Home » ਭਾਰਤ » ਚੰਡੀਗੜ੍ਹ » Pastor Bajinder Singh: ਪਾਸਟਰ ਬਜਿੰਦਰ ਸਿੰਘ ਨੂੰ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਪਾਇਆ ਪੀੜਤਾ ਨੇ ਦੋਸ਼ ਲਗਾਇਆ ਸੀ ਕਿ ਪਾਸਟਰ ਨੇ ਉਸਨੂੰ ਵਿਦੇਸ਼ ਲਿਜਾਣ ਦੇ ਬਹਾਨੇ ਉਸ ਨਾਲ ਬਿਨਾਂ ਸਹਿਮਤੀ ਦੇ ਸਬੰਧ ਬਣਾਏ ਸਨ

Pastor Bajinder Singh: ਪਾਸਟਰ ਬਜਿੰਦਰ ਸਿੰਘ ਨੂੰ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਪਾਇਆ ਪੀੜਤਾ ਨੇ ਦੋਸ਼ ਲਗਾਇਆ ਸੀ ਕਿ ਪਾਸਟਰ ਨੇ ਉਸਨੂੰ ਵਿਦੇਸ਼ ਲਿਜਾਣ ਦੇ ਬਹਾਨੇ ਉਸ ਨਾਲ ਬਿਨਾਂ ਸਹਿਮਤੀ ਦੇ ਸਬੰਧ ਬਣਾਏ ਸਨ

SHARE ARTICLE

215 Views

ਚੰਡੀਗੜ੍ਹ, 28 ਮਾਰਚ

Pastor Bajinder Singh: ਪੰਜਾਬ ਦੇ ਮਸ਼ਹੂਰ ਪਾਸਟਰ ਬਜਿੰਦਰ ਸਿੰਘ ਨੂੰ ਮੋਹਾਲੀ ਦੀ ਇੱਕ ਅਦਾਲਤ ਨੇ 2018 ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਦੋਸ਼ੀ ਪਾਇਆ ਹੈ। ਜਿਸ ਸਬੰਧਤ ਸਜ਼ਾ 1 ਅਪ੍ਰੈਲ ਨੂੰ ਸੁਣਾਈ ਜਾਵੇਗੀ।

ਜ਼ਿਕਰਯੋਗ ਹੈ ਕਿ ਇਹ ਮਾਮਲਾ 2018 ਵਿਚ ਜ਼ੀਰਕਪੁਰ ਦੀ ਇਕ ਪੀੜਤਾ ਦੁਆਰਾ ਪਾਸਟਰ ਵਿਰੁੱਧ ਜ਼ਬਰ ਜਨਾਹ ਦੇ ਲਗਾਏ ਦੋਸ਼ ਨਾਲ ਸਬੰਧਤ ਹੈ, ਪੀੜਤਾ ਨੇ ਦੋਸ਼ ਲਗਾਇਆ ਸੀ ਕਿ ਪਾਸਟਰ ਨੇ ਉਸ ਨੂੰ ਵਿਦੇਸ਼ ਲਿਜਾਣ ਦੇ ਬਹਾਨੇ ਉਸ ਨਾਲ ਬਿਨਾਂ ਸਹਿਮਤੀ ਦੇ ਸਬੰਧ ਬਣਾਏ ਸਨ। ਉਸ ਨੇ ਦੋਸ਼ ਲਗਾਇਆ ਕਿ ਪਾਦਰੀ ਨੇ ਉਸਦੀ ਇਕ ਅਸ਼ਲੀਲ ਵੀਡੀਓ ਵੀ ਬਣਾਈ ਸੀ।

ਇਸ ਸਬੰਧੀ 20 ਅਪ੍ਰੈਲ 2018 ਨੂੰ ਜ਼ੀਰਕਪੁਰ ਪੁਲੀਸ ਸਟੇਸ਼ਨ ਵਿਚ ਆਈਪੀਸੀ ਅਤੇ ਆਈਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਇਕ ਐਫਆਈਆਰ ਦਰਜ ਕੀਤੀ ਗਈ ਸੀ। ਬਜਿੰਦਰ ਸਿੰਘ ਤੋਂ ਇਲਾਵਾ ਪੰਜ ਹੋਰਾਂ ( ਪਾਸਟਰ ਜਤਿੰਦਰ, ਪਾਸਟਰ ਅਕਬਰ, ਸੱਤਾਰ ਅਲੀ ਅਤੇ ਸੰਦੀਪ ਪਹਿਲਵਾਨ) ਨੂੰ ਵੀ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News