ਵਿਧਾਇਕ ਸਰਵਣ ਸਿੰਘ ਧੁੰਨ ਦੀ ਅਗਵਾਈ ਹੇਠ ਵਿਕਾਸ ਕੰਮਾਂ ਨੇ ਫੜੀ ਰਫਤਾਰ -ਸਰਪੰਚ ਪ੍ਰਤਾਪ ਸਿੰਘ ਕੋਟਲੀ
ਭਿੱਖੀਵਿੰਡ, ਖਾਲੜਾ, 29 ਦਸੰਬਰ (ਨੀਟੂ ਅਰੋੜਾ/ਜਗਤਾਰ ਸਿੰਘ) ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਦੀ ਅਗਵਾਈ ਹੇਠ ਇਤਿਹਾਸਿਕ ਪਿੰਡ ਕੋਟਲੀ ਵਸਾਵਾ ਸਿੰਘ ਵਿਖ਼ੇ ਹੋਣ ਵਾਲੇ ਵਿਕਾਸ ਕੰਮ ਤੇਜੀ ਨਾਲ ਨੇਪਰੇ ਚੜ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਰਪੰਚ ਪ੍ਰਤਾਪ ਸਿੰਘ ਕੋਟਲੀ ਨੇ ਪਿੰਡ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਮੌਕੇ ਨੀਹ ਪੱਥਰ ਰੱਖਣ ਉਪਰੰਤ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਤੇ ਸਰਪੰਚ ਪ੍ਰਤਾਪ ਸਿੰਘ ਕੋਟਲੀ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਤੇ ਪਹਿਰਾ ਦਿੰਦੇ ਹੋਏ ਹਲਕਾ ਖੇਮ ਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਦੀ ਅਗਵਾਈ ਵਿੱਚ ਬਿਨਾਂ ਦੇਰੀ ਬਿਨਾਂ ਕਿਸੇ ਭੇਦ ਭਾਵ ਪਿੰਡ ਕੋਟਲੀ ਵਸਾਵਾ ਸਿੰਘ ਵਿੱਚ ਹੋਣ ਵਾਲੇ ਵਿਕਾਸ ਕੰਮਾਂ ਨੂੰ ਜਲਦ ਨੇਪਰੇ ਚਾੜਿਆ ਜਾਵੇਗਾ। ਇਸ ਮੌਕੇ ਤੇ ਪ੍ਰਧਾਨ ਬਲਦੇਵ ਸਿੰਘ ਕੋਟਲੀ, ਪ੍ਰਧਾਨ ਅਮਰਪ੍ਰੀਤ ਸਿੰਘ, ਸੁਖਦੇਵ ਸਿੰਘ ,ਬਲਵਿੰਦਰ ਸਿੰਘ, ਸਤਬੀਰ ਸਿੰਘ ਅਤੇ ਹੋਰ ਵੀ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ।

Author: khireyapunjab
ਸ੍ਰ. ਸੰਤੋਖ ਸਿੰਘ ਪ੍ਰੇਮੀ (ਐਡੀਟਰ ਖਿੜਿਆ ਪੰਜਾਬ) ਸਤਿਕਾਰਯੋਗ ਪਿਤਾ ਜੀ ਨੇ ਸਭ ਤੋਂ ਪਹਿਲਾ ਪੇਪਰ 1969 ਵਿੱਚ ਬਾਜ਼ਾਰ ਕਾਠੀਆਂ ਅੰਮ੍ਰਿਤਸਰ ਤੋਂ ਸ਼ੁਰੂ ਕੀਤਾ ਸੀ । ਉਸ ਤੋਂ ਬਾਅਦ ਕੁੱਝ ਸਮਾਂ ਖਿੜਿਆ ਪੰਜਾਬ ਹਫਤਾਵਾਰੀ ਖਾਲੜਾ ਮੰਡੀ ਤੋਂ ਵੀ ਪ੍ਰਕਾਸ਼ਿਤ ਕੀਤਾ ਜਾਂਦਾ ਰਿਹਾ । ਪਿਤਾ ਜੀ ਨੇ ਇਹ ਮਹੀਨਾਵਾਰੀ ਪੇਪਰ ਸ੍ਰ. ਲਛਮਣ ਸਿੰਘ ਗਿੱਲ (ਮਰਹੂਮ ਮੁੱਖ ਮੰਤਰੀ ਪੰਜਾਬ) ਦੀ ਯਾਦ ਵਿੱਚ ਸ਼ੁਰੂ ਕੀਤਾ ਸੀ ਕਿਉਂ ਕਿ ਉਹ ਗਿੱਲ ਜੀ ਨਾਲ ਪਰਸਨਲ ਪੀ. ਏ. ਦੇ ਤੌਰ ਤੇ ਵਿਚਰੇ ਸਨ । ਅਸੀ ਪਿਛਲੇ ਸਮੇਂ ਤੋਂ ਖਿੜਿਆ ਪੰਜਾਬ ਯੂ ਟਿਊਬ ਚੈਨਲ ਚਲਾ ਰਹੇ ਸੀ । ਹੁਣ ਪਿਤਾ ਜੀ ਵਲੋਂ ਸ਼ੁਰੂ ਕੀਤਾ ਨਿਊਜ਼ ਪੇਪਰ ਪੰਜਾਬੀ ਆਨਲਾਈਨ ਚਾਲੂ ਕੀਤਾ ਗਿਆ ਹੈ । ਅਕਾਲ ਪੁਰਖ ਸਹਾਈ ਹੋਵੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਕਰਨ ਦਾ ਬੱਲ ਬਖਸ਼ੇ ।