Home » ਮਾਝਾ » Punjab News: ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਸਬੰਧੀ ਵਿਧੀ ਵਿਧਾਨ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਸੁਝਾਅ ਮੰਗੇ ਸੁਝਾਅ ਭੇਜਣ ਲਈ ਈਮੇਲ ਅਤੇ ਵਟਸ ਐਪ ਨੰਬਰ ਜਾਰੀ ਕੀਤਾ

Punjab News: ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਸਬੰਧੀ ਵਿਧੀ ਵਿਧਾਨ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਸੁਝਾਅ ਮੰਗੇ ਸੁਝਾਅ ਭੇਜਣ ਲਈ ਈਮੇਲ ਅਤੇ ਵਟਸ ਐਪ ਨੰਬਰ ਜਾਰੀ ਕੀਤਾ

SHARE ARTICLE

142 Views

ਅੰਮ੍ਰਿਤਸਰ, 29 ਮਾਰਚ

ਬਜਟ ਇਜਲਾਸ ਵਿੱਚ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ, ਸੇਵਾਮੁਕਤੀ ਅਤੇ ਕਾਰਜ ਖੇਤਰ ਬਾਰੇ ਵਿਧੀ ਵਿਧਾਨ ਬਣਾਉਣ ਦਾ ਮਤਾ ਪਾਸ ਕੀਤੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦਿਸ਼ਾ ਵਿੱਚ ਪ੍ਰਕਿਰਿਆ ਆਰੰਭ ਦਿੱਤੀ ਹੈ ਜਿਸ ਤਹਿਤ ਸਿੱਖ ਪੰਥ ਕੋਲੋਂ ਸੁਝਾਅ ਮੰਗੇ ਗਏ ਹਨ ਅਤੇ ਸੁਝਾਅ ਭੇਜਣ ਵਾਸਤੇ ਈਮੇਲ ਅਤੇ ਵਟਸ ਐਪ ਨੰਬਰ ਵੀ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਦਿਸ਼ਾ ਵੱਲ ਪਹਿਲਾ ਕਦਮ ਪੁੱਟਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਹ ਚਿਰੋਕਣੀ ਮੰਗ ਰਹੀ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਅਤੇ ਮਹੱਤਵ ਦੇ ਮੱਦੇਨਜ਼ਰ ਸੇਵਾ ਨਿਯਮ ਤੈਅ ਕੀਤੇ ਜਾਣ ਜਿਸ ਨੂੰ ਲੈ ਕੇ ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਿਧਾਂਤਕ ਪ੍ਰਵਾਨਗੀ ਦਾ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਦੀ ਭਾਵਨਾ ਅਨੁਸਾਰ ਜਥੇਦਾਰਾ ਦੀ ਨਿਯੁਕਤੀ, ਸੇਵਾਵਾਂ ਅਤੇ ਸੇਵਾ ਮੁਕਤੀ ਬਾਰੇ ਕੌੰਮ ਦੀਆਂ ਸਮੁੱਚੀਆਂ ਜਥੇਬੰਦੀਆਂ ਤੇ ਸੰਸਥਾਵਾਂ ਦੇ ਨਾਲ ਨਾਲ ਸਿੱਖ ਬੁੱਧੀਜੀਵੀਆਂ ਦੇ ਵਿਚਾਰ ਮਹੱਤਵਪੂਰਨ ਹਨ। ਇਸ ਲਈ 20 ਅਪਰੈਲ ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ।

ਐਡਵੋਕੇਟ ਧਾਮੀ ਨੇ ਕਿਹਾ ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ info@sgpc.net ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

ਦੱਸਣਯੋਗ ਹੈ ਕਿ ਕਈ ਸਿੱਖ ਜਥੇਬੰਦੀਆਂ ਵੱਲੋਂ ਪਹਿਲਾਂ ਇਸ ਸਬੰਧੀ ਸਿੱਖ ਪੰਥ ਦੀ ਰਾਏ ਨਾਲ ਅਜਿਹੇ ਨਿਯਮ ਤਿਆਰ ਵੀ ਕੀਤੇ ਗਏ ਸਨ ਅਤੇ ਸ਼੍ਰੋਮਣੀ ਕਮੇਟੀ ਨੂੰ ਇਸ ਸਬੰਧੀ ਖਰੜਾ ਸੌਂਪਿਆ ਵੀ ਜਾ ਚੁੱਕਾ ਹੈ। ਬੀਤੇ ਕੱਲ੍ਹ ਇਸ ਮੁੱਦੇ ਸਮੇਤ ਜਥੇਦਾਰਾਂ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਦਫਤਰ ਦੇ ਅੰਦਰ ਅਤੇ ਬਾਹਰ ਦੋਵੇਂ ਥਾਵਾਂ ’ਤੇ ਸਿੱਖ ਜਥੇਬੰਦੀਆਂ ਵੱਲੋਂ ਧਰਨੇ ਵੀ ਦਿੱਤੇ ਗਏ ਸਨ।

khireyapunjab
Author: khireyapunjab

ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।

Leave a Reply

Your email address will not be published. Required fields are marked *

Latest News

ਸਿੱਖ ਦੇਸ਼ ਦੀ ਸੁਪਰੀਮ ਕੋਰਟ ਅਤੇ ਪਾਰਲੀਮੈਂਟ ’ਚ ਕਕਾਰ ਧਾਰਣ ਕਰਕੇ ਜਾ ਸਕਦਾ ਫਿਰ ਪ੍ਰੀਖਿਆ ਕੇਂਦਰਾਂ ਵਲੋਂ ਬਚਿਆਂ ਨੂੰ ਕਿਸ ਤਾਕਤ ਅਤੇ ਆਦੇਸ਼ ਦੇ ਨਾਲ ਕਕਾਰ ਉਤਾਰਨ ਨੂੰ ਮਜਬੂਰ ਕੀਤਾ ਜਾਂਦਾ ਹੈ: ਪਰਮਜੀਤ ਸਿੰਘ ਵੀਰਜੀ 👉 ਕਕਾਰ ਅੰਮ੍ਰਿਤਧਾਰੀ ਸਿੱਖ ਪ੍ਰਾਣੀ ਲਈ ਧਾਰਮਿਕ ਵਿਸ਼ਵਾਸ ਦਾ ਪ੍ਰਤੀਕ ਅਤੇ ਸਿੱਖ ਦੀ ਰੋਜ਼ਾਨਾ ਜਿੰਦਗੀ ਦਾ ਹਨ ਅਨਖਿੜਵਾਂ ਅੰਗ

ਪੰਜਾਬ ਅੰਦਰ ਮੁੜ 90 ਦੇ ਦਹਾਕੇ ਵਾਂਗ ਜ਼ੁਲਮ, ਮਨੁੱਖੀ ਅਧਿਕਾਰਾਂ ਦਾ ਘਾਣ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਵਿਵਹਾਰ ਚਿੰਤਾਜਨਕ: ਪੰਥਕ ਜਥੇਬੰਦੀਆਂ ਜਰਮਨੀ 👉 ਝੂਠੇ ਪੁਲਿਸ ਮੁਕਾਬਲੇ ਵਿਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ