Home » ਮਾਝਾ » ਬਾਬਾ ਅਮੀਆਂ ਜੀ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ l

ਬਾਬਾ ਅਮੀਆਂ ਜੀ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ l

SHARE ARTICLE

170 Views

ਬਾਬਾ ਅਮੀਆਂ ਜੀ ਦੀ ਯਾਦ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ l

 ਖਾਲੜਾ 12 ਮਾਰਚ (ਗੁਰਪ੍ਰੀਤ ਸਿੰਘ ਸੈਡੀ) ਖਾਲੜਾ ਤੋਂ ਥੋੜੀ ਦੂਰ ਪੈਂਦੇ ਪਿੰਡ ਅਮੀਸ਼ਾਹ ਦੇ ਇਤਹਾਸਿਕ ਗੁਰਦੁਆਰਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ l ਬਾਬਾ ਅਮੀਆਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਨਿਨ ਸਿੱਖ ਸਨ l ਇਹ ਨਗਰ ਕੀਰਤਨ ਪਿੰਡ ਅਮੀਸ਼ਾਹ ਦੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਪਿੰਡ ਅਮੀਸ਼ਾਹ ਦੀ ਪਰਕਰਮਾ ਕਰਦਾ ਹੋਇਆ ਖਾਲੜਾ ਵਿਖੇ ਪੁੱਜਾ ਜਿਸ ਦਰਮਿਆਨ ਰਸਤੇ ਵਿੱਚ ਬਾਬਾ ਹਰਭਜਨ ਸਿੰਘ,ਦਲਬੀਰ ਸਿੰਘ ਅਤੇ ਹੋਰ ਸੇਵਾਦਾਰਾਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਦੀ ਚਾਹ ਪਕੌੜਿਆਂ ਆਦਿ ਵਸਤਾਂ ਦੇ ਲੰਗਰ ਲਗਾਏ ਗਏ।13 ਮਾਰਚ ਨੂੰ ਗੁਰੂਦਆਰਾ ਬਾਬਾ ਅਮੀਸ਼ਾਹਣਾ ਜੀ ਵਿਖੇ ਰਾਤਰੀ ਦੇ ਦੀਵਾਨ ਸਜਣਗੇ ਜਿਸ ਵਿੱਚ ਪੰਥ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਜਥੇ ਪਹੁੰਚਣਗੇ l ਕੱਲ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਖੁੱਲੇ ਪੰਡਾਲ ਵਿੱਚ ਗੁਰਮਤਿ ਸਮਾਗ਼ਮ ਹੋਣਗੇ ਜਿਸ ਵਿੱਚ ਪੰਥ ਪ੍ਰਸਿੱਧ ਢਾਡੀ , ਕਵੀਸ਼ਰੀ ,ਅਤੇ ਕਥਾਵਾਚਕ ਪਹੁੰਚਣਗੇ l ਉਪਰੰਤ ਸ਼ਾਮ ਨੂੰ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ l ਇਸ ਮੌਕੇ ਨਗਰ ਕੀਰਤਨ ਵਿੱਚ ਸਕੱਤਰ ਸਿੰਘ ,ਆਪ ਆਗੂ ਸਤਨਾਮ ਸਿੰਘ ,ਸਤਨਾਮ ਸਿੰਘ , ਭੁਪਿੰਦਰ ਸਿੰਘ,ਗੁਰਦਿਆਲ ਸਿੰਘ,ਬਾਬਾ ਅਮਨਦੀਪ ਸਿੰਘ , ਬਾਬਾ ਹਰਭਜਨ ਸਿੰਘ,ਸਰਪੰਚ ਲਖਵਿੰਦਰ ਸਿੰਘ,ਡਾ ਸਤਨਾਮ ਸਿੰਘ,ਪਰਮਜੀਤ ਸਿੰਘ , ਬਲਸੁਖਜੀਤ ਸਿੰਘ ,ਬਲਜੀਤ ਸਿੰਘ ਰੋਬਿਨਪਰੀਤ ਸਿੰਘ ,ਰੇਸ਼ਮ ਸਿੰਘ ,ਦਲਜੀਤ ਸਿੰਘ ਆਦਿ ਸੇਵਾਦਾਰ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਰ ਸਨ l

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

15 ਮਾਰਚ ਦਿਨ ਐਤਵਾਰ ਫਰੈਂਕਫੋਰਟ ਚੋਣਾਂ ਵਿੱਚ ਸਰਦਾਰ ਨਰਿੰਦਰ ਸਿੰਘ ਘੋਤੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ ਕਾਮਯਾਬ ਕਰੋ- ਸਰਦਾਰ ਅਨੂਪ ਸਿੰਘ ਪ੍ਰਧਾਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ। – ਸ੍ਰ: ਨਰਿੰਦਰ ਸਿੰਘ ਘੋਤੜਾ ਵਿਦੇਸ਼ੀ ਸਿਟੀ ਕੌਂਸਲ ਅਤੇ ਸ਼ਹਿਰ ਦੀ ਪਾਰਲੀਮੈਂਟ ਚੋਣਾਂ ਲਈ ਉਮੀਦਵਾਰ ਹਨ ।

ਪਹਿਲੀ ਚੇਤ (14ਮਾਰਚ) ਨਾਨਕਸ਼ਾਹੀ ਨਵਾਂ ਵਰ੍ਹਾਂ 558 ਦੀ ਅਰੰਭਤਾ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਲੱਖ ਲੱਖ ਵਧਾਈਆਂ ! ਨਵੇਂ ਵਰ੍ਹੇ ਦੀ ਅਰੰਭਤਾ ਤੇ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ ਪ੍ਰਣ ਕਰੀਏ :- ਗੁਰਚਰਨ ਸਿੰਘ ਗੁਰਾਇਆ