ਚੰਡੀਗੜ੍ਹ, 14 ਮਾਰਚ 2025- ਪੰਜਾਬ ਦੇ ਅੰਦਰ ਸ਼ਿਵ ਸੈਨਾ ਲੀਡਰ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਮੰਗਤ ਰਾਏ ਵਜੋਂ ਹੋਈ ਹੈ। ਮੰਗਤ ਰਾਏ ਮੋਗਾ ਦਾ ਇੰਚਾਰਜ ਸੀ ਅਤੇ ਉਸ ਤੇ ਲੰਘੀ ਰਾਤ ਕਰੀਬ 10 ਵਜੇ ਇਹ ਹਮਲਾ ਹੋਇਆ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁਲਿਸ ਮੁਤਾਬਿਕ ਅਣਪਛਾਤੇ ਹਮਲਾਵਰਾਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਜਿਸ ਵੇਲੇ ਹਮਲਾ ਹੋਇਆ ਉਦੋਂ ਮੰਗਤ ਰਾਏ ਦੁੱਧ ਲੈਣ ਵਾਸਤੇ ਗਿਆ ਸੀ। ਪੁਲਿਸ ਮੁਤਾਬਿਕ ਸ਼ੁਰੂਆਤੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਵਾਰਦਾਤ ਨੂੰ ਤਿੰਨ ਜਣਿਆਂ ਨੇ ਅੰਜ਼ਾਮ ਦਿੱਤਾ।
ਮੰਗਤ ਰਾਏ ‘ਤੇ ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ, ਸਥਾਨਕ ਪੁਲਿਸ ਉਸਨੂੰ ਨੇੜਲੇ ਹਸਪਤਾਲ ਲੈ ਗਈ। ਜਿੱਥੇ ਡਾਕਟਰਾਂ ਦੀ ਟੀਮ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।