ਅੰਮ੍ਰਿਤਸਰ 14 ਮਾਰਚ 2025 – ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਗੁਰੂ ਰਾਮਦਾਸ ਸਰਾਂ ‘ਚ ਹੰਗਾਮਾ ਹੋਣ ਦੀ ਖ਼ਬਰ ਹੈ। ਇਥੇ ਇੱਕ ਪ੍ਰਵਾਸੀ ਮਜ਼ਦੂਰ ਨੇ ਸੇਵਾਦਾਰ ਤੇ ਸੰਗਤ ‘ਤੇ ਹਮਲਾ ਕਰ ਦਿੱਤਾ ਹੈ। ਮਜ਼ਦੂਰ ਨੇ ਲੋਹੇ ਦੀ ਰਾਡ ਨਾਲ ਲੋਕਾਂ ‘ਤੇ ਹਮਲਾ ਕੀਤਾ ਹੈ। ਹਮਲੇ ‘ਚ 2 ਸੇਵਾਦਾਰਾਂ ਸਣੇ 4 ਲੋਕ ਲੋਕ ਜਖ਼ਮੀ ਹੋ ਗਏ ਹਨ।
ਇੱਕ ਸੇਵਾਦਾਰ ਅਤੇ ਇੱਕ ਸ਼ਰਧਾਲੂ ICU ‘ਚ ਭਰਤੀ ਕੀਤੇ ਗਏ ਹਨ। ਡਿਊਟੀ ਸਟਾਫ਼ ਨੇ ਮਜ਼ਦੂਰ ਨੂੰ ਫੜ੍ਹ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਆਖਿਰ ਇਹ ਮਜ਼ਦੂਰ ਕੌਣ ਸੀ ਅਤੇ ਇਸਨੇ ਇਹ ਹਮਲਾ ਕਿਉਂ ਕੀਤਾ, ਫਿਲਹਾਲ ਇਹ ਜਾਂਚ ਦਾ ਵਿਸ਼ਾ ਹੈ।
ਉੱਥੇ ਹੀ ਸ਼੍ਰੋਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਨਿਵਾਸ ਵਿਖੇ ਇਕ ਵਿਖ਼ਿਲਾਫ਼ ਕਰੜੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਹ ਘਟਨਾ ਕਿਸੇ ਗਹਿਰੀ ਸਾਜ਼ਸ਼ ਦਾ ਹਿੱਸਾ ਜਾਪਦੀ ਹੈ, ਲਿਹਾਜ਼ਾ ਪੁਲਿਸ ਇਸ ਦੀ ਤੈਅ ਤੱਕ ਜਾਣ ਲਈ ਸੰਜੀਦਾ ਜਾਂਚ ਕਰਕੇ ਦੋਸ਼ੀਆਂ ਦੀ ਪਛਾਣ ਨਸ਼ਰ ਕਰੇ।
ਉਨ੍ਹਾਂ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੁਪਹਿਰ ਕਰੀਬ 12 ਵਜੇ ਇਕ ਹਮਲਾਵਰ ਵਲੋਂ ਸ੍ਰੀ ਗੁਰੂ ਰਾਮਦਾਸ ਨਿਵਾਸ ਵਿਚ ਦਾਖ਼ਲ ਹੋ ਕੇ ਅਚਾਨਕ ਲੋਹੇ ਦੇ ਇਕ ਸਰੀਏ ਨਾਲ ਸਿੱਖ ਸੰਗਤਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਉੱਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਮੁਹਾਲੀ, ਬਠਿੰਡਾ ਅਤੇ ਪਟਿਆਲਾ ਦੇ ਤਿੰਨ ਸ਼ਰਧਾਲੂ ਅਤੇ ਸ੍ਰੀ ਦਰਬਾਰ ਸਾਹਿਬ ਦੇ ਦੋ ਸੇਵਾਦਾਰ ਜ਼ਖ਼ਮੀ ਹੋਏ ਹਨ।
ਜਿਨ੍ਹਾਂ ਵਿਚੋਂ ਇੱਕ ਸੇਵਾਦਾਰ ਅਤੇ ਬਠਿੰਡਾ ਵਾਸੀ ਇਕ ਸ਼ਰਧਾਲੂ ਜਿਨ੍ਹਾਂ ਦੇ ਸਿਰ ਵਿਚ ਗਹਿਰੀ ਸੱਟ ਹੈ ਉਨ੍ਹਾਂ ਦੀ ਹਾਲਤ ਨਾਜ਼ੁਕ ਹੈ। ਜ਼ਖ਼ਮੀਆਂ ਨੂੰ ਤੁਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੇ ਇਲਾਜ ਦਾ ਸਮੁੱਚਾ ਪ੍ਰਬੰਧ ਸੰਸਥਾ ਵਲੋਂ ਕੀਤਾ ਜਾ ਰਿਹਾ ਹੈ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।