Home » ਭਾਰਤ » ਚੰਡੀਗੜ੍ਹ » Punjab News: ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਦੇ ਹੁਕਮ ਸਰਕਾਰ ਤੁਹਾਡੇ ਦੁਆਰ ਮੁਹਿਮ ਨੂੰ ਕੀਤਾ ਤੇਜ਼; ਲੋਕਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਭੇਜਣਗੇ ਡਿਪਟੀ ਕਮਿਸ਼ਨਰ: ਹਰਪਾਲ ਚੀਮਾ

Punjab News: ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਦੇ ਹੁਕਮ ਸਰਕਾਰ ਤੁਹਾਡੇ ਦੁਆਰ ਮੁਹਿਮ ਨੂੰ ਕੀਤਾ ਤੇਜ਼; ਲੋਕਾਂ ਦੀਆਂ ਸ਼ਿਕਾਇਤਾਂ ਦੀ ਰਿਪੋਰਟ ਭੇਜਣਗੇ ਡਿਪਟੀ ਕਮਿਸ਼ਨਰ: ਹਰਪਾਲ ਚੀਮਾ

SHARE ARTICLE

173 Views

ਚੰਡੀਗੜ੍ਹ, 28 ਮਾਰਚ

ਪੰਜਾਬ ਸਰਕਾਰ ਨੇ ਸਰਕਾਰ ਤੁਹਾਡੇ ਦੁਆਰ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਂਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਿੰਡਾਂ ਅਤੇ ਆਪਣੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਆਦੇਸ਼ ਦਿੱਤੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸ੍ਰੀ ਚੀਮਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਪਿੰਡਾਂ ਅਤੇ ਆਪਣੇ ਇਲਾਕਿਆਂ ਵਿੱਚ ਜਾ ਕੇ ਸੂਬਾ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣਗੇ। ਇਸ ਦੇ ਨਾਲ ਹੀ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੁਣ ਕੇ ਉਨ੍ਹਾਂ ਦਾ ਸਮੇਂ ਸਿਰ ਹਲ ਕੱਢਣਗੇ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਆਪਣੇ ਇਲਾਕੇ ਦੇ ਸਿਹਤ ਕੇਂਦਰਾਂ, ਸਕੂਲਾਂ ਅਤੇ ਹੋਰ ਜਨਤਕ ਥਾਵਾਂ ਦੇ ਦੌਰੇ ਵੀ ਕਰਨਗੇ। ਕੈਬਿਨਟ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਹਫਤੇ ਵਿੱਚ ਚਾਰ ਦਿਨ ਸ਼ਨਿਚਰਵਾਰ, ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਆਪੋ ਆਪਣੇ ਇਲਾਕਿਆਂ ਦਾ ਨਿਰੀਖਣ ਕਰਨਗੇ ਅਤੇ ਉਸ ਦੀ ਰਿਪੋਰਟ ਬਣਾ ਕੇ ਭੇਜਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਵੱਲੋਂ ਲੋਕਾਂ ਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਵਿੱਚ ਕੁਤਾਹੀ ਵਰਤੀ ਜਾਵੇਗੀ ਉਨ੍ਹਾਂ ਬਾਰੇ ਜਾਣਕਾਰੀ ਮਿਲਦੇ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸੰਯੁਕਤ ਕਿਸਾਨ ਮੋਰਚਾ ਵਲੋਂ 4 ਫਰਵਰੀ ਤੋਂ 11 ਫਰਵਰੀ ਤੱਕ ਮੋਦੀ ਅਤੇ ਟਰੰਪ ਦੇ ਪੁਤਲੇ ਸਾੜਨ ਦੀ ਅਪੀਲ 👉 ਮੋਦੀ ਸਰਕਾਰ ਦੇ ਸਾਮਰਾਜਵਾਦ ਅੱਗੇ ਪੂਰੀ ਤਰ੍ਹਾਂ ਸਮਰਪਣ ਦੀ ਸਖ਼ਤ ਨਿੰਦਾ 👉 ਅਮਰੀਕਾ ਨਾਲ ਵਪਾਰ ਸਮਝੌਤਾ ਭਾਰਤੀ ਕਿਸਾਨਾਂ ਨੂੰ ਕਰ ਦੇਵੇਗਾ ਤਬਾਹ

ਮੋਦੀ ਅਤੇ ਸ਼ਾਹ ਪੰਜਾਬੀਆਂ ਤੇ ਸਿੱਖਾਂ ਵਿਚ ਜ਼ੇਕਰ ਵਿਚਰਣਾ ਲੋੜਦੇ ਹਨ, ਤਾਂ ਪਹਿਲਾਂ ਆਪਣੇ ਕੀਤੇ ਗੁਨਾਹਾਂ ਨੂੰ ਪ੍ਰਵਾਨ ਕਰਕੇ ਉਸਦੀ ਸਜ਼ਾ ਭੁਗਤਣ: ਮਾਨ 👉 8 ਹਜਾਰ ਪੁਲਿਸ ਮੁਲਾਜਮਾਂ ਦੀ ਸੁਰੱਖਿਆ ਵਿਚ ਪੰਜਾਬ ਅੰਦਰ ਵਿਚਰਨਾ ਮਨੁੱਖਤਾ ਵਿਰੋਧੀ ਕਾਲੇ ਕਾਰਨਾਮਿਆ ਬਦੌਲਤ ਵੱਡਾ ਡਰ