਾਨ ਭਾਵੇਂ ਉਸ ਨੇ ਕੇਸ ਨਹੀਂ ਰੱਖੇ ਹੋਏ ਹਨ, ਉਹ ਦਸਤਾਰ ਸਜਾ ਕੇ ਆਵੇ ਅਤੇ ਇਸ ਸਮਾਗਮ ਤੋਂ ਗੁਰਸਿੱਖੀ ਦੀ ਸੇਧ ਲੈ ਕੇ ਜਾਵੇ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਜਰਮਨੀ ਦੇ ਗੁਰਦੁਆਰਾ ਪ੍ਰਬੰਧਕਾਂ, ਸਿੱਖ ਪ੍ਰਚਾਰਕਾਂ ਤੇ ਸੁਹਿਰਦ ਸਿੱਖਾਂ ਦੀ ਇਤਿਹਾਸਕ ਪੰਥਕ ਇਕੱਤਰਤਾ ਗੁਰਮਤਿ ਪ੍ਰਚਾਰ, ਨੌਜਵਾਨੀ ਨੂੰ ਸਿੱਖੀ ਨਾਲ ਜੋੜਨ ਅਤੇ ਜਰਮਨੀ ਵਿੱਚ ਸਿੱਖਾਂ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ 31 ਮੈਂਬਰੀ ਕਮੇਟੀ ਦਾ ਗਠਨ